06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਜ਼ੋਨਲ ਖੇਡਾਂ ’ਚ ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਉਪਲਬਧੀ

ਕੁਹਾੜਾ, 6 ਅਗਸਤ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ 70ਵੀਆਂ ਜ਼ੋਨਲ ਪੱਧਰ ਸਕੂਲ ਖੇਡਾਂ ਵਿਚ ਨਨਕਾਣਾ ਸਾਹਿਬ ਪਬਲਿਕ ਸਕੂਲ, ਬੁੱਢੇਵਾਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਜਿਸ ਦੌਰਾਨ ਨੈਸ਼ਨਲ ਸਟਾਈਲ ਕਬੱਡੀ ਵਿਚ ਅੰਡਰ-19 ਲੜਕਿਆਂ ਅਤੇ ਅੰਡਰ-19 ਲੜਕੀਆਂ ਦੀ ਟੀਮ ਨੇਦੂਜਾ ਅਤੇ ਅੰਡਰ-14 ਲੜਕੀਆਂ ਨੇ ਤੀਜਾ ਸਥਾਨ ਹਾਸਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 07-08-2026
ਕੁਹਾੜਾ, 6 ਅਗਸਤ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ 70ਵੀਆਂ ਜ਼ੋਨਲ ਪੱਧਰ ਸਕੂਲ ਖੇਡਾਂ ਵਿਚ ਨਨਕਾਣਾ ਸਾਹਿਬ ਪਬਲਿਕ ਸਕੂਲ, ਬੁੱਢੇਵਾਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਜਿਸ ਦੌਰਾਨ ਨੈਸ਼ਨਲ ਸਟਾਈਲ ਕਬੱਡੀ ਵਿਚ ਅੰਡਰ-19 ਲੜਕਿਆਂ ਅਤੇ ਅੰਡਰ-19 ਲੜਕੀਆਂ ਦੀ ਟੀਮ ਨੇਦੂਜਾ ਅਤੇ ਅੰਡਰ-14 ਲੜਕੀਆਂ ਨੇ ਤੀਜਾ ਸਥਾਨ ਹਾਸਲ ਕੀਤਾ ਗਿਆ। ਇਸੇ ਤਰ੍ਹਾਂਸਰਕਲ ਸਟਾਈਲ ਕਬੱਡੀ ਵਿਚ ਅੰਡਰ-19 ਲੜਕੀਆਂ ਨੇ ਪਹਿਲਾ ਸਥਾਨ, ਅੰਡਰ-17 ਲੜਕੀਆਂ ਨੇ ਦੂਜਾ ਸਥਾਨ ਅਤੇ ਅੰਡਰ-14 ਲੜਕੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਗਿਆ। ਬਾਸਕਟਬਾਲ ਵਿਚ ਅੰਡਰ-19 ਲੜਕੀਆਂ ਨੇ ਚੌਥਾ ਸਥਾਨ ਹਾਸਲ ਕੀਤਾ ਗਿਆ ।ਹੈਂਡਬਾਲ ਵਿੱਚ ਅੰਡਰ-17 ਲੜਕੀਆਂ ਨੇ ਚੌਥਾ ਸਥਾਨ, ਫੁੱਟਬਾਲ ਵਿਚ ਅੰਡਰ-14 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਸਕੂਲ ਦੇ 37 ਬੱਚਿਆਂ ਦੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਲਈ ਚੋਣ ਕੀਤੀ ਗਈ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਪ੍ਰਿੰਸੀਪਲ ਅਮਰਦੀਪ ਕੌਰ ਗਿੱਲ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਲਗਨ ਨੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਸਾਰੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਭਵਿੱਖ ਵਿਚ ਵੀ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦਿਆਲਪੁਰਾ ਨੇ ਸਤਲੁਜ ਪੁਲ ਦੀ ਖਸਤਾ ਹਾਲਤ ਦਾ ਮੁੱਦਾ ਵਿਧਾਨ ਸਭਾ ’ਚ ਉਠਾਇਆ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ’ ਤੇ ਸਮਾਗਮ
Ad Position 24
No active advertisement