10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲੇ ਵਿਚ ਜਿੱਤੇ ਤਿੰਨ ਸੋਨੇ ਦੇ ਤਗਮੇ

ਸਾਹਨੇਵਾਲ, 3 ਅਗਸਤ (ਹਨੀ ਚਾਠਲੀ)-ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੋਨੇ ਦੇ ਤਗਮੇ ਜਿੱਤ ਕੇ ਸਕੂਲ, ਮਾਪਿਆਂ ਦਾ ਨਾਮ ਇਲਾਕੇ ਵਿਚ ਰੌਸ਼ਨ ਕੀਤਾ। ਅੰਡਰ-19 ਵਰਗ ਵਿਚ ਗ੍ਰਿਸ਼ਾ (ਜਮਾਤ 10 ਰੂਬੀ) ਨੇ 48 ਕਿੱਲੋਗਰਾਮ ਭਾਰ ਵਰਗ ਵਿਚ ਸੋਨੇ ਦਾ ਤਗਮਾ ਜਿੱਤਿਆ।

Ad Position 21
No active advertisement
ਅਜੀਤ ਡੈਸਕ 04-08-2026
ਸਾਹਨੇਵਾਲ, 3 ਅਗਸਤ (ਹਨੀ ਚਾਠਲੀ)-ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੋਨੇ ਦੇ ਤਗਮੇ ਜਿੱਤ ਕੇ ਸਕੂਲ, ਮਾਪਿਆਂ ਦਾ ਨਾਮ ਇਲਾਕੇ ਵਿਚ ਰੌਸ਼ਨ ਕੀਤਾ। ਅੰਡਰ-19 ਵਰਗ ਵਿਚ ਗ੍ਰਿਸ਼ਾ (ਜਮਾਤ 10 ਰੂਬੀ) ਨੇ 48 ਕਿੱਲੋਗਰਾਮ ਭਾਰ ਵਰਗ ਵਿਚ ਸੋਨੇ ਦਾ ਤਗਮਾ ਜਿੱਤਿਆ। ਇਸੇ ਵਰਗ ਵਿਚ ਲਵਮੀਤ (ਜਮਾਤ 10 ਐਮਰਾਲਡ) ਨੇ 55 ਕਿੱਲੋਗਰਾਮ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਅੰਡਰ-14 ਵਰਗ ਵਿਚ ਸਜਲ (ਜਮਾਤ 6 ਐਮਰਾਲਡ) ਨੇ 22 ਕਿੱਲੋਗਰਾਮ ਭਾਰ ਵਰਗ ਵਿਚ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਇਸ ਸ਼ਾਨਦਾਰ ਉਪਲਬਧੀ ‘ਤੇ ਸਕੂਲ ਦੇ ਪ੍ਰਬੰਧਕ, ਨਿਰਦੇਸ਼ਿਕਾ ਅਤੇ ਪ੍ਰਧਾਨਾਚਾਰਿਆ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਮਾਪਿਆਂ ਦੇ ਸਹਿਯੋਗ ਅਤੇ ਕੋਚਾਂ ਦੇ ਯੋਗ ਮਾਰਗ ਦਰਸ਼ਨ ਦਾ ਨਤੀਜਾ ਹੈ। ਸਕੂਲ ਪਰਿਵਾਰ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਗ਼ਜ਼ਲਗੋ ਗੁਰਦੀਪ ਸੈਣੀ ਦੀ ਕਿਤਾਬ ‘ਔੜ ਤੇ ਬਰਸਾਤ’ ’ਤੇ ‘ਕਲਾ ਸੰਗਮ ਨੀਲੋਂ ਪੁਲ’ ਵਲੋਂ ਗੋਸ਼ਟੀ ਅਗਲੀ ਖ਼ਬਰ ਪਿੰਡ ਮਾਨੂੰਪੁਰ ਵਿਖੇ ਅੱਖਾਂ ਅਤੇ ਦੰਦਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ
Ad Position 24