ਪਰਾਲੀ ਦੀ ਸੁਚੱਜੀ ਸੰਭਾਲ ਸੰਬੰਧੀ ਕੇ. ਵੀ. ਕੇ. ਲੁਧਿਆਣਾ ਵਲੋਂ ਜਾਗਰੂਕਤਾ ਕੈਂਪ ਲਗਾਇਆ
ਮਾਛੀਵਾੜਾ ਸਾਹਿਬ, 5 ਅਗਸਤ (ਮਨੋਜ ਕੁਮਾਰ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਲੁਧਿਆਣਾ ਵਲੋਂ ਡਾ. ਵੀ.
ਰ
ਰੋਸ ਜਾਹਿਰ ਕਰਦੇ ਭਾਰਤੀ ਜੀਵਨ ਬੀਮਾ ਨਿਗਮ ਦੇ ਕਰਮਚਾਰੀ। ਤਸਵੀਰ : ਸੋਨੀ ਗਿੱਲ
ਪਰਾਲੀ ਦੀ ਸੰਭਾਲ ਬਾਰੇ ਕਿਸਾਨ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦੇ ਮਾਹਿਰ।
06-08-2026
ਮਾਛੀਵਾੜਾ ਸਾਹਿਬ, 5 ਅਗਸਤ (ਮਨੋਜ ਕੁਮਾਰ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਲੁਧਿਆਣਾ ਵਲੋਂ ਡਾ. ਵੀ. ਕੇ. ਰਾਮਪਾਲ, ਐਸੋਸੀਏਟ ਡਾਇਰੈਕਟਰ (ਟਰੇਨਿੰਗ), ਦੀ ਅਗਵਾਈ ਹੇਠ ਬਲਾਕ ਮਾਂਗਟ ਦੇ ਪਿੰਡ ਗੜ੍ਹੀ ਸਹਿਰੂ ਵਿਖੇ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਕਰਵਾਇਆ ਗਿਆ। ਡਾ. ਅਮਨਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ), ਨੇ ਕਿਸਾਨਾਂ ਨੂੰ ਪਰਾਲੀ ਦੀ ਖੇਤ ਵਿਚ ਹੀ ਸੁਚੱਜੀ ਸੰਭਾਲ ਦੇ ਫ਼ਾਇਦੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ, ਪੌਸ਼ਟਿਕ ਤੱਤਾਂ ਦੀ ਮੁੜ ਵਰਤੋਂ ਸੰਭਵ ਬਣਦੀ ਹੈ, ਮਿੱਟੀ ਦੀ ਨਮੀ ਲੰਬੇ ਸਮੇਂ ਤੱਕ ਬਰਕਰਾਰ ਰਹਿੰਦੀ ਹੈ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਘਟਾਉਣ ਵਿਚ ਮਦਦ ਮਿਲਦੀ ਹੈ। ਉਨ੍ਹਾਂ ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਅਤੇ ਸਮਾਰਟ ਸੀਡਰ ਵਰਗੀਆਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਸਹੀ ਵਰਤੋਂ ਅਤੇ ਪਰਾਲੀ ਨੂੰ ਬਿਨਾਂ ਸਾੜੇ ਕਣਕ ਦੀ ਸਮੇਂ ਸਿਰ ਬਿਜਾਈ ਕਰਨ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ। ਡਾ. ਸੁਖਦੀਪ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ), ਨੇ ਪਰਾਲੀ ਸਾੜਨ ਨਾਲ ਮਿੱਟੀ ਦੀ ਸਿਹਤ, ਵਾਤਾਵਰਨ ਅਤੇ ਮਨੁੱਖੀ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਗਿਆਨਕ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣ ਤਾਂ ਜੋ ਮਿੱਟੀ ਦੀ ਸਿਹਤ ਵਿਚ ਸੁਧਾਰ, ਵਾਤਾਵਰਨ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹ ਮਿਲ ਸਕੇ। ਕਿਸਾਨਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਡਾ. ਅਮਨਪ੍ਰੀਤ ਸਿੰਘ ਅਤੇ ਡਾ. ਸੁਖਦੀਪ ਕੌਰ ਨੇ ਪਰਾਲੀ ਪ੍ਰਬੰਧਨ ਅਤੇ ਮਸ਼ੀਨਾਂ ਦੀ ਵਰਤੋਂ ਸਬੰਧੀ ਕਿਸਾਨਾਂ ਦੇ ਵੱਖ-ਵੱਖ ਤਕਨੀਕੀ ਸਵਾਲਾਂ ਦੇ ਜਵਾਬ ਦਿੱਤੇ। ਉਨ੍ਹਾਂ ਭਰੋਸਾ ਦਿਵਾਇਆ ਕਿ ਕੇ. ਵੀ. ਕੇ. ਲੁਧਿਆਣਾ ਵਲੋਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਨਾਲ ਸਬੰਧਿਤ ਆਧੁਨਿਕ ਤਕਨੀਕਾਂ ਨੂੰ ਅਪਣਾਉਣ ਲਈ ਸਮੇਂ-ਸਮੇਂ ‘ਤੇ ਤਕਨੀਕੀ ਸਲਾਹ ਅਤੇ ਮਾਰਗ ਦਰਸ਼ਨ ਪ੍ਰਦਾਨ ਕੀਤਾ ਜਾਂਦਾ ਰਹੇਗਾ।