06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)-ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਾਰੀਆਂ ਵਿਦਿਆਰਥਣਾਂ ਪੰਜਾਬੀ ਪਹਿਰਾਵੇ ਵਿੱਚ ਸੱਜ ਕੇ ਆਈਆਂ ਹੋਈਆਂ ਸਨ।

Ad Position 21
No active advertisement
ਅਜੀਤ ਡੈਸਕ 07-08-2026
ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)-ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਾਰੀਆਂ ਵਿਦਿਆਰਥਣਾਂ ਪੰਜਾਬੀ ਪਹਿਰਾਵੇ ਵਿੱਚ ਸੱਜ ਕੇ ਆਈਆਂ ਹੋਈਆਂ ਸਨ। ਐੱਲ. ਕੇ. ਜੀ ਅਤੇ ਯੂ. ਕੇ ਜੀ. ਦੀਆਂ ਵਿਦਿਆਰਥਣਾਂ ਤੋਂ ਲੈ ਕੇ ਬਾਰ੍ਹਵੀਂ ਤੱਕ ਸਾਰੀਆਂ ਕੁੜੀਆਂ ਨੇ ਸੱਗੀਫੁੱਲ, ਚੂੜੀਆਂ ਤੇ ਰੰਗ ਬਰੰਗੀਆਂ ਪਰਾਂਦੀਆਂ ਵਿੱਚ ਬਹੁਤ ਹੀ ਖੂਬਸੂਰਤ ਲੱਗ ਰਹੀਆਂ ਸਨ। ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਮਹਿੰਦੀ ਕੰਪੀਟੀਸ਼ਨ ਕਰਵਾਇਆ ਗਿਆ ਅਤੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਰੰਗਾ ਰੰਗ ਪ੍ਰੋਗਰਾਮ ਵਿੱਚ ਵਿਦਿਆਰਥਣਾਂ ਵਲੋਂ ਡਾਂਸ, ਕੋਰਿਓਗਰਾਫੀ, ਘੋੜੀਆਂ, ਗੀਤ, ਮੌਡਲਿੰਗ ਅਤੇ ਗਿੱਧਾ ਪੇਸ਼ ਕੀਤਾ ਗਿਆ। ਸਕੂਲ ਦਾ ਮਹੌਲ ਪੂਰੀ ਤਰਾਂ ਪੰਜਾਬੀ ਸੱਭਿਆਚਾਰ ਨਾਲ ਰੰਗਿਆ ਮਹਿਸੂਸ ਹੋਇਆ। ਸਰੋਤਿਆਂ ਨੇ ਪ੍ਰੋਗਰਾਮ ਦਾ ਖੂਬ ਅਨੰਦ ਮਾਣਿਆ। ਬਾਰਵੀਂ ਦੀ ਵਿਦਿਆਰਥਣ ਖੁਸ਼ੀਨੂੰ ਮਿਸ ਤੀਜ ਦਾ ਖ਼ਿਤਾਬ ਪ੍ਰਾਪਤ ਕਰਨ ਦਾ ਮਾਣ ਪ੍ਰਾਪਤ ਹੋਇਆ। ਬੀ. ਕੇ. ਸੈਣੀ ਨੇ ਮਿਸ ਤੀਜ ਦਾ ਕਰਾਉਨ ਪਹਿਨਾਇਆ ਅਤੇ ਕਿਹਾ ਕਿ ਸਾਨੂੰ ਆਪਣੇ ਪੰਜਾਬੀ ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੱਛਮੀ ਦੇਸ਼ਾਂ ਦੇ ਪਹਿਰਾਵੇ ਨੂੰ ਛੱਡ ਕੇ ਆਪਣੇ ਪੰਜਾਬੀ ਪਹਿਰਾਵੇ ਨੂੰ ਹੀ ਅਪਣਾਉਣਾ ਚਾਹੀਦਾ ਹੈ ਅਤੇ ਪਿਆਰ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਵਿਸ਼ੇਸ਼ ਤੌਰ ’ਤੇ ਮੰਜੂ, ਅਰਸ਼ਦੀਪ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡ ਕਲੱਬਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਦੇ ਖਾਤਮੇ ਲਈ ਸਾਰਥਕ ਰੋਲ ਅਦਾ ਕਰ ਸਕਦੀਆਂ ਨੇ- ਮਦਨ, ਮੰਡਿਆਲਾ ਅਗਲੀ ਖ਼ਬਰ ਯਾਦੂ ਨੇ ਕਸਬਾ ਬੀਜਾ ਵਿਖੇ ਜਸਵੰਤ ਸਿੰਘ ਬੀਜਾ ਦੀ ਅਗਵਾਈ ਹੇਠ ਹੋਈ ਮੀਟਿੰਗ ਮੌਕੇ ‘ਆਪ’ ਸਰਕਾਰ ਦੀਆਂ ਧੱਕੇਸ਼ਾਹੀਆ ਦਾ ਕੀਤ...
Ad Position 24
No active advertisement