ਝਾੜ ਸਾਹਿਬ ਕਾਲਜ ਵਿਖੇ ਨਸ਼ਿਆਂ ਵਿਰੁੱਧ ਸਿੱਧਾ ਪ੍ਰਸਾਰਨ ਦਿਖਾਇਆ
ਮਾਛੀਵਾੜਾ ਸਾਹਿਬ, 5 ਅਗਸਤ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਿਖੇ ਮਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ ਅਧੀਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਅਧੀਨ ਚਲਾਈ ਜਾ ਰਹੀ ਵਿਕਸਤ ਭਾਰਤ ‘ਨਸ਼ਾ ਮੁਕਤ ਯੁਵਾ’ ਲਹਿਰ ਅਧੀਨ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਜਾਗਰੂਕਤਾ ਮੁਹਿੰਮ ਦੇ ਤਹਿਤ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ , ਕਾਲਜ ਪ੍ਰਿੰਸੀਪਲ ਡਾ.
ਮਾਛੀਵਾੜਾ ਸਾਹਿਬ, 5 ਅਗਸਤ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਿਖੇ ਮਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ ਅਧੀਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਅਧੀਨ ਚਲਾਈ ਜਾ ਰਹੀ ਵਿਕਸਤ ਭਾਰਤ ‘ਨਸ਼ਾ ਮੁਕਤ ਯੁਵਾ’ ਲਹਿਰ ਅਧੀਨ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਜਾਗਰੂਕਤਾ ਮੁਹਿੰਮ ਦੇ ਤਹਿਤ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ , ਕਾਲਜ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਦੀ ਰਹਿਨੁਮਾਈ ਹੇਠ ਕਾਲਜ ਦੀਆਂ ਵਿਦਿਆਰਥਣਾਂ ਨੂੰ ਵਿਕਸਤ ਭਾਰਤ ਸੰਕਲਪ ਅਭਿਆਨ ਦਾ ਲਾਈਵ ਟੈਲੀਕਾਸਟ ਦਿਖਾਇਆ ਗਿਆ। ਕਾਲਜ ਦੇ ਸਮਾਜ ਸ਼ਾਸਤਰ ਵਿਭਾਗ ਦੇ ਮੁਖੀ ਡਾ. ਸੁਨੀਤਾ ਕੌਸ਼ਲ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਯੁਵਾ ਦੇਸ਼ ਲਈ ਕਿਵੇਂ ਮਹੱਤਵਪੂਰਨ ਹਨ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ‘ਚ ਉਨ੍ਹਾਂ ਦੀ ਭੂਮਿਕਾ ਬਹੁਤ ਜ਼ਰੂਰੀ ਹੈ। ਇਸ ਸਿੱਧੇ ਪ੍ਰਸਾਰਨ ‘ਚ ਦੇਸ਼ ਦੇ ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਵਿਕਸਤ ਭਾਰਤ ਦੇ ਨਿਰਮਾਣ ‘ਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਨਸ਼ਾ ਮੁਕਤ ਭਾਰਤ ਸੰਕਲਪ ਲਿਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਪਰਿਵਾਰ, ਦੋਸਤਾਂ ਅਤੇ ਸਮਾਜ ਨੂੰ ਵੀ ਸਿਹਤਮੰਦ ਅਤੇ ਨਸ਼ਾ-ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਡਾ. ਮਨਦੀਪ ਕੌਰ ਪ੍ਰੋਗਰਾਮ ਅਫ਼ਸਰ, ਆਰਤੀ ਰਾਣੀ, ਮਿਸ ਅਮਨਦੀਪ ਕੌਰ, ਸ਼ਹਿਨਾਜ਼, ਮਨਪ੍ਰੀਤ ਕੌਰ, ਹਰਜੋਤ ਕੌਰ, ਜਗਜੀਤ ਸਿੰਘ, ਹਰਕਮਲ ਸਿੰਘ ਵੀ ਹਾਜ਼ਰ ਸਨ।