10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਤੀਆਂ ਦੇ ਤਿਉਹਾਰ ’ਚ ਪੰਜਾਬੀ ਸੱਭਿਆਚਾਰ ਝਲਕਦਾ ਹੈ-ਕੌਂਸਲਰ ਅੰਮ੍ਰਿਤਾ ਅਨੇਜਾ

ਸਾਹਨੇਵਾਲ, 3 ਅਗਸਤ (ਹਨੀ ਚਾਠਲੀ)-ਅੱਜ ਲੜਕੀਆਂ ਹਰ ਖੇਤਰ ਵਿਚ ਅੱਗੇ ਹਨ ਤੇ ਪੜ੍ਹ ਲਿਖ ਕੇ ਆਪਣੇ ਮਾਤਾ ਪਿਤਾ ਦਾ ਅਤੇ ਆਪਣੇ ਪਿੰਡ ਤੇ ਦੇਸ਼ ਦਾ ਨਾਂ ਵੀ ਉੱਚਾ ਕਰ ਰਹੀਆਂ ਹਨ ਅਤੇ ਅੱਜ ਲੜਕੀਆਂ ਹਰ ਖੇਤਰ ਵਿਚ ਵਡਮੁੱਲਾ ਯੋਗਦਾਨ ਵੀ ਪਾ ਰਹੀਆਂ ਹਨ। ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਪੜ੍ਹਾਈ ਕਰਵਾਉਣ ਅਤੇ ਅੱਗੇ ਵਧਣ ਦੇ ਮੌਕੇ ਦੇਣ।

Ad Position 21
No active advertisement
ਨਗਰ ਕੌਂਸਲ ਸਾਹਨੇਵਾਲ ਦੀ ਕਾਂਗਰਸੀ ਕੌਂਸਲਰ ਅੰਮ੍ਰਿਤਾ ਅਨੇਜਾ 04-08-2026
ਸਾਹਨੇਵਾਲ, 3 ਅਗਸਤ (ਹਨੀ ਚਾਠਲੀ)-ਅੱਜ ਲੜਕੀਆਂ ਹਰ ਖੇਤਰ ਵਿਚ ਅੱਗੇ ਹਨ ਤੇ ਪੜ੍ਹ ਲਿਖ ਕੇ ਆਪਣੇ ਮਾਤਾ ਪਿਤਾ ਦਾ ਅਤੇ ਆਪਣੇ ਪਿੰਡ ਤੇ ਦੇਸ਼ ਦਾ ਨਾਂ ਵੀ ਉੱਚਾ ਕਰ ਰਹੀਆਂ ਹਨ ਅਤੇ ਅੱਜ ਲੜਕੀਆਂ ਹਰ ਖੇਤਰ ਵਿਚ ਵਡਮੁੱਲਾ ਯੋਗਦਾਨ ਵੀ ਪਾ ਰਹੀਆਂ ਹਨ। ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਪੜ੍ਹਾਈ ਕਰਵਾਉਣ ਅਤੇ ਅੱਗੇ ਵਧਣ ਦੇ ਮੌਕੇ ਦੇਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਸਾਹਨੇਵਾਲ ਦੀ ਕਾਂਗਰਸੀ ਕੌਂਸਲਰ ਅੰਮ੍ਰਿਤਾ ਅਨੇਜਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਕੌਂਸਲਰ ਅਨੇਜਾ ਨੇ ਤੀਆਂ ਦੇ ਤਿਉਹਾਰ ਸਬੰਧੀ ਦੱਸਿਆ ਕਿ ਤੀਆਂ ਦੇ ਤਿਉਹਾਰ ਨੇ ਪੰਜਾਬੀ ਸਭਿਆਚਾਰ ਨੂੰ ਹੋਰ ਅਮੀਰ ਕਰਨ ਵਿਚ ਆਪਣਾ ਜੋ ਹਿੱਸਾ ਪਾਇਆ ਹੈ, ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਵਣ ਦੇ ਮਹੀਨੇ ‘ਚ ਦੁਨੀਆਂ ਭਰ ‘ਚ ਤੀਆਂ ਦਾ ਤਿਉਹਾਰ ਮਨਾਇਆ ਜਾਂਦਾ ਹੈ ਅਤੇ ਸਭਿਆਚਾਰ ਦੀ ਤਸਵੀਰ ਝਲਕਦੀ ਆਮ ਵੇਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਚੰਗੀ ਦਿਸ਼ਾ ਵੱਲ ਲਿਜਾਣ ਲਈ ਤੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੀ ਸੰਸਕ੍ਰਿਤੀ ਦੀ ਪਹਿਚਾਣ ਕਰਵਾਉਣਾ ਬਹੁਤ ਜ਼ਰੂਰੀ ਹੈ। ਕੌਂਸਲਰ ਅੰਮ੍ਰਿਤਾ ਅਨੇਜਾ ਨੇ ਕਿਹਾ ਕਿ ਤੀਆਂ ਦੇ ਤਿਉਹਾਰ ਨੂੰ ਵਧੀਆਂ ਢੰਗ ਨਾਲ ਮਨਾਉਣ ਲਈ ਮੈ ਉਪਰਾਲੇ ਕਰਦੀ ਰਹਾਂਗੀ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪੰਜਾਬੀ ਵਿਰਸੇ ਨੂੰ ਸਾਂਭ ਕੇ ਰੱਖਾਂਗੇ।
Ad Position 22
No active advertisement
ਪਿਛਲੀ ਖ਼ਬਰ ਗੋਸਲਾਂ ਤੋਂ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਪਨਬਸ-ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਕੰਟਰੈਕਟ ਮੁਲਾਜ਼ਮ...
Ad Position 24