10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅੰਡਰ-19 ਅਤੇ ਅੰਡਰ-17 ਬਾਸਕਟਬਾਲ ਜ਼ੋਨਲ ਮੈਚਾਂ ਵਿੱਚ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੀ ਟੀਮ ਨੇ ਜਿੱਤੇ ਚਾਂਦੀ ਦੇ ਤਗਮੇ

ਸਮਰਾਲਾ, 3 ਅਗਸਤ (ਗੋਪਾਲ ਸੋਫਤ)-ਸਕੂਲ ਸਿੱਖਿਆ ਵਿਭਾਗ, ਪੰਜਾਬ ਵਲੋਂ ਕਰਵਾਏ ਗਏ ਇੰਟਰ-ਸਕੂਲ ਜ਼ੋਨਲ ਬਾਸਕਟਬਾਲ ਟੂਰਨਾਮੈਂਟ ਅੰਡਰ-19 ਅਤੇ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਆਪਣੇ ਨਾਮ ਦਰਜ ਕੀਤਾ। ਬਾਸਕਟਬਾਲ ਟੂਰਨਾਮੈਂਟ ਜ਼ੋਨਲ ਅੰਡਰ-17 ਸਤਿਗੁਰੂ ਪ੍ਰਤਾਪ ਸਿੰਘ ਅਕੈਡਮੀ ਸਕੂਲ, ਸ਼੍ਰੀ ਭੈਣੀ ਸਾਹਿਬ ਵਿਚ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 04-08-2026
ਸਮਰਾਲਾ, 3 ਅਗਸਤ (ਗੋਪਾਲ ਸੋਫਤ)-ਸਕੂਲ ਸਿੱਖਿਆ ਵਿਭਾਗ, ਪੰਜਾਬ ਵਲੋਂ ਕਰਵਾਏ ਗਏ ਇੰਟਰ-ਸਕੂਲ ਜ਼ੋਨਲ ਬਾਸਕਟਬਾਲ ਟੂਰਨਾਮੈਂਟ ਅੰਡਰ-19 ਅਤੇ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਆਪਣੇ ਨਾਮ ਦਰਜ ਕੀਤਾ। ਬਾਸਕਟਬਾਲ ਟੂਰਨਾਮੈਂਟ ਜ਼ੋਨਲ ਅੰਡਰ-17 ਸਤਿਗੁਰੂ ਪ੍ਰਤਾਪ ਸਿੰਘ ਅਕੈਡਮੀ ਸਕੂਲ, ਸ਼੍ਰੀ ਭੈਣੀ ਸਾਹਿਬ ਵਿਚ ਕਰਵਾਇਆ ਗਿਆ। ਸੈਮੀਫਾਈਨਲ ਮੁਕਾਬਲੇ ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੀ ਟੀਮ ਨੇ ਸਤਿਗੁਰੂ ਪ੍ਰਤਾਪ ਸਿੰਘ ਅਕੈਡਮੀ ਸਕੂਲ, ਸ਼੍ਰੀ ਭੈਣੀ ਸਾਹਿਬ ਨੂੰ 2-0 ਦੇ ਇੱਕਤਰਫ਼ਾ ਸਕੋਰ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਅਤੇ ਫਾਈਨਲ ਮੈਚ ਵਿਚ ਆਪਣੀ ਜਗ੍ਹਾ ਪੱਕੀ ਕੀਤੀ। ਫਾਈਨਲ ਬਾਸਕਟਬਾਲ ਟੂਰਨਾਮੈਂਟ ਅੰਡਰ-17 ਜ਼ੋਨਲ ਮੁਕਾਬਲੇ ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਦਾ ਮੁਕਾਬਲਾ ਸੰਤ ਕਿਰਪਾਲ ਸਿੰਘ ਸੇਵਾ ਪੰਥੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਨੀਲੋਂ ਨਾਲ ਹੋਇਆ, ਜਿਸ ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ। ਖਿਡਾਰੀਆਂ ਨੇ ਸ਼ੁਰੂ ਤੋਂ ਹੀ ਸ਼ਾਨਦਾਰ ਤਾਲਮੇਲ, ਆਤਮਵਿਸ਼ਵਾਸ ਅਤੇ ਹਮਲਾਵਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਅੰਡਰ-19 ਬਾਸਕਟਬਾਲ ਟੂਰਨਾਮੈਂਟ ਜ਼ੋਨਲ ਲੜਕਿਆਂ ਦੇ ਮੁਕਾਬਲਿਆਂ ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਦਾ ਮੁਕਾਬਲਾ ਅਕਾਲ ਅਕੈਡਮੀ,ਢੀਂਡਸਾ ਨਾਲ ਹੋਇਆ। ਜਿਸ ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਅਕਾਲ ਅਕੈਡਮੀ, ਢੀਂਡਸਾ ਦੇ ਖਿਡਾਰੀਆਂ ਨੂੰ 2-0 ਨਾਲ ਹਰਾ ਕੇ ਫਾਈਨਲ ਮੁਕਾਬਲੇ ਵਿਚ ਪ੍ਰਵੇਸ਼ ਕੀਤਾ। ਫਾਈਨਲ ਬਾਸਕਟਬਾਲ ਟੂਰਨਾਮੈਂਟ ਅੰਡਰ-19 ਜ਼ੋਨਲ ਮੁਕਾਬਲੇ ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਦਾ ਮੁਕਾਬਲਾ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਮਾਛੀਵਾੜਾ ਨਾਲ ਹੋਇਆ। ਫਾਈਨਲ ਮੁਕਾਬਲੇ ਦੌਰਾਨ ਦੋਨਾਂ ਟੀਮਾਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸੈਂਟੀਨਲ ਇੰਟਰਨੈਸ਼ਨਲ ਸਕੂਲ ਨੇ ਦੂਜਾ ਸਥਾਨ ਹਾਸਲ ਕਰ ਕੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਜੇਤੂ ਟੀਮ, ਕੋਚਾਂ ਅਤੇ ਸਮੂਹ ਖੇਡ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਕੋਚਾਂ ਦੀ ਨਿਰੰਤਰ ਸਿਖਲਾਈ ਅਤੇ ਸਕੂਲ ਵਲੋਂ ਖੇਡਾਂ ਨੂੰ ਦਿੱਤੇ ਜਾ ਰਹੇ ਉਤਸ਼ਾਹ ਦਾ ਨਤੀਜਾ ਹੈ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਅਤੇ ਸਮੂਹ ਸਟਾਫ਼ ਨੇ ਜੇਤੂ ਟੀਮ ਅਤੇ ਕੋਚ ਜਗਦੀਪ ਸਿੰਘ ਅਤੇ ਸੰਦੀਪ ਕੌਰ ਨੂੰ ਵਧਾਈ ਦਿੰਦੀਆਂ ਕਿਹਾ ਕਿ ਖਿਡਾਰੀਆਂ ਦੀ ਇਹ ਉਪਲਬਧੀ ਸਖ਼ਤ ਮਿਹਨਤ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਸਕੂਲ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ, ਮੈਨੇਜਿੰਗ ਡਾਇਰੈਕਟਰ ਅੰਮ੍ਰਿਤਪਾਲ ਕੌਰ ਢਿੱਲੋਂ, ਪ੍ਰਿੰਸੀਪਲ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੇ ਜੇਤੂ ਟੀਮ ਦੀਆਂ ਖਿਡਾਰੀਆਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਦੀ ਬੇਮਿਸਾਲ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕਰਦੀਆਂ ਕਿਹਾ ਕਿ ਟੀਮ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਸਦਕਾ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਏਜੰਸੀਆਂ ਪਾਕਿ ਦੇ ਅੰਦਰ ਅੱਤਵਾਦੀਆਂ ਨੂੰ ਕਰ ਰਹੀਆਂ ਖ਼ਤਮ - ਰਿਜ਼ਵਾਨ ਹਨੀਫ਼ ਪਿਛਲੇ 4 ਸਾਲਾਂ ’ਚ ਮਾਰੇ ਗਏ ਲਸ਼ਕਰ ਦ... ਅਗਲੀ ਖ਼ਬਰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਅਮਰਗੜ੍ਹ ਤੋਂ ਜੱਸੀ ਮੰਨਵੀ ਨੂੰ ਦਿੱਤਾ ਥਾਪੜਾ
Ad Position 24