ਮਾਂ ਦਾ ਦੁੱਧ ਬੱਚੇ ਲਈ ਬਹੁਤ ਜ਼ਰੂਰੀ-ਡਾ. ਲਖਵਿੰਦਰ ਸਿੰਘ
ਮਾਛੀਵਾੜਾ ਸਾਹਿਬ, 8 ਅਗਸਤ (ਮਨੋਜ ਕੁਮਾਰ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.
ਮਾਛੀਵਾੜਾ ਸਾਹਿਬ, 8 ਅਗਸਤ (ਮਨੋਜ ਕੁਮਾਰ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਸੀ. ਐੱਚ. ਸੀ. ਮਾਛੀਵਾੜਾ ਸਾਹਿਬ ਅਤੇ ਇਸ ਅਧੀਨ ਆਉਂਦੇ ਸਿਹਤ ਕੇਂਦਰਾਂ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਇਕੱਠ ਕਰਵਾਇਆ ਗਿਆ। ਇਸ ਮੌਕੇ ਐੱਸ. ਐੱਮ. ਓ. ਡਾ. ਲਖਵਿੰਦਰ ਸਿੰਘ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਬਹੁਤ ਜ਼ਰੂਰੀ ਹੈ, ਜਿਸ ਨਾਲ ਬੱਚੇ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਹੁੰਦਾ ਹੈ। ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਮਾਂ ਦਾ ਦੁੱਧ ਪੀਣ ਨਾਲ ਬੱਚੇ ਸਿਹਤਮੰਦ ਅਤੇ ਤੰਦਰੁਸਤ ਰਹਿੰਦੇ ਹਨ ਅਤੇ ਦੁੱਧ ਪਿਲਾਉਣ ਨਾਲ ਮਾਂ ਦੀ ਤੰਦਰੁਸਤੀ ਵੀ ਬਣੀ ਰਹਿੰਦੀ ਹੈ। ਇਸ ਮੌਕੇ ਕੁਲਵੀਰ ਕੌਰ ਐੱਲ. ਐੱਚ. ਵੀ., ਗੁਰਜੀਤ ਕੌਰ ਏ. ਐਨ. ਐੱਮ. ਅਤੇ ਆਸ਼ਾ ਵਰਕਰਜ਼ ਤੋਂ ਇਲਾਵਾ ਨਵਜੰਮੇ ਬੱਚਿਆਂ ਦੀਆਂ ਮਾਂਵਾਂ ਵੀ ਹਾਜ਼ਰ ਸਨ।