10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਜੰਡਿਆਲੀ ਤੋਂ ਬੱਸ ਰਵਾਨਾ

ਕੁਹਾੜਾ, 3 ਅਗਸਤ (ਸੰਦੀਪ ਸਿੰਘ ਕੁਹਾੜਾ)-ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜੰਡਿਆਲੀ ਤੋਂ ਤੀਰਥ ਯਾਤਰਾ ਲਈ ਇੱਕ ਬੱਸ ਦਾ ਜਥਾ ਰਵਾਨਾ ਕੀਤਾ ਗਿਆ। ਇਹ ਜਥਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਸਰਪੰਚ ਗਗਨਦੀਪ ਸਿੰਘ ਗਿੱਲ ਅਤੇ ਸਮੂਹ ਪੰਚਾਇਤ ਮੈਂਬਰਾਂ ਵਲੋਂ ਭੇਜਿਆ ਗਿਆ।

Ad Position 21
No active advertisement
ਅਜੀਤ ਡੈਸਕ 04-08-2026
ਕੁਹਾੜਾ, 3 ਅਗਸਤ (ਸੰਦੀਪ ਸਿੰਘ ਕੁਹਾੜਾ)-ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜੰਡਿਆਲੀ ਤੋਂ ਤੀਰਥ ਯਾਤਰਾ ਲਈ ਇੱਕ ਬੱਸ ਦਾ ਜਥਾ ਰਵਾਨਾ ਕੀਤਾ ਗਿਆ। ਇਹ ਜਥਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਸਰਪੰਚ ਗਗਨਦੀਪ ਸਿੰਘ ਗਿੱਲ ਅਤੇ ਸਮੂਹ ਪੰਚਾਇਤ ਮੈਂਬਰਾਂ ਵਲੋਂ ਭੇਜਿਆ ਗਿਆ। ਇਸ ਮੌਕੇ ਬੱਸ ਨੂੰ ਰਵਾਨਾ ਕਰਨ ਸਮੇਂ ਚੇਅਰਮੈਨ ਜ਼ੋਰਾਵਰ ਸਿੰਘ ਸੈਣੀ ਅਤੇ ਨੰਬਰਦਾਰ ਮਲਕੀਤ ਸਿੰਘ ਗਿੱਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਸੰਗਤਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਵੱਡਾ ਉਪਰਾਲਾ ਹੈ। ਇਸ ਮੌਕੇ ਨੰਬਰਦਾਰ ਮਲਕੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਬੱਸ ਰਾਹੀਂ ਸੰਗਤਾਂ ਦਾ ਜਥਾ ਸ਼੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਵਾਹਗਾ ਸਰਹੱਦ ਸਮੇਤ ਹੋਰ ਕਈ ਧਾਰਮਿਕ ਅਸਥਾਨਾਂ ‘ਤੇ ਦਰਸ਼ਨ ਕਰਨ ਉਪਰੰਤ ਤੀਸਰੇ ਦਿਨ ਵਾਪਸ ਪਿੰਡ ਪਰਤੇਗੀ। ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਨਾਲ ਲੋਕਾਂ ਨੂੰ ਅਧਿਆਤਮਿਕ ਲਾਭ ਪ੍ਰਾਪਤ ਹੁੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ ਹਲਕਾ ਪਾਇਲ ਵਿਚ ਕਿਸੇ ਵੀ ਹਸਪਤਾਲ ਵਿਚ ਜਣੇਪੇ ਦੀ ਡਾਕਟਰ ਨਾ ਹੋਣ ਦਾ ਮੁੱਦਾ ਵਿਧਾਨ ਸਭਾ ਵਿਚ ਉਠਾ... ਅਗਲੀ ਖ਼ਬਰ ਐਸ. ਡੀ. ਐਮ. ਸਵਾਤੀ ਟਿਵਾਣਾ ਨੇ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Ad Position 24