10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅਨੂਪ ਸ਼ਰਮਾ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਬਣਾਏ ਜਾਣ ਨਾਲ ਭਾਜਪਾ ਵਰਕਰਾਂ ਦਾ ਮਨੋਬਲ ਵਧਿਆ- ਸੁਖਵੰਤ ਟਿੱਲੂ

ਮਲੌਦ, 3 ਅਗਸਤ (ਸਹਾਰਨ ਮਾਜਰਾ)- ਭਾਜਪਾ ਦੇ ਸੀਨੀਅਰ ਨੇਤਾ ਅਤੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਟਿੱਲੂ (ਸਾਬਕਾ ਚੇਅਰਮੈਨ ਲੈਂਡ ਮਾਰਗੇਜ਼ ਬੈਂਕ ਮਲੌਦ) ਨੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੇ ਸੀਨੀਅਰ ਆਗੂ ਅਨੂਪ ਸ਼ਰਮਾ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਨਿਯੁਕਤ ਕਰਕੇ ਵਰਕਰਾਂ ਦਾ ਮਾਣ ਸਨਮਾਨ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਇੱਕ ਸ਼ਰੀਫ਼, ਇਮਾਨਦਾਰ ਅਤੇ ਮਿਹਨਤੀ ਆਗੂ ਨੂੰ ਜ਼ਿਲ੍ਹੇ ਦੀ ਵਾਗਡੋਰ ਸੰਭਾਲੀ ਗਈ ਹੈ ਜਿਸ ਨਾਲ ਭਾਜਪਾ ਮਜ਼ਬੂਤੀ ਨਾਲ ਅੱਗੇ ਵਧੇਗੀ।

Ad Position 21
No active advertisement
ਅਜੀਤ ਡੈਸਕ 04-08-2026
ਮਲੌਦ, 3 ਅਗਸਤ (ਸਹਾਰਨ ਮਾਜਰਾ)- ਭਾਜਪਾ ਦੇ ਸੀਨੀਅਰ ਨੇਤਾ ਅਤੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਟਿੱਲੂ (ਸਾਬਕਾ ਚੇਅਰਮੈਨ ਲੈਂਡ ਮਾਰਗੇਜ਼ ਬੈਂਕ ਮਲੌਦ) ਨੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੇ ਸੀਨੀਅਰ ਆਗੂ ਅਨੂਪ ਸ਼ਰਮਾ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਨਿਯੁਕਤ ਕਰਕੇ ਵਰਕਰਾਂ ਦਾ ਮਾਣ ਸਨਮਾਨ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਇੱਕ ਸ਼ਰੀਫ਼, ਇਮਾਨਦਾਰ ਅਤੇ ਮਿਹਨਤੀ ਆਗੂ ਨੂੰ ਜ਼ਿਲ੍ਹੇ ਦੀ ਵਾਗਡੋਰ ਸੰਭਾਲੀ ਗਈ ਹੈ ਜਿਸ ਨਾਲ ਭਾਜਪਾ ਮਜ਼ਬੂਤੀ ਨਾਲ ਅੱਗੇ ਵਧੇਗੀ। ਸੁਖਵੰਤ ਟਿਲੂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਭਾਜਪਾ ਦਾ ਪੂਰਨ ਬੋਲਬਾਲਾ ਚੱਲ ਰਿਹਾ ਹੈ। ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਦ੍ਰਿੜਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ 2027 ਵਿਚ ਚੋਣਾਂ ਜਿੱਤ ਕੇ ਪੰਜਾਬ ਨੂੰ ਮੁੜ ਲੀਹਾਂ ਤੇ ਲਿਜਾਇਆ ਜਾਵੇਗਾ। ਜਿਸ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਟਿਲੂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਸਿਆਸੀ ਤੌਰ ’ਤੇ ਦਿਨੋ ਦਿਨ ਮਜ਼ਬੂਤੀ ਵੱਲ ਵਧ ਰਹੀ ਹੈ, ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਪਾਰਟੀ ਨਾਲ ਜੁੜ ਕੇ ਪਾਰਟੀ ਲਈ ਕੰਮ ਕਰ ਰਹੇ ਹਨ। ਇਸ ਲਈ ਰਾਹੁਲ ਗਾਂਧੀ, ਅਰਵਿੰਦ ਕੇਜਰੀਵਾਲ ਅਤੇ ਹੋਰ ਆਗੂਆਂ ਨੂੰ ਖ਼ੁਦ ਸਮਝ ਲੈਣਾ ਚਾਹੀਦਾ ਹੈ ਕਿ ਦੇਸ਼ ਵਿਚ ਇਨ੍ਹਾਂ ਨੂੰ ਸਿਆਸੀ ਤੌਰ ਤੇ ਚਲਦਾ ਕਰਨ ਲਈ ਸੂਝਵਾਨ ਵੋਟਰਾਂ ਵਲੋਂ ਭਾਜਪਾ ਦੇ ਹੱਕ ਵਿਚ ਮੁੱਢ ਬਨਿਆ ਜਾ ਰਿਹਾ ਹੈ। ਟਿੱਲੂ ਨੇ ਕਿਹਾ ਕਿ ਆਪ ਅਤੇ ਕਾਂਗਰਸ ਦੇ ਆਪਣੇ ਪੱਲੇ ਸਿਆਸੀ ਤੌਰ ਤੇ ਕੁੱਝ ਵੀ ਨਹੀਂ ਸਗੋਂ ਧਿਰਾਂ ਬਣਾ ਕੇ ਜਿੱਥੇ ਰਾਜਨੀਤਕ ਰੋਟੀਆਂ ਸੇਕਦੇ ਹਨ। ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਹਮੇਸ਼ਾ ਪੰਜਾਬ ਅਤੇ ਸਿੱਖ ਕੌਮ ਨੂੰ ਸਭ ਤੋਂ ਉੱਪਰ ਰੱਖਦਿਆਂ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਨਾਲ ਹੀ ਦੇਸ਼ ਵਿਆਪੀ ਯੋਜਨਾਵਾਂ ਲਾਗੂ ਕਰਕੇ ਵਿਕਾਸ ਨੂੰ ਬੁਲੰਦੀਆਂ ਵੱਲ ਤੋਰਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਾਨੂੰਪੁਰ ਵਿਖੇ ਅੱਖਾਂ ਅਤੇ ਦੰਦਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਅਗਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਹਿੱਸਾ ਲਿਆ
Ad Position 24