02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਹਲਕੇ ਦੀ ਕੋਈ ਵੀ ਸੜਕ ਅਧੂਰੀ ਜਾਂ ਅਣਦੇਖੀ ਨਹੀਂ ਛੱਡੀ ਜਾਵੇਗੀ-ਵਿਧਾਇਕ ਗਿਆਸਪੁਰਾ

ਪਾਇਲ, 2 ਅਗਸਤ (ਨਿਜ਼ਾਮਪੁਰ-ਰਜਿੰਦਰ ਸਿੰਘ)-ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਦੇਣ ਦੇ ਉਦੇਸ਼ ਨਾਲ ਹਲਕਾ ਪਾਇਲ ਵਿਚ ਕਰੋੜਾਂ ਰੁਪਏ ਦੇ ਸੜਕੀ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋ ਮਹੱਤਵਪੂਰਨ ਸੜਕਾਂ ਦੇ ਨੀਂਹ ਪੱਥਰ ਰੱਖੇ, ਜਿਨ੍ਹਾਂ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਜਾਵੇਗਾ।

Ad Position 21
No active advertisement
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਧਮੋਟ ਕਲਾਂ ਤੋਂ ਲਹਿਲ ਵਾਲੀ ਸੜਕ ਦਾ ਨੀਂਹ ਪੱਥਰ ਰੱਖਦੇ ਹੋਏ। ਤਸਵੀਰ -ਨਿਜਾਮਪੁਰ 03-08-2026
ਪਾਇਲ, 2 ਅਗਸਤ (ਨਿਜ਼ਾਮਪੁਰ-ਰਜਿੰਦਰ ਸਿੰਘ)-ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਦੇਣ ਦੇ ਉਦੇਸ਼ ਨਾਲ ਹਲਕਾ ਪਾਇਲ ਵਿਚ ਕਰੋੜਾਂ ਰੁਪਏ ਦੇ ਸੜਕੀ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋ ਮਹੱਤਵਪੂਰਨ ਸੜਕਾਂ ਦੇ ਨੀਂਹ ਪੱਥਰ ਰੱਖੇ, ਜਿਨ੍ਹਾਂ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਜਾਵੇਗਾ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਹਲਕੇ ਵਿੱਚ ਰਿਕਾਰਡ ਪੱਧਰ ’ਤੇ ਸੜਕਾਂ ਦਾ ਨਿਰਮਾਣ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਕੋਈ ਵੀ ਸੜਕ ਨਿਰਮਾਣ ਵਿਹਾਰ ਤੋਂ ਵਾਂਝੀ ਨਹੀਂ ਰਹੇਗੀ।ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਧਮੋਟ ਤੋਂ ਕਰਤਾਰਪੁਰ ਲਹਿਲ ਤੱਕ ਜਾਣ ਵਾਲੀ ਕਰੀਬ 8 ਕਿਲੋਮੀਟਰ ਲੰਬੀ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ’ਤੇ ਲਗਭਗ 5 ਕਰੋੜ 32 ਲੱਖ ਰੁਪਏ ਦੀ ਲਾਗਤ ਆਵੇਗੀ। ਇਸੇ ਤਰ੍ਹਾਂ ਸਿਹੋੜਾ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਸਿੱਧਸਰ ਸਾਹਿਬ ਨੂੰ ਜਾਂਦੀ ਕਰੀਬ ਸਾਢੇ ਪੰਜ ਕਿਲੋਮੀਟਰ ਲੰਬੀ ਸੜਕ ਨੂੰ ਵੀ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤਾ ਜਾਵੇਗਾ, ਜਿਸ ’ਤੇ 3 ਕਰੋੜ 66 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸੜਕਾਂ ਨਾ ਸਿਰਫ਼ ਆਵਾਜਾਈ ਨੂੰ ਸੁਖਾਲਾ ਬਣਾਉਣਗੀਆਂ, ਸਗੋਂ ਪਿੰਡਾਂ ਦੇ ਲੋਕਾਂ, ਕਿਸਾਨਾਂ, ਵਿਦਿਆਰਥੀਆਂ ਅਤੇ ਧਾਰਮਿਕ ਸਥਾਨਾਂ ’ਤੇ ਆਉਣ ਵਾਲੀਆਂ ਸੰਗਤਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਸਾਰੇ ਪ੍ਰੋਜੈਕਟਾਂ ਵਿੱਚ ਪੰਜ ਸਾਲ ਤੱਕ ਸੜਕਾਂ ਦੀ ਮੁਰੰਮਤ ਅਤੇ ਸੰਭਾਲ ਦੀ ਜ਼ਿੰਮੇਵਾਰੀ ਵੀ ਠੇਕੇਦਾਰ ਦੀ ਹੋਵੇਗੀ, ਜਿਸ ਨਾਲ ਕੰਮ ਦੀ ਗੁਣਵੱਤਾ ਯਕੀਨੀ ਬਣੇਗੀ। ਵਿਧਾਇਕ ਗਿਆਸਪੁਰਾ ਨੇ ਪੰਜਾਬ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਪਾਇਲ ਵਿੱਚ ਸੜਕੀ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਹਲਕੇ ਵਿੱਚ 400 ਤੋਂ ਵੱਧ ਸੜਕਾਂ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ, ਜਦਕਿ 200 ਤੋਂ ਵੱਧ ਸੜਕਾਂ ’ਤੇ ਇਸ ਵੇਲੇ ਕੰਮ ਜਾਰੀ ਹੈ। ਉਨ੍ਹਾਂ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਸਾਲ 2022-23 ਦੌਰਾਨ ਕਰੀਬ 78 ਕਿਲੋਮੀਟਰ ਲੰਬੀਆਂ ਸੜਕਾਂ 60 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਗਈਆਂ। ਸਾਲ 2023-24 ਵਿੱਚ 18 ਕਿਲੋਮੀਟਰ ਲੰਬੀਆਂ ਸੜਕਾਂ ’ਤੇ 12 ਕਰੋੜ ਰੁਪਏ ਖਰਚ ਕੀਤੇ ਗਏ। ਇਸ ਤੋਂ ਬਾਅਦ ਸਾਲ 2024-25 ਵਿੱਚ ਰਿਕਾਰਡ ਪੱਧਰ ’ਤੇ 182 ਸੜਕਾਂ, ਜਿਨ੍ਹਾਂ ਦੀ ਕੁੱਲ ਲੰਬਾਈ ਕਰੀਬ 470 ਕਿਲੋਮੀਟਰ ਹੈ, ਦਾ ਨਿਰਮਾਣ 80 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਵੀ ਹਲਕਾ ਪਾਇਲ ਵਿੱਚ ਕਰੋੜਾਂ ਰੁਪਏ ਦੇ ਸੜਕੀ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਲਕੇ ਦੀ ਹਰ ਸੜਕ ਨੂੰ ਮਜ਼ਬੂਤ ਅਤੇ ਚੌੜਾ ਬਣਾਉਣਾ ਹੈ ਤਾਂ ਜੋ ਲੋਕਾਂ ਨੂੰ ਸੁਰੱਖਿਅਤ, ਆਰਾਮਦਾਇਕ ਅਤੇ ਤੇਜ਼ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਦੇ ਇਸ ਸਿਲਸਿਲੇ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਹਲਕੇ ਦੀ ਕੋਈ ਵੀ ਸੜਕ ਅਧੂਰੀ ਜਾਂ ਅਣਦੇਖੀ ਨਹੀਂ ਛੱਡੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪੋਹੀੜ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਕ ਵਿਚ ਵਿਸ਼ਾਲ ਇਕੱਤਰਤਾ ਪੰਜਾਬ , ਪੰਜਾਬੀ ਅਤੇ ਪੰਜਾਬੀਅ... ਅਗਲੀ ਖ਼ਬਰ ਨਵ-ਨਿਯੁਕਤੀਆਂ ਨਾਲ ਹਲਕਾ ਸਾਹਨੇਵਾਲ ਵਿਚ ਪਾਰਟੀ ਨੂੰ ਮਿਲੇਗੀ ਹੋਰ ਮਜ਼ਬੂਤੀ- ਢਿੱਲੋਂ
Ad Position 24
No active advertisement