10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਜੋੜ ਮੇਲੇ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ, ਸਮਾਗਮ 12 ਤੋਂ - ਖੱਟੜਾ, ਜੱਲ੍ਹਾ, ਝਬਾਲ

ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸਲਾਨਾ ਜੋੜ ਮੇਲਾ 12-13-14 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਸ਼ੋਮਣੀ ਕਮੇਟੀ ਮੈਂਬਰ ਜੱਥੇਦਾਰ ਦਵਿੰਦਰ ਸਿੰਘ ਖੱਟੜਾ ਤੇ ਮੈਨੇਜਰ ਇਕਬਾਲ ਸਿੰਘ ਝਬਾਲ ਦੀ ਦੇਖ ਰੇਖ ਹੇਠ ਮਨਾਇਆ ਜਾ ਰਿਹਾ ਹੈ। ਗੁਰੂ ਘਰ ਦੇ ਪ੍ਰਬੰਧਕ ਤੇ ਸ੍ਰੋਮਣੀ ਕਮੇਟੀ ਮੈਂਬਰ ਜੋੜ ਮੇਲੇ ਦੀਆਂ ਤਿਆਰੀਆਂ ਵਿਚ ਜੁੱਟੇ ਹੋਏ ਹਨ।

Ad Position 21
No active advertisement
ਜਥੇਦਾਰ ਦਵਿੰਦਰ ਸਿੰਘ ਖੱਟੜਾ, ਹਰਪਾਲ ਸਿੰਘ ਜੱਲ੍ਹਾ,ਨਵਤੇਜ ਸਿੰਘ ਖੱਟੜਾ, ਇਕਬਾਲ ਸਿੰਘ ਝਬਾਲ 10-08-2026
ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸਲਾਨਾ ਜੋੜ ਮੇਲਾ 12-13-14 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਸ਼ੋਮਣੀ ਕਮੇਟੀ ਮੈਂਬਰ ਜੱਥੇਦਾਰ ਦਵਿੰਦਰ ਸਿੰਘ ਖੱਟੜਾ ਤੇ ਮੈਨੇਜਰ ਇਕਬਾਲ ਸਿੰਘ ਝਬਾਲ ਦੀ ਦੇਖ ਰੇਖ ਹੇਠ ਮਨਾਇਆ ਜਾ ਰਿਹਾ ਹੈ। ਗੁਰੂ ਘਰ ਦੇ ਪ੍ਰਬੰਧਕ ਤੇ ਸ੍ਰੋਮਣੀ ਕਮੇਟੀ ਮੈਂਬਰ ਜੋੜ ਮੇਲੇ ਦੀਆਂ ਤਿਆਰੀਆਂ ਵਿਚ ਜੁੱਟੇ ਹੋਏ ਹਨ। ਇਲਾਕੇ ਦੀਆਂ ਸੰਗਤਾਂ ਵਿਚ ਮੇਲੇ ਸਬੰਧੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਗੁਰਚਰਨ ਸਿੰਘ ਨੇ ਦਸਿਆ ਕਿ ਸ਼੍ਰੋਮਣੀ ਕਮੇੇੇਟੀ ਮੈਬਰਾਂ ਤੇ ਇਲਾਕੇ ਦੇ ਮੋਹਤਬਰ ਆਗੂਆਂ ਨਾਲ ਮੇਲੇ ਸਬੰਧੀ ਵਿਚਾਰ ਵਟਾਂਦਰਾ ਕਰਕੇ ਮੇਲੇ ਨੂੰ ਸਫ਼ਲ ਕਰਨ ਤੇ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਜਥੇ. ਦਵਿੰਦਰ ਸਿੰਘ ਖੱਟੜਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਪੁੱਤਰ ਸਰਗਰਮ ਅਕਾਲੀ ਨੇਤਾ ਨਵਤੇਜ ਸਿੰਘ ਖੱਟੜਾ, ਸ਼੍ਰੋਮਣੀ ਕਮੇਟੀ ਮੈਬਰ ਹਰਪਾਲ ਸਿੰਘ ਜੱਲ੍ਹਾ ਨੇ ਦੱਸਿਆ ਕਿ ਜੋੜ ਮੇਲੇ ਦੀ ਸਫਲਤਾ ਲਈ ਗੁਰਦੁਆਰਾ ਸਾਹਿਬ ਦਾ ਸਮੁੱਚਾ ਸਟਾਫ ਭੱਬਾਂ ਭਾਰ ਹੈ। ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਦੱਸਿਆ ਕਿ 12 ਅਗਸਤ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਤੇ 13 ਅਗਸਤ ਨੂੰ ਸਵੇਰੇ 10 ਵਜੇ ਤੋਂ ਰਾਤ 12 ਵਜੇ ਤੱਕ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾਵਾਚਕ, ਕਵੀਸ਼ਰ ਤੇ ਸਿੱਖ ਵਿਦਵਾਨ ਸੰਗਤਾਂ ਨੂੰ ਗੁਰਇਤਿਹਾਸ ਦੁਆਰਾ ਨਿਹਾਲ ਕਰਨਗੇ। ਸ਼ਾਮੀ 7 ਵਜੇ ਤੋਂ 9 ਵਜੇ ਤੱਕ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਕਥਾ ਵਿਚਾਰਾਂ ਰਾਹੀਂ ਸੰਗਤਾਂ ਨਾਲ ਗੁਰਬਾਣੀ ਦੀ ਸਾਂਝ ਪਾਉਣਗੇ। ਜੋੜ ਮੇਲੇ ਦੇ ਅਖੀਰਲੇ ਦਿਨ 14 ਅਗਸਤ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਸਵੇਰੇ 10ਵਜੇ ਸਮਾਗਮ ਦੌਰਾਨ ਢਾਡੀ ਜਸਵੰਤ ਸਿੰਘ ਤਾਨ, ਢਾਡੀ ਸਤਪਾਲ ਸਿੰਘ ਐਮ. ਏ ਤੇ ਹੋਰ ਰਾਗੀ ਸਿੰਘ, ਕਥਾ ਵਾਚਕ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰ ਇਤਿਹਾਸ ਸਰਵਣ ਕਰਵਾਉਣਗੇ। 14 ਅਗਸਤ ਸ਼ਾਮੀ 7 ਵਜੇ ਤੋਂ 10ਵਜੇ ਤੱਕ ਅਲੌਕਿਕ ਗਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਸ ਵਿਚ ਉੱਚ ਕੋਟੀ ਦੀਆਂ ਟੀਮਾਂ ਭਾਗ ਲੈਣਗੀਆਂ। ਤਿੰਨੋਂ ਦਿਨ ਸਟੇਜ ਸਕੱਤਰ ਦੇ ਫਰਜ ਗਿਆਨੀ ਪਰਮਜੀਤ ਸਿੰਘ ਗੁਰਦਾਸਪੁਰ ਪ੍ਰਚਾਰਕ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ ਨਿਭਾਉਣਗੇ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸਿਆੜ ਤੋਂ ਮਾਤਾ ਨੈਣਾ ਦੇਵੀ ਮੰਦਰ ਵੱਲ 46ਵੀਂ ਪੈਦਲ ਯਾਤਰਾ ਰਵਾਨਾ ਅਗਲੀ ਖ਼ਬਰ ਘਰਾਂ ਦੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਲਏ ਅਹਿਮ ਫ਼ੈਸਲੇ
Ad Position 24