07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੰਜਾਬ ’ਚ ਭਾਜਪਾ ਦੀ ਸਰਕਾਰ ਦੇਖਣ ਲਈ ਲੋਕ ਉਤਾਵਲੇ-ਸੁੱਖੀ ਸ਼ਰਮਾ

ਮਾਛੀਵਾੜਾ ਸਾਹਿਬ, 7 ਅਗਸਤ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਭਾਜਪਾ ਮੰਡਲ ਦੇ ਪ੍ਰਧਾਨ ਸੁਖਵਿੰਦਰ ਲਾਲ ਸੁੱਖੀ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਖ਼ੁਸ਼ ਲੋਕ ਹੁਣ ਪੰਜਾਬ ਵਿਚ ਭਾਜਪਾ ਸਰਕਾਰ ਦੇਖਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਕੇਂਦਰ ਸਰਕਾਰ ਵਲੋਂ ਚਲਾਈਆਂ ਗਈਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਰਹੇ ਹਨ।

Ad Position 21
No active advertisement
ਏ. ਐਸ. ਮਾਡਰਨ ਸਕੂਲ ਖੰਨਾ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਸਮੇਂ ਦਾ ਦ੍ਰਿਸ਼। ਤਸਵੀਰ : ਸੋਨੀ ਗਿੱਲ 08-08-2026
ਮਾਛੀਵਾੜਾ ਸਾਹਿਬ, 7 ਅਗਸਤ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਭਾਜਪਾ ਮੰਡਲ ਦੇ ਪ੍ਰਧਾਨ ਸੁਖਵਿੰਦਰ ਲਾਲ ਸੁੱਖੀ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਖ਼ੁਸ਼ ਲੋਕ ਹੁਣ ਪੰਜਾਬ ਵਿਚ ਭਾਜਪਾ ਸਰਕਾਰ ਦੇਖਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਕੇਂਦਰ ਸਰਕਾਰ ਵਲੋਂ ਚਲਾਈਆਂ ਗਈਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿਚ ਵੱਡੀ ਗਿਣਤੀ ਆਬਾਦੀ ਪ੍ਰਵਾਸੀ ਸਮਾਜ ਦੀ ਹੈ ਅਤੇ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਜਾਣਦੇ ਹਨ। ਮੰਡਲ ਪ੍ਰਧਾਨ ਸੁੱਖੀ ਸ਼ਰਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਤਾਂ ਹਰ ਪਾਰਟੀ ਵਲੋਂ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕੀਤੇ ਜਾਂਦੇ ਹਨ ਪਰ ਉਨ੍ਹਾਂ ਨੂੰ ਅਣਗੌਲਿਆ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹਾਲਾਤ ਬੇਹੱਦ ਨਾਜ਼ੁਕ ਬਣੇ ਹੋਏ ਹਨ, ਲੋਕ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਹਨ। ਸੁੱਖੀ ਸ਼ਰਮਾ ਨੇ ਕਿਹਾ ਕਿ ਸੂਬੇ ਵਿਚ ਭਾਜਪਾ ਸਰਕਾਰ ਆਉਣ ‘ਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਏ. ਬੀ. ਵੀ. ਪੀ. ਦੇ ‘ਟਾਪਰਜ਼ ਸਨਮਾਨ ਸਮਾਰੋਹ’ ਵਿਚ ਚਮਕਿਆ ਟੈਗੋਰ ਗਲੋਬਲ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਅਗਲੀ ਖ਼ਬਰ 25 ਗ੍ਰਾਮ ਹੈਰੋਇਨ ਸਮੇਤ 2 ਕਾਬੂ
Ad Position 24