05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜ਼ੋਨਲ ਰੱਸਾਕਸ਼ੀ ਮੁਕਾਬਲਿਆਂ ਵਿਚ ਸੈਂਟ ਮਦਰ ਟੇਰੇਸਾ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ, ਗੋਲਡ, ਸਿਲਵਰ ਤੇ ਕਾਂਸੇ ਦੇ ਮੈਡਲ ਜਿੱਤੇ

ਖੰਨਾ, 4 ਅਗਸਤ (ਹਰਜਿੰਦਰ ਸਿੰਘ ਲਾਲ)- ਪ੍ਰਿੰਸੀਪਲ ਨਰੇਸ਼ ਚੰਦ ਸਟੇਡੀਅਮ, ਖੰਨਾ ਅਤੇ ਏ. ਐੱਸ.

Ad Position 21
No active advertisement
ਜ਼ੋਨਲ ਰੱਸਾਕਸ਼ੀ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀ। ਤਸਵੀਰ : ਸੋਨੀ ਗਿੱਲ 05-08-2026
ਖੰਨਾ, 4 ਅਗਸਤ (ਹਰਜਿੰਦਰ ਸਿੰਘ ਲਾਲ)- ਪ੍ਰਿੰਸੀਪਲ ਨਰੇਸ਼ ਚੰਦ ਸਟੇਡੀਅਮ, ਖੰਨਾ ਅਤੇ ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਜ਼ੋਨਲ ਪੱਧਰੀ ਰੱਸਾਕਸ਼ੀ ਮੁਕਾਬਲਿਆਂ ਵਿਚ ਸੈਂਟ ਮਦਰ ਟੇਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਦਮਦਾਰ ਖੇਡ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੇ ਮਿਹਨਤ ਅਤੇ ਲਗਨ ਸਦਕਾ ਸ਼ਾਨਦਾਰ ਸਫ਼ਲਤਾਵਾਂ ਹਾਸਲ ਕਰਕੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।ਅੰਡਰ-14 ਵਰਗ ਵਿਚ ਕੁੱਲ 9 ਟੀਮਾਂ ਨੇ ਹਿੱਸਾ ਲਿਆ। ਫਾਈਨਲ ਮੁਕਾਬਲੇ ਵਿਚ ਸੈਂਟ ਮਦਰ ਟੇਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸੜੂ ਨੂੰ ਹਰਾਕੇ ਗੋਲਡ ਮੈਡਲ ਜਿੱਤਿਆ ਇਸ ਜਿੱਤ ਦੇ ਨਾਲ ਟੀਮ ਨੇ ਜ਼ਿਲ੍ਹਾ ਪੱਧਰ ਲਈ ਆਪਣੀ ਜਗਾ ਵੀ ਪੱਕੀ ਕਰ ਲਈ। ਅੰਡਰ-17 ਵਰਗ ਵਿਚ 10 ਟੀਮਾਂ ਨੇ ਭਾਗ ਲਿਆ। ਇਸ ਵਰਗ ਵਿਚ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਮੈਡਲ ਜਿੱਤਿਆ। ਇਸ ਤੋਂ ਇਲਾਵਾ ਦੋ ਹੋਣਹਾਰ ਖਿਡਾਰੀਆਂ ਦੀ ਜ਼ਿਲ੍ਹਾ ਪੱਧਰ ਲਈ ਚੋਣ ਹੋਈ, ਜੋ ਸਕੂਲ ਲਈ ਮਾਣ ਵਾਲੀ ਪ੍ਰਾਪਤੀ ਹੈ। ਅੰਡਰ-19 ਵਰਗ ਵਿਚ ਵੀ 9 ਟੀਮਾਂ ਨੇ ਭਾਗ ਲਿਆ। ਇਸ ਵਰਗ ਵਿਚ ਸੈਂਟ ਮਦਰ ਟੇਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਖੰਨਾ ਪਬਲਿਕ ਸਕੂਲ, ਲਹਿੜੀ ਨੂੰ ਹਰਾਕੇ ਸਿਲਵਰ ਮੈਡਲ ਹਾਸਲ ਕੀਤਾ। ਇਸ ਵਰਗ ਵਿਚ ਤਿੰਨ ਖਿਡਾਰੀਆਂ ਦੀ ਜ਼ਿਲ੍ਹਾ ਪੱਧਰ ਲਈ ਚੋਣ ਹੋਈ, ਜਿਸ ਨਾਲ ਸਕੂਲ ਦੀ ਖੇਡ ਪਰੰਪਰਾ ਨੂੰ ਹੋਰ ਮਜ਼ਬੂਤੀ ਮਿਲੀ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਇਹ ਸਿਰਫ਼ ਸਰੀਰਕ ਤਾਕਤ ਹੀ ਨਹੀਂ ਵਧਾਉਂਦੀਆਂ ਸਗੋਂ ਅਨੁਸ਼ਾਸਨ, ਆਤਮ-ਵਿਸ਼ਵਾਸ, ਸਬਰ, ਲੀਡਰਸ਼ਿਪ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ। ਅੱਜ ਸਾਡੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਸਮਰਪਣ ਨਾਲ ਸਾਬਤ ਕਰ ਦਿੱਤਾ ਹੈ ਕਿ ਜੇ ਟੀਚਾ ਸਪੱਸ਼ਟ ਹੋਵੇ ਅਤੇ ਇਰਾਦੇ ਮਜ਼ਬੂਤ ਹੋਣ ਤਾਂ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਮੈਂ ਸਮੂਹ ਜੇਤੂ ਖਿਡਾਰੀਆਂ, ਉਨ੍ਹਾਂ ਦੇ ਕੋਚਾਂ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਾ ਹਾਂ ਅਤੇ ਆਸ ਕਰਦਾ ਹਾਂ ਕਿ ਇਹ ਖਿਡਾਰੀ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਤੇ ਵੀ ਸਕੂਲ ਦਾ ਨਾਮ ਹੋਰ ਉੱਚਾ ਕਰਨਗੇ। ਸਕੂਲ ਦੀ ਪ੍ਰਿੰਸੀਪਲ ਅੰਜੂ ਭਾਟੀਆ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਦੇ ਪਿੱਛੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਨਿਰੰਤਰ ਅਭਿਆਸ ਅਤੇ ਅਟੁੱਟ ਹੌਸਲਾ ਹੈ। ਜਿੱਤ ਦਾ ਅਸਲ ਅਰਥ ਸਿਰਫ਼ ਮੈਡਲ ਹਾਸਲ ਕਰਨਾ ਨਹੀਂ, ਸਗੋਂ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕਰਨਾ ਅਤੇ ਆਪਣਾ ਸਰਵੋਤਮ ਪ੍ਰਦਰਸ਼ਨ ਦੇਣਾ ਹੈ। ਅੱਜ ਸਾਡੇ ਖਿਡਾਰੀਆਂ ਨੇ ਸਕੂਲ ਦੀ ਖੇਡ ਪਰੰਪਰਾ ਨੂੰ ਹੋਰ ਮਜ਼ਬੂਤ ਕੀਤਾ ਹੈ।ਅੰਤ ਵਿੱਚ ਸਮੂਹ ਸਕੂਲ ਪਰਿਵਾਰ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਲਈ ਸ਼ੁਭ ਇੱਛਾਵਾਂ ਪ੍ਰਗਟ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਪੀ. ਐਮ. ਸ੍ਰੀ ਸ. ਸ. ਡੇਹਲੋਂ ਵਿਖੇ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਅਗਲੀ ਖ਼ਬਰ 7 ਅਗਸਤ ਨੂੰ ਮੁਹਾਲੀ ਵਿਖੇ ਹੋਣ ਵਾਲੀ ਮਹਾਂ ਰੈਲੀ ਅਤੇ ਰੋਸ ਮੁਜ਼ਾਹਰੇ ਦੀ ਪੈਨਸ਼ਨਰਾਂ ਵਲੋਂ ਹਿਮਾਇਤ
Ad Position 24
No active advertisement