05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਾਬਕਾ ਮੰਤਰੀ ਢਿੱਲੋਂ ਵਲੋਂ ਹਲਕਾ ਸਾਹਨੇਵਾਲ ਦੇ ਵਪਾਰੀ ਵਿੰਗ ਦੇ ਪ੍ਰਧਾਨ ਸੈਣੀ ਦਾ ਸਨਮਾਨ

ਕੁਹਾੜਾ , 4 ਅਗਸਤ ( ਸੰਦੀਪ ਸਿੰਘ ਕੁਹਾੜਾ )- ਸ਼੍ਰੋਮਣੀ ਅਕਾਲੀ ਦਲ ( ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ । ਇਸੇ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਵਿੱਚ ਵਿਜੇ ਸੈਣੀ ਨੂੰ ਵਪਾਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ।

Ad Position 21
No active advertisement
ਅਜੀਤ ਡੈਸਕ 05-08-2026
ਕੁਹਾੜਾ , 4 ਅਗਸਤ ( ਸੰਦੀਪ ਸਿੰਘ ਕੁਹਾੜਾ )- ਸ਼੍ਰੋਮਣੀ ਅਕਾਲੀ ਦਲ ( ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ । ਇਸੇ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਵਿੱਚ ਵਿਜੇ ਸੈਣੀ ਨੂੰ ਵਪਾਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਸ ਨਿਯੁਕਤੀ ਤੋਂ ਬਾਅਦ ਵਿਜੇ ਸੈਣੀ ਦਾ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਵਿਸ਼ੇਸ਼ ਤੌਰ ’ ਤੇ ਸਨਮਾਨ ਕੀਤਾ ਗਿਆ । ਇਸ ਮੌਕੇ ਸਾਬਕਾ ਮੰਤਰੀ ਢਿੱਲੋਂ ਵੱਲੋਂ ਸੈਣੀ ਨੂੰ ਪਾਰਟੀ ਪ੍ਰਤੀ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਉੱਪਰਲੇ ਪੱਧਰ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦਾ ਹੱਲ ਕਰਵਾਉਣਾ ਬਹੁਤ ਜ਼ਰੂਰੀ ਹੈ । ਵਿਜੇ ਸੈਣੀ ਨੇ ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਵਪਾਰੀ ਵਰਗ ਦੀ ਭਲਾਈ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ । ਇਸ ਮੌਕੇ ਗੁਰਪ੍ਰੀਤ ਸਿੰਘ , ਜੀ . ਐਸ ਰਾਣਾ , ਬਲਪ੍ਰੀਤ ਸਿੰਘ , ਹਰਪ੍ਰੀਤ ਸਿੰਘ ਲਖਵੀਰ ਸਿੰਘ ਜਗਜੀਤ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ’ਚ ਸ੍ਰੀ ਗੁਰੂ ਰਵਿਦਾਸ ਦੀ ਪਵਿੱਤਰ ਕਲਸ਼ ਯਾਤਰਾ ਨੂੰ ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਲਈ ਕੀਤਾ ਰਵਾਨਾ ਅਗਲੀ ਖ਼ਬਰ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ-ਕੌਂਸਲਰ ਪਨੇਸਰ
Ad Position 24
No active advertisement