ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਤੋਂ ਝਪਟਮਾਰਾਂ ਨੇ ਸੋਨੇ ਦੀ ਚੇਨ ਝਪਟੀ
ਚੋਰੀ ਦਾ ਸਮਾਨ ਖ਼ਰੀਦਣ ਵਾਲੇ ਸੁਨਿਆਰੇ ’ ਤੇ ਕਾਨੂੰਨੀ ਕਾਰਵਾਈ ਹੋਵੇਗੀ - ਥਾਣਾ ਮੁਖੀ
ਮਾਛੀਵਾੜਾ ਸਾਹਿਬ, 6 ਅਗਸਤ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਵਿਖੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਮਹਿਲਾ ਕੋਲੋਂ ਮੋਟਰਸਾਈਕਲ ਸਵਾਰ ਨਕਾਬਪੋਸ਼ ਝਪਟਮਾਰ 2 ਤੋਲੇ ਸੋਨੇ ਦੀ ਚੇਨ ਝਪਟ ਕੇ ਫ਼ਰਾਰ ਹੋ ਗਏ। ਮਹਿਲਾ ਗੀਤਾ ਰਾਣੀ ਨੇ ਦੱਸਿਆ ਕਿ ਉਹ ਸਵੇਰੇ 6 ਵਜੇ ਘਰੋਂ ਇਤਿਹਾਸਕ ਗੁਰਦੁਆਰਾ ਸ਼੍ਰੀ ਗਨੀ ਖਾਂ ਨਬੀ ਖਾਂ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀ ਸੀ ਤੇ ਜਦੋਂ ਉਹ ਗੁਰੂ ਘਰ ਨੇੜੇ ਪੁੱਜੀ ਤਾਂ ਉੱਥੇ 2 ਮੋਟਰਸਾਈਕਲ ਸਵਾਰ ਜਿਨ੍ਹਾਂ ਨੇ ਚਿਹਰੇ ਢਕੇ ਹੋਏ ਸਨ, ਉਸ ਦੇ ਕੋਲੋਂ ਲੰਘੇ।
ਕ
ਕੈਮਰੇ ਵਿਚ ਕੈਦ ਹੋਈ ਔਰਤ ਦੀ ਸੋਨੇ ਦੀ ਚੇਨ ਝਪਟਦਾ ਵਿਅਕਤੀ। ਤਸਵੀਰ : ਰਾਜਦੀਪ ਅਲਬੇਲਾ
07-08-2026
ਮਾਛੀਵਾੜਾ ਸਾਹਿਬ, 6 ਅਗਸਤ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਵਿਖੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਮਹਿਲਾ ਕੋਲੋਂ ਮੋਟਰਸਾਈਕਲ ਸਵਾਰ ਨਕਾਬਪੋਸ਼ ਝਪਟਮਾਰ 2 ਤੋਲੇ ਸੋਨੇ ਦੀ ਚੇਨ ਝਪਟ ਕੇ ਫ਼ਰਾਰ ਹੋ ਗਏ। ਮਹਿਲਾ ਗੀਤਾ ਰਾਣੀ ਨੇ ਦੱਸਿਆ ਕਿ ਉਹ ਸਵੇਰੇ 6 ਵਜੇ ਘਰੋਂ ਇਤਿਹਾਸਕ ਗੁਰਦੁਆਰਾ ਸ਼੍ਰੀ ਗਨੀ ਖਾਂ ਨਬੀ ਖਾਂ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀ ਸੀ ਤੇ ਜਦੋਂ ਉਹ ਗੁਰੂ ਘਰ ਨੇੜੇ ਪੁੱਜੀ ਤਾਂ ਉੱਥੇ 2 ਮੋਟਰਸਾਈਕਲ ਸਵਾਰ ਜਿਨ੍ਹਾਂ ਨੇ ਚਿਹਰੇ ਢਕੇ ਹੋਏ ਸਨ, ਉਸ ਦੇ ਕੋਲੋਂ ਲੰਘੇ। ਫਿਰ ਇੱਕ ਵਿਅਕਤੀ ਮੋਟਰਸਾਈਕਲ ਤੋਂ ਉਤਰਿਆ ਜਿਸ ਨੇ ਪਿੱਛੋਂ ਆ ਕੇ ਉਸ ਦੇ ਗਲ ‘ਚ ਪਾਈ ਸੋਨੇ ਦੀ ਚੇਨ ਨੂੰ ਝਪਟ ਮਾਰ ਕੇ ਖੋਹ ਲਿਆ। ਇਹ ਦੋਵੇਂ ਮੋਟਰਸਾਈਕਲ ਸਵਾਰ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ ਅਤੇ ਉਸ ਨੇ ਰੌਲਾ ਵੀ ਪਾਇਆ। ਪਰ ਸਵੇਰ ਦਾ ਟਾਈਮ ਹੋਣ ਕਾਰਨ ਬਾਜ਼ਾਰ ਬੰਦ ਸਨ ਜਿਸ ਕਾਰਨ ਇਹ ਕਿਸੇ ਦੇ ਕਾਬੂ ਨਾ ਆ ਸਕੇ। ਗੀਤਾ ਰਾਣੀ ਨੇ ਦੱਸਿਆ ਕਿ ਉਸ ਦੀ ਚੇਨ ਕਰੀਬ 2 ਤੋਲੇ ਦੀ ਸੀ। ਉਸ ਵਲੋਂ ਸੀ. ਸੀ. ਟੀ. ਵੀ. ਫੁਟੇਜ ਅਤੇ ਸ਼ਿਕਾਇਤ ਮਾਛੀਵਾੜਾ ਪੁਲਸ ਕੋਲ ਦਰਜ ਕਰਵਾ ਦਿੱਤਾ ਹੈ। ਸੀ. ਸੀ. ਟੀ. ਵੀ. ਫੁਟੇਜ ਵਿਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਝਪਟਮਾਰ ਸੋਨੇ ਦੀ ਚੇਨ ਖੋਹ ਕੇ ਜਾ ਰਹੇ ਹਨ ਅਤੇ ਔਰਤ ਵਲੋਂ ਰੌਲਾ ਪਾਉਂਦਿਆਂ ਉਨ੍ਹਾਂ ਦਾ ਪਿੱਛਾ ਵੀ ਕੀਤਾ। ਇਸ ਸਬੰਧੀ ਥਾਣਾ ਮੁਖੀ ਚਰਨਜੀਤ ਸਿੰਘ ਨੇ ਕਿਹਾ ਕਿ ਪੀੜਤ ਮਹਿਲਾ ਦੀ ਸ਼ਿਕਾਇਤ ਅਤੇ ਫੁਟੇਜ ਦੇ ਅਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਝਪਟਮਾਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਜਲਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਥਾਣਾ ਮੁਖੀ ਚਰਨਜੀਤ ਸਿੰਘ ਨੇ ਕਿਹਾ ਕਿ ਕੁੱਝ ਜਿਊਲਰਜ਼ ਚੋਰਾਂ ਤੋਂ ਸੋਨੇ ਦਾ ਸਸਤਾ ਸਮਾਨ ਖ਼ਰੀਦ ਲੈਂਦੇ ਹਨ। ਇਸ ਲਈ ਉਹ ਅਜਿਹੇ ਲਾਲਚੀ ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦੇ ਹਨ ਕਿ ਜੇਕਰ ਕਿਸੇ ਨੇ ਵੀ ਚੋਰਾਂ ਤੋਂ ਸਮਾਨ ਖ਼ਰੀਦਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।