05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਰਕਾਰ ਬਿਨਾਂ ਦੇਰੀ ਕੀਤੇ ਮੁਲਾਜ਼ਮਾਂ ਦਾ ਡੀ. ਏ. ਤੁਰੰਤ ਜਾਰੀ ਕਰੇ - ਢਿੱਲੋਂ

ਕੁਹਾੜਾ, 4 ਅਗਸਤ (ਸੰਦੀਪ )-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.)

Ad Position 21
No active advertisement
ਅਜੀਤ ਡੈਸਕ 05-08-2026
ਕੁਹਾੜਾ, 4 ਅਗਸਤ (ਸੰਦੀਪ )-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਏ ਸਬੰਧੀ ਦਿੱਤੇ ਗਏ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ਤੋਂ ਰੋਕੇ ਗਏ ਬਕਾਏ ਜਾਰੀ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਯੂਨੀਅਨ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਹੋਰ ਦੇਰੀ ਕੀਤੇ ਬਿਨਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਜਾਰੀ ਕਰਨਾ ਚਾਹੀਦਾ ਹੈ।ਯੂਨੀਅਨ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਇਸ਼ਤਿਹਾਰਬਾਜ਼ੀ ਰਾਹੀਂ ਵੱਡੇ-ਵੱਡੇ ਦਾਅਵੇ ਕੀਤੇ ਗਏ, ਪ੍ਰੰਤੂ ਮੁਲਾਜ਼ਮ ਵਰਗ ਨੂੰ ਅਣਗੌਲਿਆ ਕੀਤਾ ਗਿਆ, ਢਿੱਲੋਂ ਨੇ ਆਸ ਜਤਾਈ ਕਿ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਬਿਨਾਂ ਕਿਸੇ ਹੋਰ ਦੇਰੀ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਬਣਦਾ ਮਹਿੰਗਾਈ ਭੱਤਾ ਅਦਾ ਕਰੇਗੀ। ਯੂਨੀਅਨ ਆਗੂਆਂ ਦਵਿੰਦਰ ਸਿੰਘ ਗੁਰੂ, ਜਸਪਾਲ ਸਿੰਘ ਅਮਰਜੀਤ ਸਿੰਘ ਘੁਡਾਣੀ ਸਲਾਹਕਾਰ ਅਤੇ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਅਲਬੇਲ ਸਿੰਘ ਪੁੜੈਣ, ਮਨਦੀਪ ਸਿੰਘ ਸੇਖੋਂ ਅਤੇ ਹਰਪ੍ਰੀਤ ਸਿੰਘ ਸਾਹਨੇਵਾਲ ਵਲੋਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਮੁਲਾਜ਼ਮ ਵਰਗ ਦਾ ਡੀ. ਏ ਤੁਰੰਤ ਜਾਰੀ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮਾਲਵਾ ਸੋਸ਼ਲ ਐਂਡ ਵੈਲਫ਼ੇਅਰ ਕਲੱਬ ਮਲੌਦ ਦੀ ਮਹੀਨਾਵਾਰ ਮੀਟਿੰਗ ਦੌਰਾਨ 11ਵੇਂ ਅੱਖਾਂ ਦੇ ਕੈਂਪ ਸਮੇਤ ਹੋਰ ਅਹਿਮ ਵਿਚਾਰਾਂ... ਅਗਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਰੱਸਾ ਕੱਸੀ ਵਿੱਚ ਜਿੱਤਿਆ ਸੋਨ...
Ad Position 24
No active advertisement