05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੇਪਰ ਲੀਕ ਮਾਮਲੇ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ- ਸਿਮਕ ਭੁੱਟਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵੱਖ-ਵੱਖ ਪਰਿਵਾਰਾਂ ਨਾਲ ਮੀਟਿੰਗਾਂ

ਡੇਹਲੋਂ, 4 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ਼ ਹਰਪ੍ਰੀਤ ਸਿੰਘ ਸਿਮਕ ਨੇ ਪਿੰਡ ਭੁੱਟਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਮੇਂ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਭੁੱਟਾ ਦੀ ਸਮੁੱਚੀ ਟੀਮ ਨੂੰ ਇਕਜੁੱਟ ਹੋ ਕੇ ਅਗਾਮੀ ਵਿਧਾਨ ਸਭਾ ਚੋਣਾਂ ਦੀ ਜੰਗ ਲੜਨ ਲਈ ਤਿਆਰ ਰਹਿਣਾ ਚਾਹੀਦਾ ਹੈ।

Ad Position 21
No active advertisement
ਕਿਲਾ ਭੁੱਟਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਨਾਲ ਮੀਟਿੰਗ ਸਮੇਂ ਹਲਕਾ ਇੰਚਾਰਜ਼ ਹਰਪ੍ਰੀਤ ਸਿੰਘ ਸਿਮਕ, ਗੁਰਜੀਤ ਸਿੰਘ ਲਹਿਰਾ, ਸੁਖਦਰਸ਼ਨ ਸਿੰਘ ਪੋਹੀੜ ਅਤੇ ਹੋਰ। ਤਸਵੀਰ-ਅੰਮ੍ਰਿਤਪਾਲ ਸਿੰਘ ਕੈਲੇ 05-08-2026
ਡੇਹਲੋਂ, 4 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ਼ ਹਰਪ੍ਰੀਤ ਸਿੰਘ ਸਿਮਕ ਨੇ ਪਿੰਡ ਭੁੱਟਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਮੇਂ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਭੁੱਟਾ ਦੀ ਸਮੁੱਚੀ ਟੀਮ ਨੂੰ ਇਕਜੁੱਟ ਹੋ ਕੇ ਅਗਾਮੀ ਵਿਧਾਨ ਸਭਾ ਚੋਣਾਂ ਦੀ ਜੰਗ ਲੜਨ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਆਪਸੀ ਏਕਤਾ ਅਤੇ ਮਜ਼ਬੂਤ ਸੰਗਠਨ ਰਾਹੀਂ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਹੋਰ ਵੀ ਮਜ਼ਬੂਤ ਕਰਨ ਦੀ ਅਪੀਲ ਕੀਤੀ। ਹਲਕਾ ਇੰਚਾਰਜ਼ ਸਿਮਕ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸਦੇ ਆਗੂਆਂ ਤੇ ਵਰਦਿਆਂ ਕਿਹਾ ਕਿ ਆਪ ਆਗੂਆਂ ਦੇ ਦੋ ਚਿਹਰੇ ਨੰਗੇ ਹੋ ਚੁੱਕੇ ਹਨ, ਕਿਉਂਕਿ ਇਸ ਦੇ ਆਗੂ ਸੂਬੇ ਅੰਦਰ ਪੇਪਰ ਲੀਕ ਮਾਮਲੇ ਨੂੰ ਦਵਾਉਣ ਵਿੱਚ ਲੱਗੇ ਹਨ ਅਤੇ ਦਿੱਲੀ ਜਾ ਕੇ ਜੰਤਰ ਮੰਤਰ ਤੇ ਭਾਜਪਾ ਸਰਕਾਰ ਦੀ ਨੁਕਤਾਚੀਨੀ ਕਰਦੇ ਨਜ਼ਰ ਆਏ ਹਨ। ਉਹਨਾਂ ਕਿਹਾ ਕਿ ਪੰਜਾਬ ਅੰਦਰ ਪੇਪਰ ਲੀਕ ਮਮਾਲੇ ਨੂੰ ਦਿਬਾਉਣ ਲਈ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ, ਪਰ ਇਸ ਮਾਮਲੇ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਨੈਤਕਿਤਾ ਦੇ ਅਧਾਰ ਤੇ ਅਸਤੀਫਾ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਮੂਹ ਵਰਗਾਂ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਚੜਤ ਦੇ ਸੰਕੇਤ ਮਿਲ ਰਹੇ ਹਨ, ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣ ਰਹੀ ਹੈ। ਉਹਨਾਂ ਕਿਹਾ ਕਿ ਹਲਕਾ ਗਿੱਲ ਦੇ ਹਰ ਪਾਰਟੀ ਅਹੁਦੇਦਾਰ ਨਾਲ ਸੰਪਰਕ ਕਰਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਕਿ ਟਕਸਾਲੀ ਆਗੂਆਂ ਨੂੰ ਬਣਦਾ ਸਤਿਕਾਰ ਦਿੱਤਾ ਜਾ ਸਕੇ। ਇਸ ਸਮੇਂ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਕਿਹਾ ਕਿ ਸਾਰੇ ਵਰਗਾਂ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ, ਤਾਂ ਕਿ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ। ਇਸ ਸਮੇਂ ਸਰਕਲ ਘਵੱਦੀ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਡੇਹਲੋਂ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਡਾ. ਕੇਸਰ ਸਿੰਘ ਸ਼ੰਕਰ, ਡਾ. ਬਚਨ ਸਿੰਘ ਭੁੱਟਾ, ਸਾਬਕਾ ਸਰਪੰਚ ਪਿਆਰਾ ਸਿੰਘ, ਸੰਮਤੀ ਮੈਂਬਰ ਮੇਜਰ ਸਿੰਘ ਭੁੱਟਾ, ਸ਼ੇਰ ਸਿੰਘ, ਮਹਿੰਦਰ ਸਿੰਘ ਸਮੇਤ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸ਼ੰਕਰ ਪੇਕੇ ਘਰ ਰਹਿੰਦੀ ਵਿਆਹੁਤਾ ਪਿਛਲੇ ਕਈ ਦਿਨਾਂ ਤੋਂ ਭੇਦਭਰੀ ਹਾਲਤ ’ਚ ਲਾਪਤਾ- ਮੁਕੱਦਮਾ ਦਰਜ ਅਗਲੀ ਖ਼ਬਰ ਸਾਹਨੇਵਾਲ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਪ੍ਰਧਾਨ ਪੂਜਾ ਭਾਟੀਆ ਨੇ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਨੂ...
Ad Position 24
No active advertisement