05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਚੰਡੀਗੜ੍ਹ ਰੈਲੀ ’ਚ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ ਸਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ 12 ਤੋਂ ਜੋੜ ਮੇਲੇ ਦੀਆਂ ਤਿਆਰੀਆਂ ਵਿਚ ਲੱਗੇ ਸੇਵਾਦਾਰ

ਬੀਜਾ, 5 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਗੋਬਿਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲੇ 12 ਤੋਂ 14 ਅਗਸਤ ਤੱਕ ਮਨਾਇਆ ਜਾ ਰਿਹਾ ਹੈ। ਗੁਰੂ ਘਰ ਦਾ ਸਮੁੱਚਾ ਸਟਾਫ਼ ਤਿਆਰੀਆਂ ਵਿਚ ਲੱਗਾ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 06-08-2026
ਬੀਜਾ, 5 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਗੋਬਿਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲੇ 12 ਤੋਂ 14 ਅਗਸਤ ਤੱਕ ਮਨਾਇਆ ਜਾ ਰਿਹਾ ਹੈ। ਗੁਰੂ ਘਰ ਦਾ ਸਮੁੱਚਾ ਸਟਾਫ਼ ਤਿਆਰੀਆਂ ਵਿਚ ਲੱਗਾ ਹੋਇਆ ਹੈ। ਹਲਕਾ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਦਵਿੰਦਰ ਸਿੰਘ ਖੱਟੜਾ ਤੇ ਉਨ੍ਹਾਂ ਦਾ ਸਪੁੱਤਰ ਨਵਤੇਜ ਸਿੰਘ ਖੱਟੜਾ, ਜੱਥੇਦਾਰ ਹਰਪਾਲ ਸਿੰਘ ਜੱਲ੍ਹਾ ਗੁਰੂ ਘਰ ਦੇ ਸਟਾਫ਼ ਨੂੰ ਪੂਰਨ ਸਹਿਯੋਗ ਕਰ ਰਹੇ ਹਨ। ਇਸ ਮੌਕੇ ਹਰਪਾਲ ਸਿੰਘ ਜੱਲ੍ਹਾ, ਮੈਨੇਜਰ ਇਕਬਾਲ ਸਿੰਘ ਝਬਾਲ ਗੱਲਬਾਤ ਕਰਦਿਆਂ ਦਸਿਆ ਕਿ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਇਸ ਪਵਿੱਤਰ ਅਸਥਾਨ ਤੇ ਜੋੜ ਮੇਲੇ ਦੌਰਾਨ ਸੰਗਤਾਂ ਵੱਡੀ ਤਦਾਦ ਵਿੱਚ ਪੁੱਜਦੀਆਂ ਹਨ। ਇਲਾਕੇ ਦੀਆਂ ਸੰਗਤਾਂ ਆਪ ਮੁਹਾਰੇ ਹੋ ਕੇ ਜੋੜ ਮੇਲੇ ਨੂੰ ਸਫਲ ਤੇ ਅਨੁਸ਼ਾਸ਼ਨ ਵਿਚ ਰੱਖਣ ਲਈ ਆਪਣੀਆਂ ਸੇਵਾਵਾਂ ਨਿਭਾਉਣ ਨੂੰ ਭਾਗਾਂ ਵਾਲੀਆਂ ਸਮਝਦੀਆਂ ਹਨ। ਉਨ੍ਹਾਂ ਨੇ ਆਖਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ, ਵਰਕਰਾਂ ਦਾ ਤੇ ਹੋਰ ਸਨਮਾਨਯੋਗ ਸਖਸ਼ੀਅਤਾਂ ਦਾ ਵੀ ਬਹੁਤ ਵੱਡਾ ਰੋਲ ਹੁੰਦਾ ਹੈ। ਇਹ ਧਾਰਮਿਕ ਅਸਥਾਨ ਰੂਹਾਨੀਅਤ ਦਾ ਕੇਂਦਰ ਹੈ ਜਿੱਥੇ ਹਰ ਰੋਜ ਦੂਰੋਂ ਦੂਰੋਂ ਸੰਗਤਾਂ ਨਤਮਸਤਕ ਹੋਣ ਲਈ ਸ਼ਰਧਾਪੂਰਵਕ ਨਾਲ ਪੁੱਜਦੀਆਂ ਹਨ। ਮੈਨੇਜਰ ਇਕਬਾਲ ਸਿੰਘ ਨੇ ਦੱਸਿਆ ਕਿ 12 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 13 ਅਗਸਤ ਨੂੰ ਸਵੇਰੇ 10 ਤੋਂ ਰਾਤ 12 ਵਜੇ ਤਕ ਪੰਥ ਪ੍ਰਸਿੱਧ ਰਾਗੀ, ਢਾਡੀ ਕਥਾਵਾਚਕ, ਕਵੀਸ਼ਰ ਤੇ ਸਿੱਖ ਵਿਦਵਾਨ ਸੰਗਤਾਂ ਨੂੰ ਗੁਰਇਤਿਹਾਸ ਨਾਲ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ 14 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਜਿਥੇ ਢਾਡੀ ਦਰਬਾਰ ਹੋਵੇਗਾ, ਉਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜ਼ਿਲਾ ਲੁਧਿਆਣਾ ਨਾਲ ਸਬੰਧਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਸਾਬਕਾ ਵਿਧਾਇਕ, ਹਲਕਾ ਇੰਚਾਰਜ ਤੇ ਸੀਨੀਅਰ ਅਕਾਲੀ ਆਗੂ ਸੰਗਤਾਂ ਦੇ ਦਰਸ਼ਨ ਕਰਨਗੇ। ਮੈਡੀਕਲ ਕੈਂਪ ਤੋਂ ਇਲਾਵਾ ਹੋਰ ਕੈਂਪ ਵੀ ਲਾਏ ਜਾਣਗੇ। ਇਸ ਮੌਕੇ ਅੰਤਰਰਾਸ਼ਟਰੀ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾ ਲੋਂ, ਪਰਮਜੀਤ ਸਿੰਘ ਗੁਰਦਾਸਪੁਰ ਪ੍ਰਚਾਰਕ, ਰਣਜੀਤ ਸਿੰਘ ਪਾਇਲ ਮੁਖੀ ਲੀਗਲ ਸੈੱਲ ਗੁਰਦੁਆਰਾ ਮੰਜੀ ਸਾਹਿਬ ਕੋਟਾਂ, ਪਰਮਿੰਦਰ ਸਿੰਘ ਗਰਚਾ ਡੇਅਰੀ ਫਾਰਮ ਬੀਜਾ, ਜਸਵੀਰ ਸਿੰਘ ਘੁੰਗਰਾਲੀ ਆਦਿ ਦੇ ਨਾਂਅ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਖੰਨਾ ਜ਼ਿਲ੍ਹੇ ਦੇ ਪੈਨਸ਼ਨਰਾਂ ਦੀ ਹੰਗਾਮੀ ਮੀਟਿੰਗ ਹੋਈ ਅਗਲੀ ਖ਼ਬਰ ਪਿੰਡ ਕੋਟ ਪਨੈਚ ਦੇ ਪੀੜਤਾਂ ਨੌਜਵਾਨ ਨੂੰ ਜਥੇ. ਜੱਲ੍ਹਾ ਤੇ ਜਥੇ. ਖੱਟੜਾ ਵਲੋਂ ਮਾਲੀ ਸਹਾਇਤਾ ਦੇ ਚੈੱਕ ਦਿੱਤੇ
Ad Position 24
No active advertisement