02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਾਹਨੇਵਾਲ ਕਾਂਗਰਸ ਦੇ ਇੰਚਾਰਜ ਵਿਕਰਮ ਬਾਜਵਾ, ਸ਼ਹਿਰੀ ਕਾਂਗਰਸ ਬਲਾਕ ਪ੍ਰਧਾਨ ਰਮੇਸ਼ ਕੁਮਾਰ ਪੱਪੂ, ਆੜ੍ਹਤੀਆ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਕਰਨ ਅਨੇਜਾ

ਸਾਹਨੇਵਾਲ, 2 ਅਗਸਤ (ਹਨੀ ਚਾਠਲੀ)-ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਸ਼ੁਰੂ ਕੀਤੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਸੂਬੇ ਵਿਚ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ ਅਤੇ ਇਹ ਮੁਹਿੰਮ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਦਾ ਮਜ਼ਬੂਤ ਆਧਾਰ ਬਣੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹਿਰੀ ਕਾਂਗਰਸ ਦੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਪੱਪੂ, ਆੜ੍ਹਤੀਆ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਕਰਨ ਅਨੇਜਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ।

Ad Position 21
No active advertisement
ਅਜੀਤ ਡੈਸਕ 03-08-2026
ਸਾਹਨੇਵਾਲ, 2 ਅਗਸਤ (ਹਨੀ ਚਾਠਲੀ)-ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਸ਼ੁਰੂ ਕੀਤੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਸੂਬੇ ਵਿਚ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ ਅਤੇ ਇਹ ਮੁਹਿੰਮ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਦਾ ਮਜ਼ਬੂਤ ਆਧਾਰ ਬਣੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹਿਰੀ ਕਾਂਗਰਸ ਦੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਪੱਪੂ, ਆੜ੍ਹਤੀਆ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਕਰਨ ਅਨੇਜਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਪੱਪੂ ਪ੍ਰਧਾਨ ਅਤੇ ਕਰਨ ਅਨੇਜਾ ਨੇ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਪਾਰਟੀ ਦੀ ਅਸਲ ਤਾਕਤ ਹੈ ਤੇ ਹਰ ਬੂਥ ਜਿੱਤ ਦੀ ਬੁਨਿਆਦ ਹੈ। ਇਸ ਮੁਹਿੰਮ ਤਹਿਤ ਹਰ ਬੂਥ ‘ਤੇ ਸਰਗਰਮ ਟੀਮਾਂ ਦਾ ਗਠਨ ਕਰ ਕੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਇਆ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹਨ ਅਤੇ ਕਾਂਗਰਸ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਬਾਜਵਾ ਦੀ ਅਗਵਾਈ ਹੇਠ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਹਰ ਪਿੰਡ, ਹਰ ਵਾਰਡ ਅਤੇ ਹਰ ਬੂਥ ‘ਤੇ ਕਾਂਗਰਸ ਦੀ ਮਜ਼ਬੂਤ ਟੀਮ ਖੜ੍ਹੀ ਕਰ ਕੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਵਰਕਰਾਂ ਦੀ ਏਕਤਾ, ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਬਾਜਵਾ ਦੀ ਅਗਵਾਈ ਹੇਠ ਹਲਕਾ ਸਾਹਨੇਵਾਲ ਚ ਕਾਂਗਰਸ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਹੀ ਹੈ ਅਤੇ 2027 ਦੀਆਂ ਚੋਣਾਂ ਵਿਚ ਪੰਜਾਬ ਅੰਦਰ ਮੁੜ ਕਾਂਗਰਸ ਦੀ ਸਰਕਾਰ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਅਨੂਪ ਸ਼ਰਮਾ ਜਿਲ੍ਹਾ ਭਾਜਪਾ ਦੇ ਨਵੇਂ ਪ੍ਰਧਾਨ ਬਣੇ ਸਿੰਗਲਾ, ਚੰਨੀ, ਧਮੀਜਾ ਨੇ ਕੀਤਾ ਸਵਾਗਤ ਅਗਲੀ ਖ਼ਬਰ ਪਿੰਡ ਪੋਹੀੜ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਕ ਵਿਚ ਵਿਸ਼ਾਲ ਇਕੱਤਰਤਾ ਪੰਜਾਬ , ਪੰਜਾਬੀ ਅਤੇ ਪੰਜਾਬੀਅ...
Ad Position 24
No active advertisement