07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁਲਾਜ਼ਮਾਂ ਵਲੋਂ ਮੰਗਾਂ ਲਈ 15 ਅਗਸਤ ਵਾਲੇ ਮੁੱਖ ਮੰਤਰੀ ਪੰਜਾਬ ਵਿਰੁੱਧ ਰੋਸ ਰੈਲੀ ਕਰਨ ਦਾ ਐਲਾਨ

ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)- ਐਨ. ਐਚ.

Ad Position 21
No active advertisement
ਅਜੀਤ ਡੈਸਕ 07-08-2026
ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)- ਐਨ. ਐਚ. ਐਮ ਇੰਪਲਾਈਜ ਯੂਨੀਅਨ ਪੰਜਾਬ ਵਲੋਂ ਮੰਗਾਂ ਨਾ ਮੰਨਣ ਦੇ ਵਿਰੋਧ ਵਿਚ ਰੋਸ ਵਜੋਂ 15 ਅਗਸਤ 2026 ਨੂੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਫਿਰੋਜ਼ਪੁਰ ਵਿਖੇ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਅਤੇ ਸਕੱਤਰ ਰਾਮ ਸਿੰਘ ਕਪੂਰਥਲਾ ਨੇ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਸਿਹਤ ਵਿਭਾਗ ਵਿਚ ਭਰਤੀ ਕੀਤੇ ਪੰਦਰ੍ਹਾਂ ਵੀਹ ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਕੀਤੇੇ ਵਾਅਦੇ ਆਮ ਆਦਮੀ ਪਾਰਟੀ ਸਰਕਾਰ ਪੂਰੇ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਐਨ. ਐਚ. ਐਮ ਕਰਮਚਾਰੀਆਂ ਦੀਆਂ ਮੰਗਾਂ ਦੇ ਸਬੰਧ ਵਿਚ ਪੰਜਾਬ ਸਰਕਾਰ ਨੇ ਪਿਛਲੇ ਲਗਭਗ ਸਾਢੇ ਚਾਰ ਸਾਲਾਂ ਤੋਂ ਲਾਰੇਬਾਜੀ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐਨ. ਐਚ. ਐਮ ਕਰਮਚਾਰੀਆਂ ਨੂੰ ਹਰ ਵਾਰ ਅੱਖੋਂ ਪਰੋਖੇ ਕੀਤਾ ਹੈ। ਜਿਸ ਕਾਰਨ ਸਮੂਹ ਐਨ. ਐਚ. ਐਮ. ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕਰੜੇ ਸ਼ਬਦਾਂ ਚ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਗਪਭ ਸਾਢੇ ਚਾਰ ਸਾਲ ਬੀਤ ਜਾਣ ਮਗਰੋਂ ਵੀ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਇੱਕ ਵੀ ਰੁਪਏ ਦਾ ਵਾਧਾ ਨਹੀਂ ਦਿੱਤਾ। ਉਹਨਾਂ ਨੇ ਕਿਹਾ ਕਿ ਵਾਰ ਵਾਰ ਮਿੱਠੀਆਂ ਗੋਲੀਆਂ ਦੀ ਤਰ੍ਹਾਂ ਮੀਟਿੰਗ ਮਿਲਦੀਆਂ ਹਨ ਤੇ ਵਿਭਾਗ ਅਤੇ ਸਰਕਾਰ ਮੰਗਾਂ ਨੂੰ ਵਾਰ ਵਾਰ ਅਣਗੋਲਿਆਂ ਕਰ ਰਹੀ ਹੈ। ਜਿਸ ਕਾਰਨ ਯੂਨੀਅਨ ਨੂੰ ਸੰਘਰਸ਼ ਦੀ ਤਿੱਖੀ ਰੂਪਰੇਖਾ ਕਰਨ ਲਈ ਮਜਬੂਰ ਹੋਣਾ ਪਿਆ। ਉਹਨਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ 15 ਅਗਸਤ ਤੱਕ ਕੋਈ ਹੰਗਾਮੀ ਮੀਟਿੰਗ ਬੁਲਾ ਕੇ ਸਾਡੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਨੋਟੀਫਿਕੇਸ਼ਨ ਦੇ ਰੂਪ ’ਚ ਨਹੀਂ ਲੈ ਕੇ ਆਉਦੀ ਤਾਂ ਉਹ ਰੈਲੀ ਤੋਂ ਤੁਰੰਤ ਬਾਅਦ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਲਈ ਮਜਬੂਰ ਹੋਣਗੇ। ਸੂਬਾ ਆਗੂ ਡਾਕਟਰ ਸ਼ਿਵਰਾਜ ਸਿੰਘ ਲੁਧਿਆਣਾ ਨੇ ਕਿਹਾ ਕਿ ਜਿੱਥੇ ਸਾਰਾ ਦੇਸ਼ ਆਜ਼ਾਦੀ ਦਿਵਸ ਨੂੰ ਬੜੇ ਪਿਆਰ ਅਤੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਕਰ ਰਿਹਾ ਹੈ, ਉੱਥੇ ਹੀ ਐਨ. ਐਚ. ਐਮ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਗੁਲਾਮੀ ਦੀਆਂ ਜੰਜੀਰਾਂ ਚ ਜਕੜਿਆ ਹੋਇਆ ਨੂੰ ਇਸ ਠੇਕਾ ਪ੍ਰਥਾ ਦੀ ਗੁਲਾਮੀ ’ਚੋਂ ਬਾਹਰ ਨਿਕਲਣਾ ਦੀ ਉਮੀਦ ਲਗਭਗ ਇਸ ਸਰਕਾਰ ਨੇ ਖ਼ਤਮ ਕਰ ਦਿੱਤੀ ਹੈ, ਇਸ ਕਰਕੇ ਹੀ ਸਾਨੂੰ ਇਸ ਗੁਲਾਮੀ ਪ੍ਰਥਾ ਨੂੰ ਖ਼ਤਮ ਕਰਨ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਯੂਨੀਅਨ ਦੇ ਮੁੱਖ ਆਗੂ ਗੁਰਪ੍ਰੀਤ ਭੁੱਲਰ ਮੁਕਤਸਰ ਸਾਹਿਬ ਅਤੇ ਡਾਕਟਰ ਵਾਹਿਦ ਮਲੇਰਕੋਟਲਾ ਨੇ ਕਿਹਾ ਸਰਕਾਰ ਨੂੰ ਸਮੂਹ ਮੁਲਾਜ਼ਮਾਂ ਨੂੰ ਇਸ ਠੇਕਾ ਪ੍ਰਥਾ ਦੀ ਬੰਧੂਆ ਮਜ਼ਦੂਰੀ ਤੋਂ ਰਾਹਤ ਦਿੰਦੇ ਹੋਏ ਤੁਰੰਤ ਐਨ. ਐਚ. ਐਮ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਤਨਖ਼ਾਹਾਂ ਵਿਚ ਵਾਧਾ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਗ੍ਰੇਚੁਟੀ ਅਤੇ ਉਮਰ ਹੱਦ ਵਾਧੇ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਅਤੇ ਵਿਭਾਗ ਹੁਣ ਵੀ ਸਾਡੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੰਦੇ ਤਾਂ ਉਹ 15 ਅਗਸਤ ਵਾਲੇ ਦਿਨ ਮੁੱਖ ਮੰਤਰੀ ਪੰਜਾਬ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਦੇ ਹੋਏ ਫਿਰੋਜ਼ਪੁਰ ਸ਼ਹਿਰ ਦੀਆਂ ਸੜਕਾਂ ਤੇ ਰੋਸ ਮਾਰਚ ਕਰਨਗੇ। ਸੋ ਸਰਕਾਰ ਨੂੰ ਤੁਰੰਤ ਸਾਡੀਆਂ ਹੱਕੀ ਮੰਗਾਂ ਨੂੰ ਮੰਨਦੇ ਹੋਏ ਪੂਰਾ ਕਰਨਾ ਚਾਹੀਦਾ ਹੈ। ਇਸ ਮੋਕੇ ਤੇ ਗੁਲਸ਼ਨ ਫਰੀਦਕੋਟ, ਦਿਨੇਸ਼ ਪਟਿਆਲਾ, ਕਿਰਨ ਮੋਹਾਲੀ, ਜਗਦੇਵ ਸਿੰਘ ਮਾਨਸਾ, ਜਸ਼ਨ ਸ਼੍ਰੀ ਫਤਿਹਗੜ੍ਹ ਸਾਹਿਬ, ਡਾਕਟਰ ਸਿਮਰਪਾਲ ਮੋਗਾ, ਡਾਕਟਰ ਪੰਖੜੀ ਜਲੰਧਰ, ਜਸਵੀਰ ਤਰਨਤਾਰਨ, ਤੁਰਣਜੀਤ ਹੁਸ਼ਿਆਰਪੁਰ, ਰਣਜੀਤ ਕੋਰ ਬਠਿੰਡਾ, ਦੀਪਿਕਾ ਪਠਾਨਕੋਟ, ਦਵਿੰਦਰ ਕੌਰ ਸ੍ਰੀ ਅੰਮ੍ਰਿਤਸਰ ਸਾਹਿਬ, ਅਮਨਦੀਪ ਕੌਰ ਨਵਾ ਸ਼ਹਿਰ ਆਦਿ ਆਗੂ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਪੀ. ਜੀ. ਡੀ ਸੀ. ਏ. ਦੇ ਨਤੀਜੇ ਸ਼ਾਨਦਾਰ ਰਹੇ ਅਗਲੀ ਖ਼ਬਰ ਅਨੂਪ ਸ਼ਰਮਾ ਦੇ ਜ਼ਿਲ੍ਹਾ ਪ੍ਰਧਾਨ, ਰਣਜੀਤ ਸਿੰਘ ਤੇ ਗੇਜਾ ਰਾਮ ਦੇ ਭਾਜਪਾ ਦੇ ਸੂਬਾਈ ਸੀਨੀ. ਉਪ ਪ੍ਰਧਾਨ ਬਣਨ ਦਾ ਸਵਾਗਤ
Ad Position 24
No active advertisement