05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ-ਕੌਂਸਲਰ ਪਨੇਸਰ

ਸਾਹਨੇਵਾਲ, 4 ਅਗਸਤ (ਹਨੀ ਚਾਠਲੀ) ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰੰਤੂ ਸੂਬੇ ਦੀਆਂ ਸੜਕਾਂ ਦੀ ਹਾਲਤ ਅੱਜ ਵੀ ਬਹੁਤ ਮਾੜੀ ਹੈ। ਲੋਕ ਟੁੱਟੀਆਂ ਸੜਕਾਂ, ਗੰਦੇ ਸੀਵਰੇਜ ਪ੍ਰਬੰਧ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ।

Ad Position 21
No active advertisement
ਅਜੀਤ ਡੈਸਕ 05-08-2026
ਸਾਹਨੇਵਾਲ, 4 ਅਗਸਤ (ਹਨੀ ਚਾਠਲੀ) ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰੰਤੂ ਸੂਬੇ ਦੀਆਂ ਸੜਕਾਂ ਦੀ ਹਾਲਤ ਅੱਜ ਵੀ ਬਹੁਤ ਮਾੜੀ ਹੈ। ਲੋਕ ਟੁੱਟੀਆਂ ਸੜਕਾਂ, ਗੰਦੇ ਸੀਵਰੇਜ ਪ੍ਰਬੰਧ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਸਾਹਨੇਵਾਲ ਦੇ ਕਾਂਗਰਸੀ ਕੌਂਸਲਰ ਅਮਨਜੋਤ ਸਿੰਘ ਪਨੇਸਰ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਆਪ ਪਾਰਟੀ ਵੱਲੋ ਕੀਤੇ ਗਏ ਵੱਡੇ-ਵੱਡੇ ਵਾਅਦੇ ਅੱਜ ਤੱਕ ਪੂਰੇ ਨਹੀਂ ਹੋਏ, ਜਿਸ ਕਾਰਨ ਲੋਕਾਂ ਵਿੱਚ ਆਪ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਹੈ ਅਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕੌਂਸਲਰ ਪਨੇਸਰ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ, ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ ਹੋਏ ਪਏ ਹਨ ਕੌਂਸਲਰ ਪਨੇਸਰ ਨੇ ਕਿਹਾ ਕਿ ਪੰਜਾਬ ਦੇ ਲੋਕ ਆਪ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਤੇ ਹੁਣ ਬਦਲਾਅ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਵਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਢਿੱਲੋਂ ਵਲੋਂ ਹਲਕਾ ਸਾਹਨੇਵਾਲ ਦੇ ਵਪਾਰੀ ਵਿੰਗ ਦੇ ਪ੍ਰਧਾਨ ਸੈਣੀ ਦਾ ਸਨਮਾਨ ਅਗਲੀ ਖ਼ਬਰ ਪੈਰਾਗੌਨ ਸਕੂਲ ਨੰਗਲ ਨੇ ਜ਼ੋਨਲ ਮੁਕਾਬਲਿਆਂ ’ਚ ਅੱਠ ਤਮਗੇ ਜਿੱਤੇ
Ad Position 24
No active advertisement