ਬੱਬੂ ਬਿਰਦੀ ਤੇ ਪੱਪੂ ਤਲਵਾੜਾ ਨੇ ਤਜਿੰਦਰ ਸਿੰਘ ਮਿੱਠੂ ਨੂੰ ਨੈਸ਼ਨਲ ਕੌਂਸਲ ਦਾ ਮੈਂਬਰ ਬਣਾਏ ਜਾਣ ’ਤੇ ਕੀਤਾ ਸਨਮਾਨਿਤ
ਸਾਹਨੇਵਾਲ, 9 ਅਗਸਤ (ਹਨੀ ਚਾਠਲੀ)-ਆਮ ਆਦਮੀ ਪਾਰਟੀ ਵੱਲੋਂ ਹਲਕਾ ਸਾਹਨੇਵਾਲ ਦੇ ਸੰਗਠਨ ਇੰਚਾਰਜ ਤਜਿੰਦਰ ਸਿੰਘ ਮਿੱਠੂ ਨੂੰ ਆਪ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਤਜਿੰਦਰ ਸਿੰਘ ਮਿੱਠੂ ਨੂੰ ਨੈਸ਼ਨਲ ਕੌਂਸਲ ਦਾ ਮੈਂਬਰ ਬਣਾਏ ਜਾਣ ‘ਤੇ ਬਲਾਕ ਪ੍ਰਧਾਨ ਕੀਰਤਨ ਸਿੰਘ ਬੱਬੂ ਬਿਰਦੀ ਅਤੇ ਗੁਰਮੀਤ ਸਿੰਘ ਪੱਪੂ ਤਲਵਾੜਾ ਵਲੋਂ ਆਪਣੇ ਸਾਥੀਆਂ ਸਮੇਤ ਤਜਿੰਦਰ ਸਿੰਘ ਮਿੱਠੂ ਦਾ ਮੂੰਹ ਮਿੱਠਾ ਕਰਵਾਉਂਦਿਆਂ ਸਿਰੋਪਾਓ ਭੇਂਟ ਕਰ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਬੂ ਬਿਰਦੀ ਅਤੇ ਪੱਪੂ ਤਲਵਾੜਾ ਨੇ ਕਿਹਾ ਕਿ ਤਜਿੰਦਰ ਸਿੰਘ ਮਿੱਠੂ ਨੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਹਲਕਾ ਸਾਹਨੇਵਾਲ ਵਿਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮਿਹਨਤ ਕੀਤੀ ਹੈ।
ਸ
ਸਾਹਨੇਵਾਲ ’ਚ ਤਜਿੰਦਰ ਸਿੰਘ ਮਿੱਠੂ ਨੂੰ ਸਨਮਾਨਿਤ ਕਰਨ ਸਮੇਂ ਕੀਰਤਨ ਸਿੰਘ ਬੱਬੂ ਬਿਰਦੀ, ਗੁਰਮੀਤ ਸਿੰਘ ਪੱਪੂ ਤਲਵਾੜਾ ਤੇ ਹੋਰ। ਤਸਵੀਰ : ਹਨੀ ਚਾਠਲੀ
10-08-2026
ਸਾਹਨੇਵਾਲ, 9 ਅਗਸਤ (ਹਨੀ ਚਾਠਲੀ)-ਆਮ ਆਦਮੀ ਪਾਰਟੀ ਵੱਲੋਂ ਹਲਕਾ ਸਾਹਨੇਵਾਲ ਦੇ ਸੰਗਠਨ ਇੰਚਾਰਜ ਤਜਿੰਦਰ ਸਿੰਘ ਮਿੱਠੂ ਨੂੰ ਆਪ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਤਜਿੰਦਰ ਸਿੰਘ ਮਿੱਠੂ ਨੂੰ ਨੈਸ਼ਨਲ ਕੌਂਸਲ ਦਾ ਮੈਂਬਰ ਬਣਾਏ ਜਾਣ ‘ਤੇ ਬਲਾਕ ਪ੍ਰਧਾਨ ਕੀਰਤਨ ਸਿੰਘ ਬੱਬੂ ਬਿਰਦੀ ਅਤੇ ਗੁਰਮੀਤ ਸਿੰਘ ਪੱਪੂ ਤਲਵਾੜਾ ਵਲੋਂ ਆਪਣੇ ਸਾਥੀਆਂ ਸਮੇਤ ਤਜਿੰਦਰ ਸਿੰਘ ਮਿੱਠੂ ਦਾ ਮੂੰਹ ਮਿੱਠਾ ਕਰਵਾਉਂਦਿਆਂ ਸਿਰੋਪਾਓ ਭੇਂਟ ਕਰ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਬੂ ਬਿਰਦੀ ਅਤੇ ਪੱਪੂ ਤਲਵਾੜਾ ਨੇ ਕਿਹਾ ਕਿ ਤਜਿੰਦਰ ਸਿੰਘ ਮਿੱਠੂ ਨੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਹਲਕਾ ਸਾਹਨੇਵਾਲ ਵਿਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਧਿਆਨ ‘ਚ ਰੱਖਦਿਆਂ ਤਜਿੰਦਰ ਸਿੰਘ ਮਿੱਠੂ ਨੂੰ ਨੈਸ਼ਨਲ ਕੌਂਸਲ ਦਾ ਮੈਂਬਰ ਬਣਾਇਆ ਗਿਆ ਹੈ।ਇਸ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਸਾਹਨੇਵਾਲ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਦੇਣ ਨਾਲ ਵਰਕਰਾਂ ਦਾ ਹੌਸਲਾ ਹੋਰ ਵਧਦਾ ਹੈ ਅਤੇ ਤਜਿੰਦਰ ਸਿੰਘ ਮਿੱਠੂ ਦੀ ਨਵੀਂ ਜ਼ਿੰਮੇਵਾਰੀ ਨਾਲ ਹਲਕਾ ਸਾਹਨੇਵਾਲ ‘ਚ ਆਪ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਤਜਿੰਦਰ ਸਿੰਘ ਮਿੱਠੂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੁਰੇਸ਼ ਕੁਮਾਰ ਭਗਤ, ਭੁਪਿੰਦਰ ਸਿੰਘ ਬੰਟੀ, ਰਵਿੰਦਰ ਸਿੰਘ ਖ਼ਾਲਸਾ ਪ੍ਰਧਾਨ ਟੈਂਪੂ ਯੂਨੀਅਨ ਸਾਹਨੇਵਾਲ, ਨਰੇਸ਼ ਗੋਇਲ, ਸਤਵਿੰਦਰ ਸਿੰਘ ਹੈਪੀ ਸੀਨੀਅਰ ਆਪ ਆਗੂ, ਅਮਰਜੀਤ ਸਿੰਘ ਬਲਾਕ ਪ੍ਰਧਾਨ, ਆਦਿ ਹਾਜ਼ਰ ਸਨ।