10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਐੱਸ.ਜੀ.ਐੱਨ.ਡੀ. ਸਕੂਲ ਦੇ ਹੋਣਹਾਰ ਵਿਦਿਆਰਥੀ ਜਸ਼ਨਦੀਪ ਸਿੰਘ ਦਾ ਕਾਵਿ ਸੰਗ੍ਰਹਿ ‘ਰੂਹ ਰੰਗ’ ਲੋਕ ਅਰਪਣ

ਰਾਏਕੋਟ, 3 ਅਗਸਤ (ਸੁਸ਼ੀਲ) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਸ. ਜੀ.

Ad Position 21
No active advertisement
ਅਜੀਤ ਡੈਸਕ 04-08-2026
ਰਾਏਕੋਟ, 3 ਅਗਸਤ (ਸੁਸ਼ੀਲ) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਸ.ਜੀ.ਐੱਨ.ਡੀ. ਕਾਨਵੈਂਟ ਸਕੂਲ ਆਂਡਲੂ ਦੇ ਹੋਣਹਾਰ ਵਿਦਿਆਰਥੀ ਜਸ਼ਨਦੀਪ ਸਿੰਘ ਵਲੋਂ ਲਿਖੇ ਕਾਵਿ ਸੰਗ੍ਰਹਿ ‘ਰੂਹ ਰੰਗ’ ਨੂੰ ਲੋਕ ਅਰਪਣ ਕਰਨ ਲਈ ਸਕੂਲ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਕੂਲ ਦੇ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਰਾਜਵਿੰਦਰ ਕੌਰ ਬਰਾੜ ਨੇ ਕਾਵਿ ਸੰਗ੍ਰਹਿ ਨੂੰ ਲੋਕ ਅਰਪਣ ਕਰਦਿਆਂ ਜਸ਼ਨਦੀਪ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵਲੋਂ ਸਮਾਜਿਕ ਸਰੋਕਾਰਾਂ ਅਤੇ ਮੌਜੂਦਾ ਸਮੇਂ ਦੇ ਅਹਿਮ ਮੁੱਦਿਆਂ ਨੂੰ ਆਪਣੀ ਕਲਮ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਾਹਿਤ ਸਮਾਜ ਨੂੰ ਨਵੀਂ ਦਿਸ਼ਾ ਦੇਣ ਦਾ ਸਾਧਨ ਹੈ ਅਤੇ ਨੌਜਵਾਨਾਂ ਵੱਲੋਂ ਸਾਹਿਤ ਸਿਰਜਣਾ ਭਵਿੱਖ ਲਈ ਇੱਕ ਸਾਕਾਰਾਤਮਕ ਸੰਕੇਤ ਹੈ। ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਕੂਲ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਦੀ ਉਪਲਬਧੀ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਜਸ਼ਨਦੀਪ ਸਿੰਘ ਨੇ ਛੋਟੀ ਉਮਰ ਵਿਚ ਹੀ ਸਾਹਿਤਕ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਦੀ ਸ਼ੁਰੂਆਤ ਕੀਤੀ ਹੈ, ਜੋ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਵੀ ਆਪਣੀ ਕਲਮ ਰਾਹੀਂ ਸਮਾਜ ਨੂੰ ਜਾਗਰੂਕ ਕਰਨ ਵਾਲੀਆਂ ਰਚਨਾਵਾਂ ਲਿਖਦਾ ਰਹੇਗਾ। ਇਸ ਮੌਕੇ ਹਾਜ਼ਰ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਜਸ਼ਨਦੀਪ ਸਿੰਘ ਨੂੰ ਵਧਾਈ ਦਿੰਦਿਆਂ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਸਮਾਗਮ ਦੌਰਾਨ ਕਾਵਿ ਸੰਗ੍ਰਹਿ ‘ਰੂਹ ਰੰਗ’ ਦੀ ਵਿਸ਼ੇਵਸਤੂ ਅਤੇ ਇਸ ਵਿੱਚ ਦਰਸਾਏ ਸਮਾਜਿਕ ਮੁੱਦਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਜਸ਼ਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਮੈਡਮ ਕਮਲਜੀਤ ਕੌਰ, ਨਵਜੋਤ ਕੌਰ, ਰੁਪਿੰਦਰ ਕੌਰ, ਵਰਿੰਦਰ ਸਿੰਘ, ਰਣਜੀਤ ਕੌਰ, ਹਰਜੀਤ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਕੌਰ, ਮਨਦੀਪ ਕੌਰ, ਮਨਜੀਤ ਕੌਰ, ਇੰਦਰਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਐਮ. ਸਵਾਤੀ ਟਿਵਾਣਾ ਨੇ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਫੁਟਬਾਲ ਚੋਣ ਟਰਾਇਲਾਂ ’ਚ ਗੱਡੇ ਝੰਡੇ
Ad Position 24