07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੂਬੇ ਦੇ ਸਰਬਪੱਖੀ ਵਿਕਾਸ ਲਈ ਅਕਾਲੀ ਦਲ ਬਾਦਲ ਦੇ ਹੱਕ ਵਿਚ ਫ਼ਤਵਾ ਦੇਣ ਦੀ ਲੋੜ-ਸਿਮਕ ਪਿੰਡ ਨੰਗਲ ਵਿਖੇ ਘਰ - ਘਰ ਮਿਲਣੀ ਪ੍ਰੋਗਰਾਮ ਹੇਠ ਵਰਕਰਾਂ ਨਾਲ ਅਹਿਮ ਮੀਟਿੰਗ

ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਸਿੱਖਾਂ ਦੇ ਅੱਠਵੇਂ ਗੁਰੂ, ਧੰਨ-ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਹਰਕ੍ਰਿਸ਼ਨ ਸਾਹਿਬ, ਮਲੇਰਕੋਟਲਾ ਰੋਡ ਵਿਖੇ ਧਾਰਮਿਕ ਅਤੇ ਵਿਦਿਅਕ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੁਰੂ ਸਾਹਿਬ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸੇਵਾ ਭਾਵਨਾ ਨਾਲ ਸੰਬੰਧਿਤ ਭਾਸ਼ਣ ਅਤੇ ਕਵਿਤਾ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਦਾ ਸੁਪੀਰੀਅਰ ਵਰਲਡ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ 08-08-2026
ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਸਿੱਖਾਂ ਦੇ ਅੱਠਵੇਂ ਗੁਰੂ, ਧੰਨ-ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਹਰਕ੍ਰਿਸ਼ਨ ਸਾਹਿਬ, ਮਲੇਰਕੋਟਲਾ ਰੋਡ ਵਿਖੇ ਧਾਰਮਿਕ ਅਤੇ ਵਿਦਿਅਕ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੁਰੂ ਸਾਹਿਬ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸੇਵਾ ਭਾਵਨਾ ਨਾਲ ਸੰਬੰਧਿਤ ਭਾਸ਼ਣ ਅਤੇ ਕਵਿਤਾ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਸੇਂਟ ਮਦਰ ਟੇਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਬਵਨੀਤ ਕੌਰ ਨੇ ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਭ ਦਾ ਮਾਣ ਵਧਾਇਆ, ਜਦਕਿ ਗਿਆਰਵੀਂ ਜਮਾਤ ਦੀ ਗੁਰਕੀਰਤ ਕੌਰ ਨੇ ਭਾਸ਼ਣ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੱਠਵੀਂ ਜਮਾਤ ਦੀ ਵਿਦਿਆਰਥਣ ਅਕਸ਼ਾ ਨੇ ਕਵਿਤਾ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਸ਼ੀਲਡਾਂ, ਮੈਡਲਾਂ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਅਤੇ ਧਾਰਮਿਕ ਗਿਆਨ ਦੀ ਭਰਪੂਰ ਸ਼ਲਾਘਾ ਕੀਤੀ ਗਈ।ਇਸ ਮੌਕੇ ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਮਨੁੱਖਤਾ ਦੀ ਨਿਰਸਵਾਰਥ ਸੇਵਾ, ਦਇਆ, ਨਿਮਰਤਾ ਅਤੇ ਪਰਉਪਕਾਰ ਦਾ ਅਦੁੱਤੀ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਵਕਤ੍ਰਿਤਾ ਕਲਾ, ਅਧਿਆਤਮਿਕ ਚੇਤਨਾ ਅਤੇ ਆਪਣੀ ਅਮੀਰ ਵਿਰਾਸਤ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸੇਂਟ ਮਦਰ ਟੇਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਦਿਆਰਥੀਆਂ ਨੂੰ ਕੇਵਲ ਵਿੱਦਿਅਕ ਸਿੱਖਿਆ ਹੀ ਨਹੀਂ, ਸਗੋਂ ਉੱਚੇ ਨੈਤਿਕ ਮੁੱਲਾਂ, ਸੇਵਾ ਭਾਵਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਨਾਲ ਵੀ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਸਮੂਹ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਾਣਮੱਤੀਆਂ ਪ੍ਰਾਪਤੀਆਂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੀ ਪ੍ਰਿੰਸੀਪਲ ਅੰਜੂ ਭਾਟੀਆ ਨੇ ਜੇਤੂ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਨ, ਮਿਹਨਤ, ਅਨੁਸ਼ਾਸਨ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਸਵਤੀ ਸਕੂਲ, ਦੋਰਾਹਾ ਵਿਖੇ ਵਿਦਿਆਰਥੀਆਂ ਨੂੰ ਸਮਾਜਿਕ ਕੁਰੀਤੀਆਂ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਜਾਗਰੂਕ ਅਗਲੀ ਖ਼ਬਰ ਅੰਡਰ-17 ਜ਼ੋਨਲ ਕਰਾਟੇ ਚੈਂਪੀਅਨਸ਼ਿਪ ਵਿਚ ਐਸ. ਆਰ. ਐਸ. ਵਿਦਿਆਪੀਠ ਦੇ ਵਿਦਿਆਰਥੀ ਨੇ ਜਿੱਤਿਆ ਸੋਨੇ ਦਾ ਤਗਮਾ
Ad Position 24