10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅਕਾਲੀ ਦਲ ਵਾਰਿਸ ਪੰਜਾਬ ਨੂੰ ਭਰਥਲਾ ’ਚ ਮਿਲਿਆ ਭਾਰੀ ਸਮਰਥਨ- ਬਰਜਿੰਦਰ ਲੋਪੋਂ ਦੀ ਅਗਵਾਈ ਹੇਠ 20 ਪਰਿਵਾਰਾਂ ਨੇ ਕੀਤੀ ਪਾਰਟੀ ’ਚ ਸ਼ਮੂਲੀਅਤ

ਸਮਰਾਲਾ, 3 ਅਗਸਤ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਜਿਵੇਂ ਜਿਵੇਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਤਿਵੇਂ ਤਿਵੇਂ ਅਕਾਲੀ ਦਲ ਵਾਰਸ ਪੰਜਾਬ ਦੇ ਵਿਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ। ਇਸ ਹਲਕੇ ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਬੱਬਲੂ ਲੋਪੋਂ ਦੀ ਅਗਵਾਈ ਵਿਚ ਆਏ ਦਿਨ ਪਿੰਡਾਂ ਦੇ ਵੋਟਰ ਵੱਡੀ ਗਿਣਤੀ ਵਿਚ ਪਾਰਟੀ ‘ਚ ਸ਼ਾਮਲ ਹੋ ਰਹੇ ਹਨ।

Ad Position 21
No active advertisement
ਅਜੀਤ ਡੈਸਕ 04-08-2026
ਸਮਰਾਲਾ, 3 ਅਗਸਤ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਜਿਵੇਂ ਜਿਵੇਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਤਿਵੇਂ ਤਿਵੇਂ ਅਕਾਲੀ ਦਲ ਵਾਰਸ ਪੰਜਾਬ ਦੇ ਵਿਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ। ਇਸ ਹਲਕੇ ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਬੱਬਲੂ ਲੋਪੋਂ ਦੀ ਅਗਵਾਈ ਵਿਚ ਆਏ ਦਿਨ ਪਿੰਡਾਂ ਦੇ ਵੋਟਰ ਵੱਡੀ ਗਿਣਤੀ ਵਿਚ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਇਸੇ ਕੜੀ ਵਜੋਂ ਅੱਜ ਇੱਥੋਂ ਨਜ਼ਦੀਕੀ ਪਿੰਡ ਭਰਥਲਾ ਵਿਖੇ 20 ਪਰਿਵਾਰਾਂ ਨੇ ਬੱਬਲੂ ਲੋਪੋਂ ਦੀ ਅਗਵਾਈ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ‘ਤੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਬੱਬਲੂ ਲੋਪੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਾਰੀਆਂ ਰਾਜਸੀ ਪਾਰਟੀਆਂ ਦੇ ਝੂਠੇ ਲਾਅਰਿਆਂ ਤੋਂ ਅੱਕ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਵੱਡੀ ਆਸ ਨਾਲ ਸ਼ਾਮਲ ਹੋ ਰਹੇ ਹਨ ਕਿਉਂਕਿ ਇਸ ਸਮੇਂ ਪੰਜਾਬ ਦੀ ਇਹ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਹੜੀ ਕਿ ਪੰਥਕ ਸੋਚ, ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਬਹੁਤ ਕੁੱਝ ਕਰਨ ਦਾ ਜਜ਼ਬਾ ਰੱਖਦੀ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਸ ਪਾਰਟੀ ਨਾਲ ਜੁੜਨ ਤਾਂ ਜੋ ਨਸ਼ਿਆਂ ਨੂੰ ਖ਼ਤਮ ਕਰ ਕੇ ਆਉਣ ਵਾਲੀ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਕਰੋਪ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਵਿਅਕਤੀਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਅੱਜ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਜਗਦੀਪ ਸਿੰਘ ਜੱਗੀ, ਰਜਿੰਦਰ ਸਿੰਘ, ਗੱਗੀ, ਹਰਬੰਸ ਸਿੰਘ, ਕੁਲਦੀਪ ਸਿੰਘ, ਨਿਹਾਲ ਸਿੰਘ, ਹਰਮਨ, ਇੰਦਰਜੀਤ ਸਿੰਘ, ਰੇਪਲ, ਬੂਟਾ ਸਿੰਘ, ਰਾਜਵਿੰਦਰ ਸਿੰਘ, ਅਵਤਾਰ ਸਿੰਘ, ਲਾਡੀ, ਪਰਮਿੰਦਰ ਸਿੰਘ, ਪੱਪੀ, ਦਵਿੰਦਰ ਸਿੰਘ, ਮੇਜਰ ਸਿੰਘ ਅਤੇ ਰਵੀ ਫ਼ੌਜੀ ਆਦਿ ਸ਼ਾਮਲ ਹਨ। ਇਸ ਤੋਂ ਪਹਿਲਾਂ ਇੱਥੇ ਪਹੁੰਚਣ ‘ਤੇ ਬਲਜਿੰਦਰ ਸਿੰਘ ਬੱਬਲੂ ਦਾ ਭਰਵਾਂ ਸਵਾਗਤ ਕੀਤਾ ਗਿਆ। ਅੱਜ ਸ਼ਾਮਲ ਹੋਣ ਵਾਲੇ ਵਰਕਰਾਂ ਨੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਹਲਕੇ ਦੇ ਪਿੰਡਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਲਹਿਰ ਦਿਨੋਂ-ਦਿਨ ਪ੍ਰਚੰਡ ਹੋ ਰਹੀ ਹੈ ਅਤੇ ਪਿਛਲੀ ਵਾਰ ਬਦਲਾਓ ਲਈ ਵੋਟਾਂ ਪਾਉਣ ਵਾਲੇ ਨੌਜਵਾਨ ਹੁਣ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਾ ਝੰਡਾ ਚੁੱਕਣ ਲਈ ਕਾਹਲੇ ਹਨ। ਬੁਲਾਰਿਆਂ ਨੇ ਕਿਹਾ ਕਿ ਬੱਬਲੂ ਲੋਪੋਂ ਲੰਮੇ ਸਮੇਂ ਤੋਂ ਅਕਾਲੀ ਨੌਜਵਾਨਾਂ ਦੀ ਅਗਵਾਈ ਕਰ ਰਹੇ ਹਨ ਅਤੇ ਸਾਰੇ ਸਾਂਝੇ ਸਮਾਜਿਕ ਕੰਮਾਂ ਵਿਚ ਅੱਗੇ ਹੋ ਕੇ ਸ਼ਾਮਲ ਹੁੰਦੇ ਹਨ। ਇਸ ਲਈ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਦੀ ਅਗਵਾਈ ਵਿਚ ਪਾਰਟੀ ਦੀ ਜਿੱਤ ਨੂੰ ਹਰ ਹਾਲ ਵਿਚ ਯਕੀਨੀ ਬਣਾਉਣ ਲਈ ਉਹ ਦਿਨ ਰਾਤ ਇੱਕ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਕੋਟਾਂ ਦੀਆਂ ਵਿਦਿਆਰਥਣਾਂ ਨੇ ਖੋ-ਖੋ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਗੋਸਲਾਂ ਤੋਂ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ
Ad Position 24