10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਕੋਟਾਂ ਦੀਆਂ ਵਿਦਿਆਰਥਣਾਂ ਨੇ ਖੋ-ਖੋ ’ਚ ਮਾਰੀਆਂ ਮੱਲਾਂ

ਬੀਜਾ, 3 ਅਗਸਤ (ਕਸ਼ਮੀਰਾ ਸਿੰਘ ਬਗਲੀ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੀਆਂ ਵਿਦਿਆਰਥਣਾਂ ਨੇ ਚੱਲ ਰਹੀਆਂ ਜ਼ੋਨਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਖੋ ਖੋ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਟੀਮ ਵਿੱਚ ਰੋਸ਼ੀ, ਸੋਨੀਆ, ਖੁਸ਼ਪ੍ਰੀਤ ਕੌਰ, ਸੰਦੀਪ ਕੌਰ, ਰੋਬਿਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਸਿਮਰਨਜੀਤ ਕੌਰ, ਸੁਖਮਨਦੀਪ ਕੌਰ, ਗੁਰਲੀਨ ਕੌਰ, ਹਰਸ਼ਪ੍ਰੀਤ ਕੌਰ, ਸਿਮਰਨਪ੍ਰੀਤ ਕੌਰ ਅਤੇ ਨਵਜੋਤ ਕੌਰ ਸ਼ਾਮਲ ਸਨ।

Ad Position 21
No active advertisement
ਅਜੀਤ ਡੈਸਕ 04-08-2026
ਬੀਜਾ, 3 ਅਗਸਤ (ਕਸ਼ਮੀਰਾ ਸਿੰਘ ਬਗਲੀ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੀਆਂ ਵਿਦਿਆਰਥਣਾਂ ਨੇ ਚੱਲ ਰਹੀਆਂ ਜ਼ੋਨਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਖੋ ਖੋ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਟੀਮ ਵਿੱਚ ਰੋਸ਼ੀ, ਸੋਨੀਆ, ਖੁਸ਼ਪ੍ਰੀਤ ਕੌਰ, ਸੰਦੀਪ ਕੌਰ, ਰੋਬਿਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਸਿਮਰਨਜੀਤ ਕੌਰ, ਸੁਖਮਨਦੀਪ ਕੌਰ, ਗੁਰਲੀਨ ਕੌਰ, ਹਰਸ਼ਪ੍ਰੀਤ ਕੌਰ, ਸਿਮਰਨਪ੍ਰੀਤ ਕੌਰ ਅਤੇ ਨਵਜੋਤ ਕੌਰ ਸ਼ਾਮਲ ਸਨ। ਟੀਮ ਨੇ ਕੋਚ ਮਨਦੀਪ ਕੌਰ ਦੀ ਯੋਗ ਅਗਵਾਈ ਅਤੇ ਸਖ਼ਤ ਮਿਹਨਤ ਸਦਕਾ ਇਹ ਉਪਲਬਧੀ ਹਾਸਲ ਕੀਤੀ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਖਿਡਾਰਨਾਂ, ਕੋਚ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਵਿਦਿਆਰਥਣਾਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੀਆਂ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ, ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆਂ ਅਤੇ ਸਮੂਹ ਮੈਨੇਜਮੈਂਟ ਕਮੇਟੀ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਖਿਡਾਰਨਾਂ, ਕੋਚ ਮਨਦੀਪ ਕੌਰ ਅਤੇ ਸਕੂਲ ਪਰਿਵਾਰ ਨੂੰ ਹਾਰਦਿਕ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸੰਤ ਕਿਰਪਾਲ ਸਿੰਘ ਪਬਲਿਕ ਸਕੂਲ, ਨੀਲੋਂ ਵਿਖੇ ‘ਇਨਵੈਸਟੀਚਰ ਸਮਾਗਮ ਕਰਵਾਇਆ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਨੂੰ ਭਰਥਲਾ ’ਚ ਮਿਲਿਆ ਭਾਰੀ ਸਮਰਥਨ- ਬਰਜਿੰਦਰ ਲੋਪੋਂ ਦੀ ਅਗਵਾਈ ਹੇਠ 20 ਪਰਿਵਾਰਾਂ ਨੇ ਕੀਤੀ ਪ...
Ad Position 24