ਕਿੰਡਰ ਗਾਰਟਨ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਆਂ ਦਾ ਤਿਉਹਾਰ ਮਨਾਇਆ
ਸਮਰਾਲਾ, 8 ਅਗਸਤ (ਗੋਪਾਲ ਸੋਫਤ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਿੰਡਰ ਗਾਰਟਨ ਸੀਨੀ. ਸੈਕੰ.
ਸਮਰਾਲਾ, 8 ਅਗਸਤ (ਗੋਪਾਲ ਸੋਫਤ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਿੰਡਰ ਗਾਰਟਨ ਸੀਨੀ. ਸੈਕੰ. ਸਕੂਲ ਵਿਚ ਲੜਕੀਆ ਨੇ ਤੀਆਂ ਦਾ ਤਿਉਹਾਰ ਪੂਰੇ ਸੱਭਿਆਚਾਰਕ ਤਰੀਕੇ ਨਾਲ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਨੇ ਤੀਆਂ ਦੇ ਤਿਉਹਾਰ ਦਾ ਪਿਛੋਕੜ ਦੱਸਦੇ ਹੋਏ ਕਿਹਾ ਕਿ ਪੰਜਾਬੀ ਤਿਉਹਾਰਾਂ ਵਿਚ ਤੀਆਂ ਦਾ ਤਿਉਹਾਰ ਹਰ ਕੁੜੀ ਦੇ ਜੀਵਨ ਵਿਚ ਇੱਕ ਖਾਸ ਮਹੱਤਵ ਰੱਖਦਾ ਹੈ, ਕਿਉਂਕਿ ਜਿਹੜੀਆਂ ਨਵੀਆਂ ਵਿਆਹੀਆਂ ਮੁਟਿਆਰਾਂ ਆਪਣੇ ਸਹੁਰੇ ਗਈਆਂ ਹੁੰਦੀਆਂ ਹਨ, ਤੀਆਂ ਵੇਲੇ ਉਨ੍ਹਾਂ ਦੇ ਵੀਰ ਉਨ੍ਹਾਂ ਨੂੰ ਲੈ ਕੇ ਆਉਂਦੇ ਹਨ। ਇਸ ਲਈ ਮਾਪੇ ਆਪਣੀਆਂ ਧੀਆਂ ਨੂੰ ਸਾਉਣ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੇਕੇ ਲੈ ਆਉਦੇ ਹਨ। ਕੁੜੀਆਂ ਸ਼ਾਮ ਨੂੰ ਤਿਆਰ ਹੋ ਕੇ ਕਿਸੇ ਸਾਂਝੀ ਥਾਂ ‘ਤੇ ਪਿੱਪਲਾਂ, ਟਾਹਲੀਆਂ ਤੇ ਪੀਘਾਂ ਪਾਉਦੀਆਂ ਹਨ, ਪੁੰਨਿਆਂ ਵਾਲੇ ਦਿਨ ਬੱਲ੍ਹੋ ਪਾਈ ਜਾਂਦੀ ਹੈ। ਐਤਕੀਂ ਤੀਆਂ ਦੇ ਸੱਭਿਆਚਾਰਕ ਪ੍ਰੋਗਰਾਮ ਵਿਚ ਨਰਸਰੀ ਤੋਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਗਿੱਧਾ ਤੇ ਭੰਗੜਾ ਪੇਸ਼ ਕੀਤਾ ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਪੀਘਾਂ ਝੂਟੀਆਂ ਅਤੇ ਖੀਰ ਪੂੜੇ ਖਾ ਕੇ ਖੂਬ ਅਨੰਦ ਮਾਣਿਆ। ਇਸ ਮੌਕੇ ਮਹਿੰਦੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਬਾਰਵੀ ਜਮਾਤ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਅਤੇ ਦਸਵੀਂ ਜਮਾਤ ਦੀ ਅਰਸ਼ਦੀਪ ਕੌਰ ਪਹਿਲੇ, ਬਾਰਵੀ ਜਮਾਤ ਦੀ ਅਰਸ਼ਦੀਪ ਕੌਰ ਅਤੇ ਅਰਨੀਤ ਕੌਰ ਦੂਜੇ ਤੇ ਦਸਵੀਂ ਜਮਾਤ ਦੀ ਸੀਰਤ ਤੀਜੇ ਸਥਾਨ ’ਤੇ ਰਹੀਆਂ ਅਤੇ ਕਢਾਈ ਮੁਕਾਬਲੇ ਵਿਚ ਗੁਰਨੀਤ ਕੌਰ ਪਹਿਲੇ ਸਥਾਨ ‘ਤੇ ਰਹੀ।