06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ਼ੁੱਕਰਵਾਰ, 7 ਅਗਸਤ, 2026 ਦਿਵਿਆ ਰਾਣੀ ਬਣੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਪੁਜ਼ੀਸ਼ਨ ਹੋਲਡਰ

ਮਾਛੀਵਾੜਾ ਸਾਹਿਬ, 6 ਅਗਸਤ (ਮਨੋਜ ਕੁਮਾਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਲਾਨੇ ਛੇਵੇਂ ਸਮੈਸਟਰ ਦੇ ਨਤੀਜਿਆਂ ਦੌਰਾਨ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਵਿਦਿਆਰਥਣ ਦਿਵਿਆ ਰਾਣੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚੋਂ ਦੂਜਾ ਸਥਾਨ ਹਾਸਲ ਕੀਤਾ। ਦਿਵਿਆ ਨੇ ਪੰਜਾਬ ਯੂਨੀਵਰਸਿਟੀ ਅਤੇ ਉਸ ਦੇ ਨਾਲ ਸੰਬੰਧਿਤ ਕਾਲਜਾਂ ਵਿਚੋਂ 95 ਪ੍ਰਤੀਸ਼ਤ ਅੰਕ ਲੈ ਕੇ ਇਹ ਸਥਾਨ ਪ੍ਰਾਪਤ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 07-08-2026
ਮਾਛੀਵਾੜਾ ਸਾਹਿਬ, 6 ਅਗਸਤ (ਮਨੋਜ ਕੁਮਾਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਲਾਨੇ ਛੇਵੇਂ ਸਮੈਸਟਰ ਦੇ ਨਤੀਜਿਆਂ ਦੌਰਾਨ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਵਿਦਿਆਰਥਣ ਦਿਵਿਆ ਰਾਣੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚੋਂ ਦੂਜਾ ਸਥਾਨ ਹਾਸਲ ਕੀਤਾ। ਦਿਵਿਆ ਨੇ ਪੰਜਾਬ ਯੂਨੀਵਰਸਿਟੀ ਅਤੇ ਉਸ ਦੇ ਨਾਲ ਸੰਬੰਧਿਤ ਕਾਲਜਾਂ ਵਿਚੋਂ 95 ਪ੍ਰਤੀਸ਼ਤ ਅੰਕ ਲੈ ਕੇ ਇਹ ਸਥਾਨ ਪ੍ਰਾਪਤ ਕੀਤਾ ਹੈ। ਇਸੇ ਵਿਭਾਗ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ 90.1 ਪ੍ਰਤੀਸ਼ਤ ਅਤੇ ਮਨਪ੍ਰੀਤ ਕੌਰ ਨੇ 89.3 ਪ੍ਰਤੀਸ਼ਤ ਅੰਕਾਂ ਨਾਲ ਕਾਲਜ ਵਿਚੋਂ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਨੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਵਾਈਸ ਪ੍ਰਿੰਸੀਪਲ ਸਹਾਇਕ ਪ੍ਰੋਫ਼ੈਸਰ ਪਰਦੀਪ ਸਿੰਘ ਨੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦੇ ਕੇ ਹੌਸਲਾ ਅਫ਼ਜਾਈ ਕੀਤੀ। ਵਿਭਾਗ ਦੀ ਮੁਖੀ ਸਹਾਇਕ ਪ੍ਰੋਫ਼ੈਸਰ ਦੀਕਸ਼ਾ ਸਿੰਧਵਾਨੀ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਕਰੀਅਰ ਲਈ ਪ੍ਰਤੀਬੱਧ ਹਨ, ਉਨ੍ਹਾਂ ਨੇ ਦਿਵਿਆ ਰਾਣੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਸਮੇਂ ਰਿਸੋਰਸਪਰਸਨ ਹੇਮ ਲਤਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਮਾਡਰਨ ਸਕੂਲ ਮਲੌਦ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ਵਿਚ ਸੋਨੇ ਤੇ ਚਾਂਦੀ ਦੇ ਤਗਮੇਂ ਜਿੱਤ ਕੇ ਜ਼ਿਲ੍ਹਾ ਪ... ਅਗਲੀ ਖ਼ਬਰ ਏ. ਐਸ. ਕਾਲਜ ਫਾਰ ਵੂਮੈਨ ਦੀਆਂ ਚਾਰ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵਿਚ ਤੀਜਾ, ਚੌਥਾ ਤੇ ਪੰਜਵਾਂ ਸਥਾਨ ਪ੍ਰਾਪਤ ਕ...
Ad Position 24
No active advertisement