ਇੰਟਰ-ਸਕੂਲ ਜ਼ੋਨਲ ਟੇਬਲ ਟੈਨਿਸ ਮੁਕਾਬਲਿਆਂ ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਨੇ ਜਿੱਤਿਆ ਸੋਨ ਤਗਮਾ
ਸਮਰਾਲਾ, 4 ਅਗਸਤ (ਗੋਪਾਲ ਸੋਫਤ)-ਸਕੂਲ ਸਿੱਖਿਆ ਵਿਭਾਗ, ਪੰਜਾਬ ਵਲੋਂ ਕਰਵਾਏ ਗਏ ਇੰਟਰ-ਸਕੂਲ ਜ਼ੋਨਲ ਟੇਬਲ ਟੈਨਿਸ ਮੁਕਾਬਲਿਆਂ ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅੰਡਰ-17 ਦੇ ਖਿਡਾਰੀਆਂ ਨੇ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਅੰਡਰ-17 ਵਰਗ ਦੀ ਟੀਮ ਵਿਚ ਜਤਿਨ ਬਾਲੀ (ਜਮਾਤ ਦਸਵੀਂ), ਮਾਧਵ ਗਰਗ (ਜਮਾਤ ਗਿਆਰਵੀਂ), ਸਾਹਿਬਪ੍ਰੀਤ ਸਿੰਘ (ਜਮਾਤ ਨੌਵੀਂ), ਅਰਸ਼ਦੀਪ ਸਿੰਘ ਮਹਿਰਾ (ਜਮਾਤ ਗਿਆਰਵੀਂ) ਅਤੇ ਕਬੀਰ ਸਿੰਘ (ਜਮਾਤ ਦਸਵੀਂ) ਨੇ ਭਾਗ ਲਿਆ।
ਸਮਰਾਲਾ, 4 ਅਗਸਤ (ਗੋਪਾਲ ਸੋਫਤ)-ਸਕੂਲ ਸਿੱਖਿਆ ਵਿਭਾਗ, ਪੰਜਾਬ ਵਲੋਂ ਕਰਵਾਏ ਗਏ ਇੰਟਰ-ਸਕੂਲ ਜ਼ੋਨਲ ਟੇਬਲ ਟੈਨਿਸ ਮੁਕਾਬਲਿਆਂ ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅੰਡਰ-17 ਦੇ ਖਿਡਾਰੀਆਂ ਨੇ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਅੰਡਰ-17 ਵਰਗ ਦੀ ਟੀਮ ਵਿਚ ਜਤਿਨ ਬਾਲੀ (ਜਮਾਤ ਦਸਵੀਂ), ਮਾਧਵ ਗਰਗ (ਜਮਾਤ ਗਿਆਰਵੀਂ), ਸਾਹਿਬਪ੍ਰੀਤ ਸਿੰਘ (ਜਮਾਤ ਨੌਵੀਂ), ਅਰਸ਼ਦੀਪ ਸਿੰਘ ਮਹਿਰਾ (ਜਮਾਤ ਗਿਆਰਵੀਂ) ਅਤੇ ਕਬੀਰ ਸਿੰਘ (ਜਮਾਤ ਦਸਵੀਂ) ਨੇ ਭਾਗ ਲਿਆ। ਸੈਂਟੀਨਲ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਆਪਣੇ ਪਹਿਲੇ ਹੀ ਮੁਕਾਬਲੇ ਵਿਚ ਸੁਪੀਰੀਅਰ ਵਰਲਡ ਸਕੂਲ, ਗੜ੍ਹੀ ਤਰਖਾਣਾ ਨੂੰ 8-2 ਦੇ ਫਰਕ ਨਾਲ ਹਰਾ ਕੇ ਫਾਇਨਲ ਵਿਚ ਜਗਾ ਬਣਾਈ। ਇੰਟਰ-ਸਕੂਲ ਜ਼ੋਨਲ ਟੇਬਲ ਟੈਨਿਸ ਦੇ ਫਾਇਨਲ ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਨੇ ਓਰੀਐਂਟ ਇੰਟਰਨੈਸ਼ਨਲ ਸਕੂਲ ਅਤੇ ਸਪੋਰਟਸ ਅਕੈਡਮੀ, ਪਿੰਡ ਬੁਰਜ ਪੱਕਾ, ਸ਼੍ਰੀ ਮਾਛੀਵਾੜਾ ਸਾਹਿਬ ਦੀ ਟੀਮ ਨੂੰ 8-1 ਦੇ ਅੰਕਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਜ਼ੋਨਲ ਪੱਧਰ ਦਾ ਸੋਨ ਤਗਮਾ ਆਪਣੇ ਨਾਂਅ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ. ਪੂਨਮ ਸ਼ਰਮਾਂ ਨੇ ਜੇਤੂ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਨਾ ਸਿਰਫ਼ ਆਪਣੇ ਸਕੂਲ, ਸਗੋਂ ਆਪਣੇ ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਵੀ ਰੌਸ਼ਨ ਕਰ ਰਹੇ ਹਨ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਕਰਨਵੀਰ ਸਿੰਘ ਢਿੱਲੋਂ, ਮੈਨੇਜਿੰਗ ਡਾਇਰੈਕਟਰ ਅੰਮ੍ਰਿਤਪਾਲ ਕੌਰ ਢਿੱਲੋਂ ਨੇ ਜੇਤੂ ਖਿਡਾਰੀਆਂ, ਸਮੂਹ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਦੀਆਂ ਹਨ ਅਤੇ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ।