ਪਿੰਡ ਪੋਹੀੜ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਕ ਵਿਚ ਵਿਸ਼ਾਲ ਇਕੱਤਰਤਾ
ਪੰਜਾਬ , ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਸਮੇਤ ਸੂਬੇ ਦੀ ਨੌਜਵਾਨੀ ਨੂੰ ਨਵੀਂ ਸੇਧ ਦੇਣਾ ਸਾਡਾ ਮੁੱਖ ਮਕਸਦ - ਇਆਲੀ , ਸ਼ਿਵਾਲਿਕ
ਡੇਹਲੋਂ , 2 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਹਲਕਾ ਗਿੱਲ ਦੇ ਪਿੰਡ ਪੋਹੀੜ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਗਿੱਲ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਸਾਬਕਾ ਸੰਸਦੀ ਸਕੱਤਰ ਦੇ ਹੱਕ ਵਿਚ ਵਿਸ਼ਾਲ ਇਕੱਤਰਤਾ ਹੋਈ, ਜਿਸ ਦੌਰਾਨ ਪਾਰਟੀ ਵਲੋਂ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵਿਸ਼ੇਸ਼ ਕਰ ਕੇ ਸ਼ਿਰਕਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ‘ਤੇ ਪਹਿਰਾ ਦੇਣ ਲਈ ਪੰਜਾਬੀਆਂ ਨੂੰ ਅਪੀਲ ਕੀਤੀ ਤਾਂ ਕਿ ਸੂਬੇ ਨੂੰ ਬੁਲੰਦੀਆਂ ਦੀਆਂ ਲੀਹਾਂ ‘ਤੇ ਤੋਰਿਆ ਜਾ ਸਕੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਿਨਾਂ ਭੇਦਭਾਵ ਕੰਮ ਕੀਤਾ ਜਾ ਸਕੇ। ਮਾਲਵਾ ਜ਼ੋਨ ਇੰਚਾਰਜ ਇਆਲੀ ਨੇ ਸੂਬੇ ਦੇ ਮੌਜੂਦਾ ਹਾਲਾਤ ‘ਤੇ ਡੂੰਘੀ ਚਿੰਤਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਲੋਕ ਮਾਰੂ ਨੀਤੀਆਂ ਅਪਣਾ ਕੇ ਸਿਰਫ਼ ਨਿੱਜੀ ਹਿਤਾਂ ਦੀ ਪੂਰਤੀ ਲਈ ਕੰਮ ਕੀਤਾ ਹੈ ਪਰ ‘ਅਕਾਲੀ ਵਾਰਿਸ ਪੰਜਾਬ ਦੇ’ ਪਾਰਟੀ ਦਾ ਮੁੱਖ ਮਕਸਦ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਹਿਤ ਕੰਮ ਕਰਨ ਸਮੇਤ ਸੂਬੇ ਦੀ ਨੌਜਵਾਨੀ ਨੂੰ ਨਵੀਂ ਸੇਧ ਦੇਣਾ ਹੈ।
ਸ
ਸਮਾਗਮ ਦੌਰਾਨ ਆਗੂਆਂ ਨੂੰ ਸਨਮਾਨ ਦੇਣ ਸਮੇਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਦਰਸ਼ਨ ਸਿੰਘ ਸ਼ਿਵਾਲਿਕ, ਜਗਦੀਪ ਸਿੰਘ ਬਿੱਟੂ ਡੇਹਲੋਂ, ਗੁਰਜੀਤ ਸਿੰਘ ਗੋਰਾ ਪੋਹੀੜ ਤੇ ਹੋਰ। ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ
03-08-2026
ਡੇਹਲੋਂ , 2 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਹਲਕਾ ਗਿੱਲ ਦੇ ਪਿੰਡ ਪੋਹੀੜ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਗਿੱਲ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਸਾਬਕਾ ਸੰਸਦੀ ਸਕੱਤਰ ਦੇ ਹੱਕ ਵਿਚ ਵਿਸ਼ਾਲ ਇਕੱਤਰਤਾ ਹੋਈ, ਜਿਸ ਦੌਰਾਨ ਪਾਰਟੀ ਵਲੋਂ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵਿਸ਼ੇਸ਼ ਕਰ ਕੇ ਸ਼ਿਰਕਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ‘ਤੇ ਪਹਿਰਾ ਦੇਣ ਲਈ ਪੰਜਾਬੀਆਂ ਨੂੰ ਅਪੀਲ ਕੀਤੀ ਤਾਂ ਕਿ ਸੂਬੇ ਨੂੰ ਬੁਲੰਦੀਆਂ ਦੀਆਂ ਲੀਹਾਂ ‘ਤੇ ਤੋਰਿਆ ਜਾ ਸਕੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਿਨਾਂ ਭੇਦਭਾਵ ਕੰਮ ਕੀਤਾ ਜਾ ਸਕੇ। ਮਾਲਵਾ ਜ਼ੋਨ ਇੰਚਾਰਜ ਇਆਲੀ ਨੇ ਸੂਬੇ ਦੇ ਮੌਜੂਦਾ ਹਾਲਾਤ ‘ਤੇ ਡੂੰਘੀ ਚਿੰਤਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਲੋਕ ਮਾਰੂ ਨੀਤੀਆਂ ਅਪਣਾ ਕੇ ਸਿਰਫ਼ ਨਿੱਜੀ ਹਿਤਾਂ ਦੀ ਪੂਰਤੀ ਲਈ ਕੰਮ ਕੀਤਾ ਹੈ ਪਰ ‘ਅਕਾਲੀ ਵਾਰਿਸ ਪੰਜਾਬ ਦੇ’ ਪਾਰਟੀ ਦਾ ਮੁੱਖ ਮਕਸਦ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਹਿਤ ਕੰਮ ਕਰਨ ਸਮੇਤ ਸੂਬੇ ਦੀ ਨੌਜਵਾਨੀ ਨੂੰ ਨਵੀਂ ਸੇਧ ਦੇਣਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਤਿੱਖਾ ਪ੍ਰਤੀਕਰਮ ਕਰਦਿਆਂ ਵਿਧਾਇਕ ਇਆਲੀ ਨੇ ਕਿਹਾ ਕਿ ਅਕਾਲੀ ਦਲ ਦੀ ਪਿਛਲੀ ਲੀਡਰਸ਼ਿਪ ਵਲੋਂ ਕੀਤੀਆਂ ਗਈਆਂ ਇਤਿਹਾਸਕ ਗ਼ਲਤੀਆਂ ਕਾਰਨ ਹੀ ਅੱਜ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ ਬਾਦਲ ’ਤੋਂ ਭਰੋਸਾ ਪੂਰੀ ਤਰ੍ਹਾਂ ਟੁੱਟ ਚੁੱਕਾ ਹੈ। ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ, ਬਹਿਬਲ ਕਲਾਂ ਗੋਲੀਕਾਂਡ ਅਤੇ ਕਿਸਾਨ ਅੰਦੋਲਨ ਦੌਰਾਨ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਸ਼ੁਰੂਆਤੀ ਸਮਰਥਨ ਵਰਗੇ ਫ਼ੈਸਲੇ ਲੋਕਾਂ ਦੀ ਵੱਡੀ ਨਾਰਾਜ਼ਗੀ ਦਾ ਮੁੱਖ ਕਾਰਨ ਬਣੇ। ਵਿਧਾਇਕ ਇਆਲੀ ਨੇ ਕਿਹਾ ਕਿ ਭਾਵੇਂ ਸਰਕਾਰਾਂ ਵਲੋਂ ਬੰਦੀ ਸਿੰਘਾਂ ਸਮੇਤ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਕੀਤੇ ਸ਼ਾਂਤਮਈ ਪ੍ਰਦਰਸ਼ਨ ਸੰਬੰਧੀ ਸਾਡੇ ਆਗੂਆਂ ਤੇ ਪੁਲਿਸ ਵਲੋਂ ਸਰਕਾਰੀ ਸ਼ਹਿ ’ਤੇ ਪਰਚੇ ਦਰਜ ਕਰ ਦਿੱਤੇ ਹਨ, ਪਰ ਅਸੀਂ ਸਰਕਾਰਾਂ ਦੀਆਂ ਝੂਠੀਆਂ ਗਿੱਦੜ ਭਬਕੀਆਂ ਤੋਂ ਡਰਨ ਵਾਲੇ ਨਹੀ ਹਾਂ ਅਤੇ ਸੂਬੇ ਦੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਦੇ ਰਹਾਂਗੇ। ਹਲਕਾ ਗਿੱਲ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਸਾਬਕਾ ਸੰਸਦੀ ਸਕੱਤਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿਤਾਂ ਦੀ ਰਾਖੀ ਲਈ ਹੁਣ ਅਕਾਲੀ ਦਲ ਦਾ ਪੁਨਰਗਠਨ ਅਤੇ ਸਿਧਾਂਤਕ ਬਦਲਾਅ ਬੇਹੱਦ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਅੰਦਰ ਸਾਡੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ। ਇਸ ਮੌਕੇ ਸੀਨੀਅਰ ਆਗੂ ਜਗਦੀਪ ਸਿੰਘ ਬਿੱਟੂ ਡੇਹਲੋਂ, ਤਲਵਿੰਦਰ ਸਿੰਘ ਆਲਮਗੀਰ, ਮਨਦੀਪ ਸਿੰਘ ਹੁਸੈਨਪੁਰ, ਮਨਪ੍ਰੀਤ ਸਿੰਘ, ਸੁਖਦੇਵ ਸਿੰਘ ਸੁੱਖਾ, ਗੁਰਪ੍ਰੀਤ ਸਿੰਘ ਗੋਪੀ, ਰਣਜੀਤ ਸਿੰਘ, ਰਛਪਾਲ ਸਿੰਘ, ਗੁਰਦਿਆਲ ਸਿੰਘ, ਜਗਜੀਤ ਸਿੰਘ, ਬਲਵੀਰ ਸਿੰਘ, ਡਾ. ਰਫ਼ੀਕ ਮੁਹੰਮਦ, ਬਲਜਿੰਦਰ ਸਿੰਘ ਬੰਟੀ , ਜਤਿੰਦਰ ਸਿੰਘ ਜੋਤੀ, ਜਸਵੀਰ ਸਿੰਘ, ਸੇਵਾ ਸਿੰਘ, ਹਾਕਮ ਸਿੰਘ, ਪਰਮਜੀਤ ਸਿੰਘ, ਗੁਰਪਿੰਦਰ ਸਿੰਘ, ਕੁਲਦੀਪ ਸਿੰਘ, ਲੱਖਾ, ਅਮਨਪ੍ਰੀਤ ਸਿੰਘ, ਹਰਜਿੰਦਰ ਸਿੰਘ, ਗੁਰਜੀਤ ਸਿੰਘ ਗੋਰਾ, ਪ੍ਰਭਜੋਤ ਸਿੰਘ, ਅਕਾਸ਼ ਸਿੰਘ, ਆਤਮਾ ਸਿੰਘ, ਬਲਜਿੰਦਰ ਸਿੰਘ, ਦਲਜੀਤ ਸਿੰਘ, ਗੁਰਜਿੰਦਰ ਸਿੰਘ, ਬਲਰਾਜ ਸਿੰਘ, ਮਨਜੋਤ ਸਿੰਘ ਗਿੱਲ ਡੇਹਲੋਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।