07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਦਸਤਾਰ ਕੈਂਪ

ਰਾੜਾ ਸਾਹਿਬ, 6 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਪੂਰਨ ਬ੍ਰਹਮ ਗਿਆਨੀ ਮਹਾਂਪੁਰਸ਼ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ 121ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਈਸਰਸਰ ਸਾਹਿਬ ਜਨਮ ਸਥਾਨ ਪਿੰਡ ਆਲੋਵਾਲ ਵਿਖੇ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਦੇ ਵਿਸ਼ੇਸ਼ ਸਹਿਯੋਗ ਨਾਲ ਕਰਮ ਈਸਰਸਰ ਸੇਵਾ ਅਤੇ ਸਿਮਰਨ ਸੁਸਾਇਟੀ ਨਾਲ ਹੀ ਇੰਟਰਨੈਸ਼ਨਲ ਸੰਸਥਾਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲੇ ਅਤੇ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਵਿਸ਼ਾਲ ਦਸਤਾਰ ਕੈਂਪ ਲਗਾਇਆ ਗਿਆ। ਜਿਸ ਦੌਰਾਨ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਕੈਂਪ ਦੌਰਾਨ ਸੈਂਕੜੇ ਬੱਚਿਆਂ ਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਪੱਕੇ ਤੌਰ ’ਤੇ ਸਾਬਤ ਸੂਰਤ ਹੋਣ ਤੇ ਦਸਤਾਰ ਸਜਾਉਣ ਦਾ ਪ੍ਰਣ ਕੀਤਾ ਉਨਾਂ ਸਾਰੇ ਬੱਚਿਆਂ ਤੇ ਨੌਜਵਾਨਾਂ ਨੂੰ ਦਸਤਾਰਾਂ ਸਨਮਾਨ ਦੇ ਤੌਰ ’ਤੇ ਭੇਂਟ ਕੀਤੀਆਂ ਨਾਲ ਹੀ ਜਿੰਨਾ ਬੱਚਿਆਂ ਨੇ ਗੁਰਬਾਣੀ ਅਤੇ ਸਿੱਖ ਇਤਿਹਾਸ ਸੰਬੰਧੀ ਜਾਣਕਾਰੀ ਦਿੱਤੀ ਉਨਾਂ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ, ਮੈਡਲ, ਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 07-08-2026
ਰਾੜਾ ਸਾਹਿਬ, 6 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਪੂਰਨ ਬ੍ਰਹਮ ਗਿਆਨੀ ਮਹਾਂਪੁਰਸ਼ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ 121ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਈਸਰਸਰ ਸਾਹਿਬ ਜਨਮ ਸਥਾਨ ਪਿੰਡ ਆਲੋਵਾਲ ਵਿਖੇ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਦੇ ਵਿਸ਼ੇਸ਼ ਸਹਿਯੋਗ ਨਾਲ ਕਰਮ ਈਸਰਸਰ ਸੇਵਾ ਅਤੇ ਸਿਮਰਨ ਸੁਸਾਇਟੀ ਨਾਲ ਹੀ ਇੰਟਰਨੈਸ਼ਨਲ ਸੰਸਥਾਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲੇ ਅਤੇ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਵਿਸ਼ਾਲ ਦਸਤਾਰ ਕੈਂਪ ਲਗਾਇਆ ਗਿਆ। ਜਿਸ ਦੌਰਾਨ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਕੈਂਪ ਦੌਰਾਨ ਸੈਂਕੜੇ ਬੱਚਿਆਂ ਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਪੱਕੇ ਤੌਰ ’ਤੇ ਸਾਬਤ ਸੂਰਤ ਹੋਣ ਤੇ ਦਸਤਾਰ ਸਜਾਉਣ ਦਾ ਪ੍ਰਣ ਕੀਤਾ ਉਨਾਂ ਸਾਰੇ ਬੱਚਿਆਂ ਤੇ ਨੌਜਵਾਨਾਂ ਨੂੰ ਦਸਤਾਰਾਂ ਸਨਮਾਨ ਦੇ ਤੌਰ ’ਤੇ ਭੇਂਟ ਕੀਤੀਆਂ ਨਾਲ ਹੀ ਜਿੰਨਾ ਬੱਚਿਆਂ ਨੇ ਗੁਰਬਾਣੀ ਅਤੇ ਸਿੱਖ ਇਤਿਹਾਸ ਸੰਬੰਧੀ ਜਾਣਕਾਰੀ ਦਿੱਤੀ ਉਨਾਂ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ, ਮੈਡਲ, ਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ। ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਦਸਤਾਰ ਕੋਚਾਂ ਵਲੋਂ ਦਸਤਾਰਾਂ ਦੀ ਸਿਖਲਾਈ ਦਿੱਤੀ ਗਈ। ਇਸ ਮੌਕੇ ਬਾਬਾ ਗੁਰਮੁਖ ਸਿੰਘ ਆਲੋਵਾਲ, ਭਾਈ ਰਣਧੀਰ ਸਿੰਘ ਢੀਂਡਸਾ ਮੁੱਖ ਸਟੇਜ ਸਕੱਤਰ ਸੰਪ੍ਰਦਾਇ ਰਾੜਾ ਸਾਹਿਬ, ਬਾਬਾ ਵਿਸਾਖਾ ਸਿੰਘ, ਜੱਥੇਦਾਰ ਸਤਵਿੰਦਰ ਸਿੰਘ ਟੌਹੜਾ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੀਫ ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ ਚੀਫ ਐਡਵਾਈਜਰ ਅਮਨਦੀਪ ਸਿੰਘ ਰਤਨ, ਸੀਨੀਅਰ ਦਸਤਾਰ ਕੋਚ ਨਰਿੰਦਰ ਸਿੰਘ, ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ੍ਹ ਹਰਪ੍ਰੀਤ ਸਿੰਘ ਚੀਮਾਂ ਪ੍ਰਭਪਿੰਦਰ ਸਿੰਘ ਬਾਠਾਂ ਧਰਮਪ੍ਰੀਤ ਦੀ ਦੁਲਮਾ, ਪ੍ਰਦੀਪ ਸਿੰਘ ਬਦੀਨਪੁਰ,ਗੁਰਮੋਹਿਤ ਸਿੰਘ, ਸੁਖਪ੍ਰੀਤ ਸਿੰਘ ਖੱਟੜਾ, ਜਗਦੀਪ ਸਿੰਘ ਦੋਦਾ ਤੋਂ0 ਇਲਾਵਾ ਵੱਡੀ ਗਿਣਤੀ ਵਿੱਚ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਫ਼ਤਹਿਗੜ੍ਹ ਪੰਜਗਰਾਈਆਂ ਦੇ ਸੰਤ ਸੇਵਕ ਜੱਥਾ ਵੱਡੀ ਗਿਣਤੀ ਵਿਚ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ’ ਤੇ ਸਮਾਗਮ ਅਗਲੀ ਖ਼ਬਰ ਸਾਬਕਾ ਸਰਪੰਚ ਬਿੱਟੀ ਬੂਲ ਦੇ ਭਣੋਈਆ ਦੀ ਬੇਵਕਤੀ ਮੌਤ ‘ਤੇ ਦੁੱਖ ਸਾਂਝਾ
Ad Position 24
No active advertisement