05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਾਹਨੇਵਾਲ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਪ੍ਰਧਾਨ ਪੂਜਾ ਭਾਟੀਆ ਨੇ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਨੂੰ ਮੰਤਰੀ ਬੈਂਸ ਅਤੇ ਸਫਾਈ ਸੇਵਕਾਂ ਦੀ ਮੀਟਿੰਗ ਦੇ ਫੈਸਲੇ ਦੀ ਕਾਪੀ ਸੌਂਪੀ

ਸਾਹਨੇਵਾਲ, 4 ਅਗਸਤ (ਹਨੀ ਚਾਠਲੀ)-ਦਫ਼ਤਰ ਨਗਰ ਕੌਂਸਲ ਸਾਹਨੇਵਾਲ ਵਿਖੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਨਗਰ ਕੌਂਸਲ ਦੇ ਸਮੂਹ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜ੍ਹਤਾਲ ਕੀਤੀ ਗਈ ਸੀ, ਜਿਸ ਕਾਰਨ ਸ਼ਹਿਰ ਦੀ ਸਫ਼ਾਈ ਦਾ ਕੰਮ ਬਿੱਲਕੁਲ ਠੱਪ ਪਿਆ ਸੀ। ਇਹ ਹੜ੍ਹਤਾਲ ਸੋਮਵਾਰ ਨੂੰ ਕਰਮਚਾਰੀਆਂ ਵਲੋਂ ਸਰਕਾਰ ਵਲੋਂ ਦਿੱਤੇ ਭਰੋਸੇ ’ਤੇ ਖ਼ਤਮ ਕਰ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 05-08-2026
ਸਾਹਨੇਵਾਲ, 4 ਅਗਸਤ (ਹਨੀ ਚਾਠਲੀ)-ਦਫ਼ਤਰ ਨਗਰ ਕੌਂਸਲ ਸਾਹਨੇਵਾਲ ਵਿਖੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਨਗਰ ਕੌਂਸਲ ਦੇ ਸਮੂਹ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜ੍ਹਤਾਲ ਕੀਤੀ ਗਈ ਸੀ, ਜਿਸ ਕਾਰਨ ਸ਼ਹਿਰ ਦੀ ਸਫ਼ਾਈ ਦਾ ਕੰਮ ਬਿੱਲਕੁਲ ਠੱਪ ਪਿਆ ਸੀ। ਇਹ ਹੜ੍ਹਤਾਲ ਸੋਮਵਾਰ ਨੂੰ ਕਰਮਚਾਰੀਆਂ ਵਲੋਂ ਸਰਕਾਰ ਵਲੋਂ ਦਿੱਤੇ ਭਰੋਸੇ ’ਤੇ ਖ਼ਤਮ ਕਰ ਦਿੱਤੀ ਗਈ। ਇਸ ਨਾਲ ਹੁਣ ਅੱਜ ਮੰਗਲਵਾਰ ਤੋਂ ਪੂਰੇ ਸ਼ਹਿਰ ਵਿਚ ਸਫ਼ਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਸਫਾਈ ਸੇਵਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀ, ਸੀਵਰਮੈਨਾਂ ਵਲੋਂ ਹੱਕੀ ਮੰਗਾਂ ਲਈ ਹੜ੍ਹਤਾਲ ਕੀਤੀ ਗਈ ਸੀ। ਉਨ੍ਹਾਂ ਦੀ ਮੰਗ ਸੀ ਕਿ ਕੱਚੇ ਕਰਮਚਾਰੀ ਪੱਕੇ ਕੀਤੇ ਜਾਣ, ਠੇਕੇਦਾਰੀ ਪ੍ਰਥਾ ਬੰਦ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ, ਤਰਸ ਦੇ ਅਧਾਰ ’ਤੇ ਨੌਕਰੀਆਂ ਦਿੱਤੀਆਂ ਜਾਣ, ਬਿਨਾਂ ਸ਼ਰਤ ਤੋਂ ਡੀ. ਏ. ਦਾ ਬਣਦਾ ਬਕਾਇਆ ਦਿੱਤਾ ਜਾਵੇ। ਇਹ ਹੜਤਾਲ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦਿੱਤੇ ਵਿਸ਼ਵਾਸ ਦੌਰਾਨ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਮੰਨਣ ਦਾ ਭਰੋਸਾ ਦਿਵਾਉਣ ’ਤੇ ਇਹ ਹੜ੍ਹਤਾਲ ਸਮਾਪਤ ਕਰ ਦਿੱਤੀ ਗਈ। ਇਸ ਮੌਕੇ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ, ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਭਾਟੀਆ ਵੱਲੋ ਸਫਾਈ ਸੇਵਕਾਂ ਦੇ ਨਾਲ ਰੱਖੀ ਮੀਟਿੰਗ ਦੌਰਾਨ ਸਫਾਈ ਸੇਵਕਾਂ ਦੀ ਹੜ੍ਹਤਾਲ ਖ਼ਤਮ ਹੋਣ ਮੌਕੇ ਸਫਾਈ ਸੇਵਕਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਮੁਲਾਜ਼ਮਾਂ ਦੀਆਂ ਹਰ ਮੰਗ ਨੂੰ ਪੂਰੀ ਕਰਨ ’ਤੇ ਖਰੀ ਉਤਰੇਗੀ। ਉਨਾਂ ਕਿਹਾ ਕਿ ਸਰਕਾਰ ਜਲਦ ਤੋਂ ਜਲਦ ਇਨ੍ਹਾਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀਆਂ ਕਰੇਗੀ ਅਤੇ ’ਆਪ’ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੈ। ਇਸ ਮੌਕੇ ਪ੍ਰਧਾਨ ਪੂਜਾ ਭਾਟੀਆ ਅਤੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਭਾਟੀਆ ਨੇ ਕਿਹਾ ਕਿ ਸਫਾਈ ਸੇਵਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਫਾਈ ਸੇਵਕਾਂ ਦੀ ਹੋਈ ਮੀਟਿੰਗ ਦੌਰਾਨ ਲਏ ਗਏ ਫੈਂਸਲੇ ਦੀ ਕਾਪੀ ਵੀ ਸੌਂਪੀ ਗਈ ਸਫਾਈ ਸੇਵਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਨੂੰ ਵਿਸ਼ਵਾਸ ਦਿਵਾਉਦਿਆਂ ਕਿਹਾ ਕਿ ਆਉਂਣ ਵਾਲੇ 3 ਦਿਨਾਂ ਦੇ ਅੰਦਰ ਸਾਹਨੇਵਾਲ ਦੇ 15 ਵਾਰਡਾਂ ’ਚ ਗੰਦਗੀ ਦੇ ਲੱਗੇ ਢੇਰਾਂ ਨੂੰ ਚੁਕਵਾ ਲਿਆ ਜਾਵੇਗਾ। ਇਸ ਮੌਕੇ ਜਸਵੀਰ ਸਿੰਘ ਸੁਪਰਡੈਂਟ ਸੈਨੀਟੇਸ਼ਨ, ਕੁਲਵਿੰਦਰ ਕੌਰ ਧਾਲੀਵਾਲ ਕੌਂਸਲਰ, ਜਸਵਿੰਦਰ ਕੌਰ ਤਲਵਾੜਾ ਕੌਂਸਲਰ, ਸਵਰਨਜੀਤ ਕੌਰ ਕੌਂਸਲਰ, ਪੱਪੂ ਤਲਵਾੜਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੇਪਰ ਲੀਕ ਮਾਮਲੇ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ- ਸਿਮਕ ਭੁੱਟਾ ਵਿਖੇ ਸ਼੍ਰੋਮਣੀ... ਅਗਲੀ ਖ਼ਬਰ 15 ਲੱਖ ਦੀ ਝੂਠੀ ਚੋਰੀ ਮਾਮਲੇ ਦੇ ਦੋਸ਼ੀ ਫਿਲਹਾਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ
Ad Position 24
No active advertisement