06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮਾਸਟਰ ਕੇਡਰ ਯੂਨੀਅਨ ਵਲੋਂ ਅੱਜ ਦੀ ਮਹਾਂਰੈਲੀ ’ਚ ਕੀਤੀ ਜਾਵੇਗੀ ਵੱਡੇ ਪੱਧਰ ’ਤੇ ਸ਼ਮੂਲੀਅਤ-ਜਗਜੀਤ ਸਿੰਘ/ਗੁਰਪ੍ਰੀਤ ਸਿੰਘ

ਸਾਹਨੇਵਾਲ, 6 ਅਗਸਤ (ਹਨੀ ਚਾਠਲੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਮੁਲਾਜ਼ਮ ਤਾਲਮੇਲ ਕਮੇਟੀ ਵਲੋਂ 7 ਅਗਸਤ ਨੂੰ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਲੁਧਿਆਣਾ ਵਲੋਂ ਵੱਡੀ ਪੱਧਰ ‘ਤੇ ਅਧਿਆਪਕ ਸਾਥੀਆਂ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 07-08-2026
ਸਾਹਨੇਵਾਲ, 6 ਅਗਸਤ (ਹਨੀ ਚਾਠਲੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਮੁਲਾਜ਼ਮ ਤਾਲਮੇਲ ਕਮੇਟੀ ਵਲੋਂ 7 ਅਗਸਤ ਨੂੰ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਲੁਧਿਆਣਾ ਵਲੋਂ ਵੱਡੀ ਪੱਧਰ ‘ਤੇ ਅਧਿਆਪਕ ਸਾਥੀਆਂ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਵਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਪ੍ਰੈੱਸ ਸਕੱਤਰ ਮਨੋਜ ਕੁਮਾਰ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੁਆਰਾ 18 ਪ੍ਰਤੀਸ਼ਤ ਡੀ. ਏ. ਸਬੰਧੀ ਦਿੱਤੇ ਫ਼ੈਸਲੇ ਦਾ ਸਮੁੱਚੇ ਮੁਲਾਜ਼ਮ ਵਰਗ ਵਲੋਂ ਸਵਾਗਤ ਕੀਤਾ ਗਿਆ, ਉੱਥੇ ਹੀ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੁਆਰਾ ਦਿੱਤੇ ਬਿਆਨ ਕਿ ਸਰਕਾਰ ਇਸ ਦੀ ਸਮੀਖਿਆ ਕਰਵਾਏਗੀ, ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ, ਕੱਟੇ ਭੱਤੇ ਜਿਨ੍ਹਾਂ ਵਿਚ ਮੁੱਖ ਪੇਂਡੂ ਏਰੀਆ ਭੱਤਾ ਅਤੇ 18 ਪ੍ਰਤੀਸ਼ਤ ਡੀ. ਏ. ਦੀ ਮੰਗ ਨੂੰ ਲੈ ਕੇ ਸੰਘਰਸ਼ ਦੇ ਰਾਹ ਪਏ ਹੋਏ ਹਨ, ਪਰ ਸਰਕਾਰ ਲਾਰੇ-ਲੱਪੇ ਲਾ ਕੇ ਡੰਗ ਟਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ‘ਤੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ, ਜਿਸ ਵਿਚ ਹਜ਼ਾਰਾਂ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਮੁਹਾਲੀ ਵੱਲ ਕੂਚ ਕਰਨਗੇ। ਇਸ ਮੌਕੇ ਜ਼ਿਲ੍ਹਾ ਸਲਾਹਕਾਰ ਸੰਤੋਖ ਸਿੰਘ, ਸੁਖਵੰਤ ਸਿੰਘ, ਜ਼ਿਲ੍ਹਾ ਇਕਾਈ ਮੈਂਬਰ ਸਰਬਜੀਤ ਸਿੰਘ, ਰਾਜ ਕੁਮਾਰ, ਰਣਦੀਪ ਸਿੰਘ, ਰਕੇਸ਼ ਕੁਮਾਰ, ਬਲਾਕ ਪ੍ਰਧਾਨ ਹਰਜਿੰਦਰ ਸਿੰਘ, ਪ੍ਰਭਜੋਤ ਸਿੰਘ, ਜਗਮੀਤ ਸਿੰਘ, ਹਰਵਿੰਦਰ ਸਿੰਘ ਪੁੜੈਣ, ਨਵੀਨ ਕਪਿਲਾ, ਸਿਮਰਜੋਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਇੱਕ ਮੰਚ ਤੇ ਇਕੱਠਾ ਹੋ ਕੇ ਸਾਰੇ ਵਰਗ ਨੂੰ ਲਾਮਬੰਦ ਕਰਨ ਨੂੰ ਉਪਰੰਤ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮਹਾਂ ਰੈਲੀ ਕੀਤੀ ਜਾਵੇਗੀ, ਜਿਸ ਵਿਚ ਲੱਖਾਂ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਪਰਿਵਾਰ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। 06 ਖੰਨਾ21 ਜਾਣਕਾਰੀ ਦਿੰਦੇ ਯੂਨੀਅਨ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਤੇ ਹੋਰ। ਤਸਵੀਰ : ਹਨੀ ਚਾਠਲੀ
Ad Position 22
No active advertisement
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਰਾੜਾ ਸਾਹਿਬ ਵਿਖੇ ਅਧਿਆਪਕ ਸਨਮਾਨ ਸਮਾਰੋਹ ਅਗਲੀ ਖ਼ਬਰ ਗ੍ਰੀਨ ਗਰੋਵ ਪਬਲਿਕ ਸਕੂਲ ਵਿਚ ਅੱਠਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ’ਦ ਵਾਇਸ ਆਫ਼ ਸਪੀਚ’ ਮੁਕਾਬਲਾ
Ad Position 24
No active advertisement