09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਐਸ. ਡੀ. ਐਮ. ਸਵਾਤੀ ਟਿਵਾਣਾ ਨੇ ਐਨ. ਐਚ. ਏ. ਆਈ. ਅਧਿਕਾਰੀਆਂ ਨੂੰ ਹਾਈਵੇਅ ਦੇ ਨਾਲ ਲੱਗਦੇ ਡਰੇਨਾਂ ਦੀ ਸਫ਼ਾਈ, ਸੜਕ ਮੁਰੰਮਤ ਤੇ ਸਟਰੀਟ ਲਾਈਟਾਂ ਠੀਕ ਕਰਨ ਦੇ ਦਿੱਤੇ ਨਿਰਦੇਸ਼

ਖੰਨਾ, 3 ਅਗਸਤ (ਲਾਲ)-ਉਪ ਮੰਡਲ ਮਜਿਸਟਰੇਟ (ਐਸ. ਡੀ.

Ad Position 21
No active advertisement
ਐਨ. ਐਚ. ਏ. ਆਈ. ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਸਮੇਂ ਐਸ. ਡੀ. ਐਮ. ਸਵਾਤੀ ਟਿਵਾਣਾ। ਤਸਵੀਰ : ਸੋਨੀ ਗਿੱਲ 04-08-2026
ਖੰਨਾ, 3 ਅਗਸਤ (ਲਾਲ)-ਉਪ ਮੰਡਲ ਮਜਿਸਟਰੇਟ (ਐਸ. ਡੀ. ਐਮ.) ਖੰਨਾ ਸਵਾਤੀ ਟਿਵਾਣਾ ਨੇ ਅੱਜ ਆਪਣੇ ਦਫ਼ਤਰ ਵਿਖੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ. ਐਚ. ਏ.ਆਈ.) ਦੇ ਅਧਿਕਾਰੀਆਂ ਨਾਲ ਖੰਨਾ ਸ਼ਹਿਰ ਵਿਚੋਂ ਲੰਘਦੇ ਰਾਸ਼ਟਰੀ ਰਾਜਮਾਰਗ ਦੀ ਸੰਭਾਲ, ਸੁਰੱਖਿਆ ਅਤੇ ਬੁਨਿਆਦੀ ਸਹੂਲਤਾਂ ਸਬੰਧੀ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਐਸ. ਡੀ. ਐਮ. ਸਵਾਤੀ ਟਿਵਾਣਾ ਨੇ ਐਨ. ਐਚ. ਏ. ਆਈ. ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਖੰਨਾ ਵਿਖੇ ਰਾਸ਼ਟਰੀ ਰਾਜਮਾਰਗ ਦੇ ਦੋਵੇਂ ਪਾਸਿਆਂ ਬਣੀਆਂ ਡਰੇਨਾਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਅਤੇ ਜਿੱਥੇ ਲੋੜ ਹੋਵੇ ਉੱਥੇ ਉਨ੍ਹਾਂ ਨੂੰ ਢੱਕਿਆ ਜਾਵੇ, ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਹੋ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਹਾਈਵੇਅ ਦੇ ਮੁੱਖ ਮਾਰਗ ਅਤੇ ਸਰਵਿਸ ਰੋਡ ਦੀ ਖ਼ਰਾਬ ਹੋ ਚੁੱਕੀ ਸਤਾ ਦੀ ਤੁਰੰਤ ਮੁਰੰਮਤ ਕਰਨ ਦੇ ਵੀ ਨਿਰਦੇਸ਼ ਦਿੱਤੇ, ਤਾਂ ਜੋ ਸੜਕ ਹਾਦਸਿਆਂ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ ਅਤੇ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਹਾਈਵੇਅ ’ਤੇ ਲੱਗੀਆਂ ਖ਼ਰਾਬ ਸਟਰੀਟ ਲਾਈਟਾਂ ਨੂੰ ਜਲਦ ਤੋਂ ਜਲਦ ਠੀਕ ਕਰਨ, ਨੰਗੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਸੁਰੱਖਿਅਤ ਢੰਗ ਨਾਲ ਢੱਕਣ ਅਤੇ ਖੰਭਿਆਂ ’ਤੇ ਲੱਗੇ ਬਿਜਲੀ ਦੇ ਬੋਰਡਾਂ ਨੂੰ ਸੁਰੱਖਿਆ ਮਾਪਦੰਡਾਂ ਅਨੁਸਾਰ ਕਵਰ ਕਰਨ ਦੇ ਆਦੇਸ਼ ਵੀ ਜਾਰੀ ਕੀਤੇ।ਐਸ. ਡੀ. ਐਮ. ਨੇ ਕਿਹਾ ਕਿ ਜਨਤਕ ਸੁਰੱਖਿਆ ਅਤੇ ਨਾਗਰਿਕਾਂ ਦੀ ਸਹੂਲਤ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਐਨ. ਐਚ. ਏ. ਆਈ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੋੜੀਂਦੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਕੇ ਇਸ ਸਬੰਧੀ ਅਮਲ ਰਿਪੋਰਟ ਵੀ ਪੇਸ਼ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਨੇਤਾ ਦੇ ਟਿਕਾਣਿਆਂ ’ਤੇ ਕਸਟਮ ਅਤੇ ਕੇਂਦਰੀ ਆਬਕਾਰੀ ਵਿਭਾਗਾਂ ਵਲੋਂ ਜਾਂਚ ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਚੌਪਹਿਰਾ ਸਮਾਗਮ ਕਰਵਾਇਆ
Ad Position 24