ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਜ਼ਿਲ੍ਹਾ ਪੱਧਰੀ ਮੀਟਿੰਗ
ਜ਼ਿਲ੍ਹਾ ਕਮੇਟੀ ਦੇ ਪੁਨਰ ਗਠਨ ਕਰਨ ਦਾ ਕੀਤਾ ਫ਼ੈਸਲਾ-ਅਕਾਲ
ਖੰਨਾ, 5 ਅਗਸਤ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ (ਪਨਰ ਸੁਰਜੀਤ) ਪੁਲਿਸ ਜ਼ਿਲ੍ਹਾ ਖੰਨਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਿਲ੍ਹਾ ਪ੍ਰਧਾਨ ਜਥੇਦਾਰ ਹਾਕਮ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਪ੍ਰਚਾਰ ਸਕੱਤਰ ਇੰਦਰਜੀਤ ਸਿੰਘ ਅਕਾਲ ਨੇੇ ਕਿਹਾ ਕਿ ਇਸ ਮੀਟਿੰਗ ਵਿਚ ਸੀਨੀਅਰ ਆਗੂਆਂ ਅਤੇ ਸਰਗਰਮ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਖੰਨਾ, 5 ਅਗਸਤ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ (ਪਨਰ ਸੁਰਜੀਤ) ਪੁਲਿਸ ਜ਼ਿਲ੍ਹਾ ਖੰਨਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਿਲ੍ਹਾ ਪ੍ਰਧਾਨ ਜਥੇਦਾਰ ਹਾਕਮ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਪ੍ਰਚਾਰ ਸਕੱਤਰ ਇੰਦਰਜੀਤ ਸਿੰਘ ਅਕਾਲ ਨੇੇ ਕਿਹਾ ਕਿ ਇਸ ਮੀਟਿੰਗ ਵਿਚ ਸੀਨੀਅਰ ਆਗੂਆਂ ਅਤੇ ਸਰਗਰਮ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿਚ ਵਿਸ਼ੇਸ਼ ਸੱਦੇ ਤੇ ਸੂਬਾ ਜਥੇਬੰਦਕ ਸਕੱਤਰ ਜਗਦੀਸ਼ ਸਿੰਘ ਰਾਣਾ ਅਮਲੋਹ ਅਤੇ ਸੂਬਾ ਜਨਰਲ ਸਕੱਤਰ ਭਰਭੂਰ ਸਿੰਘ ਧਾਂਦਰਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਉਹਨਾਂ ਕਿਹਾ ਕਿ ਮੀਟਿੰਗ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਚਰਚਾ ਤੋਂ ਬਾਅਦ ਬੂਥ ਪੱਧਰ ’ਤੇ ਲੋਕਾਂ ਨਾਲ ਰਾਬਤਾ ਬਨਾਉਣ ਦਾ ਫੈਸਲਾ ਕੀਤਾ ਗਿਆ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਵਲੋਂ ਜ਼ਿਲ੍ਹਾ ਕਮੇਟੀ ਦਾ ਜਲਦੀ ਪੁਨਰ ਗਠਨ ਕਰਦੇ ਹੋਏ ਯੋਗ ਆਗੂਆਂ ਨੂੰ ਅਹੁਦੇ ਦੇ ਕੇ ਜਿੰਮੇਵਾਰੀ ਸੰਭਾਲੀ ਜਾਵੇਗੀ।ਅੱਜ ਦੀ ਮੀਟਿੰਗ ਵਿੱਚ ਸੂਬਾ ਪ੍ਰਚਾਰ ਸਕੱਤਰ,ਮੇਜਰ ਚਰਨ ਸਿੰਘ ਸਮਰਾਲਾ, ਗੁਰਤੇਜ ਪਾਲ ਸਿੰਘ ਭਗਵਾਨ ਪੁਰ, ਤਿਰਲੋਚਨ ਸਿੰਘ ਘੰਘੂਰਾਲੀ, ਜਗਤਾਰ ਸਿੰਘ ਸਹਾਰਨ ਮਾਜਰਾ, ਐਡਵੋਕੇਟ ਗੁਰਅਦੇਸ਼ ਸਿੰਘ ਸਮਰਾਲਾ, ਜਤਿੰਦਰ ਸਿੰਘ ਈਸੜੂ, ਹਰਪਾਲ ਸਿੰਘ ਰਸੂਲੜਾ, ਨਰਿੰਦਰ ਪਾਲ ਸਿੰਘ ਲੁਹਾਰੀਆ, ਜਥੇਦਾਰ ਤਾਰਾ ਸਿੰਘ ਪਾਇਲ, ਗੁਰਸੇਵਕ ਸਿੰਘ ਮੋਹੀ ਖੰਨਾ, ਅਵ ਤਾਰ ਸਿੰਘ ਇਕੋਲਾਹਾ, ਨੇਤਰ ਸਿੰਘ ਫੈਜਗੜੀਆ, ਸੁਰਜੀਤ ਸਿੰਘ ਖੰਨਾ, ਨਿਰਮਲ ਸਿੰਘ, ਅਮਰਜੀਤ ਸਿੰਘ ਬਾਲਿਓਂ, ਕੇਵਲ ਸਿੰਘ ਕੱਦੋਂ ਮਾਛੀਵਾੜਾ ਆਦਿ ਹਾਜਰ ਸਨ।