10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਏ . ਐਸ . ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਚ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ -2026 ਦਾ ਸ਼ੁਭ ਆਰੰਭ

ਖੰਨਾ, 3 ਅਗਸਤ (ਹਰਜਿੰਦਰ ਸਿੰਘ ਲਾਲ)- ਏ. ਐਸ.

Ad Position 21
No active advertisement
ਅਜੀਤ ਡੈਸਕ 04-08-2026
ਖੰਨਾ, 3 ਅਗਸਤ (ਹਰਜਿੰਦਰ ਸਿੰਘ ਲਾਲ)- ਏ. ਐਸ. ਗਰੁੱਪ ਆਫ ਇੰਸਟੀਚਿਊਸ਼ਨਜ਼ ਵਿੱਚ ਐਮ. ਬੀ. ਏ., ਬੀ. ਬੀ. ਏ. ਅਤੇ ਬੀ. ਕਾਮ. (ਆਨਰਜ਼) ਦੇ ਵਿਦਿਆਰਥੀਆਂ ਲਈ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ-2026 ਦਾ ਸ਼ੁਭ ਆਰੰਭ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਜੋਤ ਜਗਾ ਕੇ ਅਤੇ ਸਰਸਵਤੀ ਵੰਦਨਾ ਨਾਲ ਕੀਤੀ ਗਈ। ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਅਨੁਸ਼ਾਸਨ, ਮਿਹਨਤ ਅਤੇ ਸਕਾਰਾਤਮਕ ਸੋਚ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੇਂ ਮਾਹੌਲ ਵਿੱਚ ਆਤਮ-ਵਿਸ਼ਵਾਸ ਨਾਲ ਅੱਗੇ ਵਧਣ, ਨਵੀਆਂ ਚੁਣੌਤੀਆਂ ਨੂੰ ਸਵੀਕਾਰ ਕਰਨ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਫੈਸਰ ਹਰਨੀਤ, (ਐਚ. ਓ. ਡੀ, ਐਮ. ਬੀ. ਏ. ਵਿਭਾਗ) ਨੇ ਵਿਦਿਆਰਥੀਆਂ ਨੂੰ ਸੰਸਥਾ ਦੇ ਵੱਖ-ਵੱਖ ਵਿਭਾਗਾਂ, ਉਪਲਬਧ ਸਹੂਲਤਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਸ਼ੀਨਮ ਗਰਗ ਨੇ ਪੂਰੇ ਇੰਡਕਸ਼ਨ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਪ੍ਰੋਫੈਸਰ ਕੋਮਲ ਜੋਸ਼ੀ (ਐਚ. ਓ. ਡੀ, ਬੀ. ਕਾਮ. ਆਨਰਜ਼ ਵਿਭਾਗ) ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਸੰਬੰਧੀ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਅੰਤ ਵਿੱਚ ਪ੍ਰੋਫੈਸਰ ਅੰਜਲੀ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜ਼ੋਨ ਸਾਹਨੇਵਾਲ ਦੇ ਇੰਟਰ ਸਕੂਲ ਬਾਸਕਟਬਾਲ ਮੁਕਾਬਲਿਆਂ ਵਿਚ ਦੋਰਾਹਾ ਪਬਲਿਕ ਸਕੂਲ ਦੀ ਝੰਡੀ ਅਗਲੀ ਖ਼ਬਰ ਸੰਤ ਕਿਰਪਾਲ ਸਿੰਘ ਪਬਲਿਕ ਸਕੂਲ, ਨੀਲੋਂ ਵਿਖੇ ‘ਇਨਵੈਸਟੀਚਰ ਸਮਾਗਮ ਕਰਵਾਇਆ
Ad Position 24