05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੈਰਾਗੌਨ ਸਕੂਲ ਨੰਗਲ ਨੇ ਜ਼ੋਨਲ ਮੁਕਾਬਲਿਆਂ ’ਚ ਅੱਠ ਤਮਗੇ ਜਿੱਤੇ

ਡੇਹਲੋਂ, 4 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)- ਕਿਲਾ ਰਾਏਪੁਰ ਵਿਖੇ ਕਰਵਾਏ ਗਏ ਜ਼ੋਨਲ ਖੇਡ ਮੁਕਾਬਲਿਆਂ ਵਿਚ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਰੱਸਾਕਸ਼ੀ, ਬੈਡਮਿੰਟਨ, ਕਰਾਟੇ, ਚੈੱਸ ਅਤੇ ਕੁਸ਼ਤੀ ਵਰਗੀਆਂ ਖੇਡਾਂ ਵਿਚ ਭਾਗ ਲੈਂਦਿਆਂ ਕੁੱਲ ਅੱਠ ਤਮਗੇ ਜਿੱਤੇ ਹਨ।

Ad Position 21
No active advertisement
ਅਜੀਤ ਡੈਸਕ 05-08-2026
ਡੇਹਲੋਂ, 4 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)- ਕਿਲਾ ਰਾਏਪੁਰ ਵਿਖੇ ਕਰਵਾਏ ਗਏ ਜ਼ੋਨਲ ਖੇਡ ਮੁਕਾਬਲਿਆਂ ਵਿਚ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਰੱਸਾਕਸ਼ੀ, ਬੈਡਮਿੰਟਨ, ਕਰਾਟੇ, ਚੈੱਸ ਅਤੇ ਕੁਸ਼ਤੀ ਵਰਗੀਆਂ ਖੇਡਾਂ ਵਿਚ ਭਾਗ ਲੈਂਦਿਆਂ ਕੁੱਲ ਅੱਠ ਤਮਗੇ ਜਿੱਤੇ ਹਨ। ਸਕੂਲ ਦੇ ਡਾਇਰੈਕਟਰ ਡਾ: ਸੁਰਿੰਦਰਪਾਲ ਸਿੰਘ ਸੋਫਤ, ਚੇਅਰਪਰਸਨ ਸੁਮਨ ਸੋਫਤ ਅਤੇ ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਹੀ ਸਫਲਤਾ ਦੀ ਕੁੰਜੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ ਕਰਕੇ ਰਾਜ ਅਤੇ ਰਾਸ਼ਟਰੀ ਪੱਧਰ ’ਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਖੇਡ ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਸਕੂਲ ਵਲੋਂ ਮਿਲੀਆਂ ਸਹੂਲਤਾਂ ਨੂੰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ-ਕੌਂਸਲਰ ਪਨੇਸਰ ਅਗਲੀ ਖ਼ਬਰ ਨਸ਼ੇ ਦੀ ਪੂਰਤੀ ਲਈ ਪੋਤੇ ਵਲੋਂ ਦਾਦੀ ਦੇ ਸੋਨੇ ਦੇ ਗਹਿਣੇ ਚੋਰੀ ਪੁਲਿਸ ਵਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੀਤਾ ਮਾਮਲਾ ਦ...
Ad Position 24
No active advertisement