ਹੈਲੋ ਡੀਅਰ ਕਿਡਸ ਪਲੇਵੇ ਸਕੂਲ ਕਿਲ੍ਹਾ ਰਾਏਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਡੇਹਲੋਂ, 4 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਹੈਲੋ ਡੀਅਰ ਕਿਡਸ ਪਲੇਵੇ ਸਕੂਲ ਕਿਲ੍ਹਾ ਰਾਏਪੁਰ ਵਿਖੇ ਤੀਆਂ ਤੀਜ ਦੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਸਕੂਲ ਦੇ ਛੋਟੇ ਬੱਚਿਆਂ ਵਲੋਂ ਗਿੱਧਾ, ਭੰਗੜਾ ਆਦਿ ਪੇਸ਼ ਕੀਤਾ ਗਿਆ।
ਡੇਹਲੋਂ, 4 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਹੈਲੋ ਡੀਅਰ ਕਿਡਸ ਪਲੇਵੇ ਸਕੂਲ ਕਿਲ੍ਹਾ ਰਾਏਪੁਰ ਵਿਖੇ ਤੀਆਂ ਤੀਜ ਦੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਸਕੂਲ ਦੇ ਛੋਟੇ ਬੱਚਿਆਂ ਵਲੋਂ ਗਿੱਧਾ, ਭੰਗੜਾ ਆਦਿ ਪੇਸ਼ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਮਮਤਾ ਰਾਣੀ ਨੇ ਦੱਸਿਆ ਕਿ ਤੀਆਂ ਤੀਜ ਦੀਆਂ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਸਕੂਲ ਵਿੱਚ ਸਾਰੇ ਛੋਟੇ ਬੱਚੇ ਪੰਜਾਬੀ ਪਹਿਰਾਵੇ ਵਿੱਚ ਬਹੁਤ ਹੀ ਸੋਹਣੇ ਢੰਗ ਨਾਲ ਸੱਝ ਕੇ ਆਏ। ਪ੍ਰਿੰਸੀਪਲ ਮਮਤਾ ਰਾਣੀ ਨੇ ਦੱਸਿਆ ਕਿ ਅਜਿਹੇ ਤਿਉਹਾਰ ਸਾਨੂੰ ਸਾਡੇ ਪਿਛੋਕੜ ਅਤੇ ਸੱਭਿਆਚਾਰ ਨਾਲ ਜੋੜੀ ਰੱਖਦੇ ਹਨ।