ਕਾਂਗਰਸ ਦੀ ਈਸੜੂ ਰੈਲੀ ਦਾ ਭਾਰੀ ਇਕੱਠ ਆਪ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗਾ-ਗਿੱਲ ਬੇਰ ਕਲਾਂ
ਚੌਂਕੀਮਾਨ, 9 ਅਗਸਤ (ਚੱਢਾ) ਪਿੰਡ ਬਾਸੀਆਂ ਬੇਟ ਤੋਂ ਖੰਜਰਵਾਲ ਤੱਕ ਨਵੀ ਬਣ ਰਹੀ 18 ਫੁੱਟੀ ਸੜਕ ਦੇ ਕੰਮ ਦੀ ਸ਼ੁਰੂਆਤ ‘ਆਪ’ ਆਗੂ ਬੇਅੰਤ ਸਿੰਘ ਬਾਸੀਆ ਬੇਟ ਵਲੋਂ ਕੀਤੀ ਗਈ ਤੇ ਸੜਕ ਬਣ ਦੇ ਕੰਮ ਦੀ ਸ਼ੁਰੂਆਤ ਤੋਂ ਪਹਿਲਾ ਹਾਜ਼ਰੀਨ ਨੇ ਪ੍ਰਾਮਤਮਾ ਦਾ ਸ਼ੁਕਰਾਨਾ ਕੀਤਾ ਤੇ ਖੁਸ਼ੀ ਵਿਚ ਲੱਡੂ ਵੰਡੇ ਗਏ। ਇਸ ਮੌਕੇ ‘ ਆਪ’ ਆਗੂ ਬਾਸੀਆਂ ਬੇਟ ਨੇ ਦੱਸਿਆ ਕਿ ਇਹ ਸੜਕ ਪਿੰਡ ਬਾਸੀਆਂ ਬੇਟ, ਪੁੜੈਣ ਤੇ ਖੰਜਰਵਾਲ ਨੂੰ ਜੋੜਦੀ ਹੈ, ਜੋ ਕਿ ਕਾਫ਼ੀ ਲੰਮੇ ਸਮੇਂ ਤੋਂ ਬਣਨ ਵਾਲੀ ਸੀ ਪਿਛਲੀ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਵੀ ਇਸ ਸੜਕ ਨੂੰ ਅਣਗੌਲਿਆਂ ਕੀਤਾ ਗਿਆ ਸੀ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਣਾਈ ਜਾ ਰਹੀ ਹੈ, ਜਿਸ ਵਿਚ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ.
ਪ
ਪਿੰਡ ਬਾਸੀਆਂ ਬੇਟ ਤੋਂ ਖੰਜਰਵਾਲ ਤੱਕ ਨਵੀਂ ਬਣ ਰਹੀ ਸੜਕ ਦੇ ਕੰਮ ਦੀ ਸ਼ੁਰੂਆਤ
10-08-2026
ਚੌਂਕੀਮਾਨ, 9 ਅਗਸਤ (ਚੱਢਾ) ਪਿੰਡ ਬਾਸੀਆਂ ਬੇਟ ਤੋਂ ਖੰਜਰਵਾਲ ਤੱਕ ਨਵੀ ਬਣ ਰਹੀ 18 ਫੁੱਟੀ ਸੜਕ ਦੇ ਕੰਮ ਦੀ ਸ਼ੁਰੂਆਤ ‘ਆਪ’ ਆਗੂ ਬੇਅੰਤ ਸਿੰਘ ਬਾਸੀਆ ਬੇਟ ਵਲੋਂ ਕੀਤੀ ਗਈ ਤੇ ਸੜਕ ਬਣ ਦੇ ਕੰਮ ਦੀ ਸ਼ੁਰੂਆਤ ਤੋਂ ਪਹਿਲਾ ਹਾਜ਼ਰੀਨ ਨੇ ਪ੍ਰਾਮਤਮਾ ਦਾ ਸ਼ੁਕਰਾਨਾ ਕੀਤਾ ਤੇ ਖੁਸ਼ੀ ਵਿਚ ਲੱਡੂ ਵੰਡੇ ਗਏ।ਇਸ ਮੌਕੇ ‘ ਆਪ’ ਆਗੂ ਬਾਸੀਆਂ ਬੇਟ ਨੇ ਦੱਸਿਆ ਕਿ ਇਹ ਸੜਕ ਪਿੰਡ ਬਾਸੀਆਂ ਬੇਟ, ਪੁੜੈਣ ਤੇ ਖੰਜਰਵਾਲ ਨੂੰ ਜੋੜਦੀ ਹੈ, ਜੋ ਕਿ ਕਾਫ਼ੀ ਲੰਮੇ ਸਮੇਂ ਤੋਂ ਬਣਨ ਵਾਲੀ ਸੀ ਪਿਛਲੀ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਵੀ ਇਸ ਸੜਕ ਨੂੰ ਅਣਗੌਲਿਆਂ ਕੀਤਾ ਗਿਆ ਸੀ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਣਾਈ ਜਾ ਰਹੀ ਹੈ, ਜਿਸ ਵਿਚ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਅਤੇ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਦਾ ਅਹਿਮ ਰੋਲ ਹੈ, ਜਿਨ੍ਹਾਂ ਨੇ ਲੋਕਾਂ ਦੀ ਆਵਾਜ਼ ਨੂੰ ਸੁਣਦਿਆਂ ਇਹ 18 ਫੁੱਟ ਚੌੜੀ ਸੜਕ ਬਣਾ ਕੇ ਲੋਕਾਂ ਨੂੰ ਵੱਡਾ ਲਾਭ ਦਿੱਤਾ ਹੈ। ‘ਆਪ’ ਆਗੂ ਬੇਅੰਤ ਸਿੰਘ ਬਾਸੀਆਂ ਬੇਟ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਕਰਵਾਏ ਗਏ ਕੰਮਾਂ ਸਮੇਤ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਰਿਕਾਰਡਤੋੜ ਹਨ ਤੇ ਸੂਬੇ ਦੇ ਲੋਕ ਵੀ ਸਰਕਾਰ ਦੇ ਕੀਤੇ ਕੰਮਾਂ ਤੋਂ ਸੰਤੁਸ਼ਟ ਹਨ। ਇਸ ਮੌਕੇ ਸਮੁੱਚੇ ਨਗਰ ਨਿਵਾਸੀਆਂ ਨੇ ਡਾ. ਕੰਵਲਨੈਨ ਸਿੰਘ ਕੰਗ ਅਤੇ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਦਾ ਧੰਨਵਾਦ ਕੀਤਾ। ਇਸ ਮੌਕੇ ਮਾ: ਕੁਲਦੀਪ ਸਿੰਘ, ਮੈਂਬਰ ਅਮਨਦੀਪ ਸਿੰਘ, ਪ੍ਰਧਾਨ ਗੁਰਜੀਤ ਸਿੰਘ, ਬਲਵਿੰਦਰ ਸਿੰਘ, ਸਾਬਕਾ ਸਰਪੰਚ ਜਗਤਾਰ ਸਿੰਘ, ਹਰਬੰਸ ਸਿੰਘ, ਗੁਰਜੀਤ ਸਿੰਘ, ਪ੍ਰਿਤਪਾਲ ਸਿੰਘ, ਪ੍ਰੀਤਮ ਸਿੰਘ ਬੱਲ, ਤਰਸੇਮ ਸਿੰਘ, ਪਰਮਿੰਦਰ ਸਿੰਘ ਪਿੰਦਾ, ਅਵਤਾਰ ਸਿੰਘ, ਚਰਨਜੀਤ ਸਿੰਘ, ਯਾਦਵਿੰਦਰ ਸਿੰਘ, ਨੰਬਰਦਾਰ ਮਨਜੀਤ ਸਿੰਘ, ਬੂਟਾ ਸਿੰਘ, ਹਰਪ੍ਰੂੀਤ ਸਿੰਘ ਬੱਲ, ਗੁਰਨਾਮ ਸਿੰਘ, ਕੁਲਵੰਤ ਸਿੰਘ, ਜਗਸੀਰ ਸਿੰਘ, ਜਸਵੀਰ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।