05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਜ਼ਮੀਨ ਦਾ ਸੌਦਾ ਕਰ ਕੇ ਰਜਿਸਟਰੀ ਨਾ ਕਰਾਉਣ ਤੇ ਦੋ ਖ਼ਿਲਾਫ਼ ਮਾਮਲਾ ਦਰਜ

ਕੁਹਾੜਾ, 5 ਅਗਸਤ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਪੁਲਿਸ ਵਲੋਂ ਜ਼ਮੀਨ ਦਾ ਸੌਦਾ ਕਰ ਕੇ ਰਜਿਸਟਰੀ ਨਾ ਕਰਵਾਉਣ ਤਹਿਤ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਦੀ ਪਹਿਚਾਣ ਰਾਜਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੰਗਲੀ ਨੀਚੀ ਅਤੇ ਸਵਰਨ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਪਿੰਡ ਰਾਏਪੁਰ ਰਾਜਪੂਤਾਂ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 06-08-2026
ਕੁਹਾੜਾ, 5 ਅਗਸਤ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਪੁਲਿਸ ਵਲੋਂ ਜ਼ਮੀਨ ਦਾ ਸੌਦਾ ਕਰ ਕੇ ਰਜਿਸਟਰੀ ਨਾ ਕਰਵਾਉਣ ਤਹਿਤ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਦੀ ਪਹਿਚਾਣ ਰਾਜਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੰਗਲੀ ਨੀਚੀ ਅਤੇ ਸਵਰਨ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਪਿੰਡ ਰਾਏਪੁਰ ਰਾਜਪੂਤਾਂ ਵਜੋਂ ਹੋਈ ਹੈ। ਹੌਲਦਾਰ ਸਿਕੰਦਰ ਸਿੰਘ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਜ਼ਮੀਨ ਦਾ ਸੌਦਾ ਕਰ ਕੇ ਬਾਅਦ ਵਿਚ ਤੈਅ ਸਮਝੌਤੇ ਅਨੁਸਾਰ ਜ਼ਮੀਨ ਦੀ ਰਜਿਸਟਰੀ ਨਹੀਂ ਕਰਵਾਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਅਜਿਹਾ ਕਰ ਕੇ ਉਕਤ ਵਿਅਕਤੀਆਂ ਨੇ ਉਸ ਨਾਲ ਕਥਿਤ ਤੌਰ ‘ਤੇ ਧੋਖਾਧੜੀ ਕੀਤੀ ਹੈ। ਪੁਲਿਸ ਜਸ਼ਨਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਮੰਗਲੀ ਨੀਚੀ ਦੇ ਬਿਆਨਾਂ ਦੇ ਅਧਾਰ ‘ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ 4 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਕਾਬੂ ਅਗਲੀ ਖ਼ਬਰ ਖੰਨਾ ਜ਼ਿਲ੍ਹੇ ਦੇ ਪੈਨਸ਼ਨਰਾਂ ਦੀ ਹੰਗਾਮੀ ਮੀਟਿੰਗ ਹੋਈ
Ad Position 24
No active advertisement