ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਅੱਗੇ ਆਪਣਾ ਰੋਸ ਦਰਜ ਕਰਵਾਉਣਗੇ ਕੰਪਿਊਟਰ ਅਧਿਆਪਕ- ਤਿਆਰੀਆਂ ਮੁਕੰਮਲ
ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਆਜ਼ਾਦੀ ਦਿਵਸ ਸਮਾਰੋਹ ਦੌਰਾਨ ਆਪਣੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ’ਕੰਪਿਊਟਰ ਫੈਕਲਟੀ ਐਸੋਸੀਏਸ਼ਨ (ਪੰਜਾਬ)’ ਨੇ ਆਰ-ਪਾਰ ਦੀ ਲੜਾਈ ਲਈ 15 ਅਗਸਤ ਨੂੰ ਫਿਰੋਜ਼ਪੁਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਹੁੰਚਣ ’ਤੇ ਗੁਰੀਲਾ ਐਕਸ਼ਨ ਕਰਨ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸਮਾਰੋਹ ਦੌਰਾਨ ਮੁੱਖ ਮੰਤਰੀ ਨੂੰ 2022 ਦੀਆਂ ਚੋਣਾਂ ਵੇਲੇ ਕੀਤਾ ਵਾਅਦਾ ਯਾਦ ਕਰਵਾਉਂਦਿਆਂ ਆਮ ਆਦਮੀ ਪਾਰਟੀ ਦਾ ਚੋਣ ਮਨੋਰਥ ਪੱਤਰ ਫੂਕ ਕੇ ਪ੍ਰਦਰਸ਼ਨ ਕਰਨਗੇ।
1
15 ਅਗਸਤ ਦੇ ਐਕਸ਼ਨ ਦੀਆਂ ਤਿਆਰੀਆਂ ਵਿੱਚ ਜੁਟੇ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਆਗੂ। ਤਸਵੀਰ : ਸੋਨੀ ਗਿੱਲ
10-08-2026
ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਆਜ਼ਾਦੀ ਦਿਵਸ ਸਮਾਰੋਹ ਦੌਰਾਨ ਆਪਣੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ’ਕੰਪਿਊਟਰ ਫੈਕਲਟੀ ਐਸੋਸੀਏਸ਼ਨ (ਪੰਜਾਬ)’ ਨੇ ਆਰ-ਪਾਰ ਦੀ ਲੜਾਈ ਲਈ 15 ਅਗਸਤ ਨੂੰ ਫਿਰੋਜ਼ਪੁਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਹੁੰਚਣ ’ਤੇ ਗੁਰੀਲਾ ਐਕਸ਼ਨ ਕਰਨ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸਮਾਰੋਹ ਦੌਰਾਨ ਮੁੱਖ ਮੰਤਰੀ ਨੂੰ 2022 ਦੀਆਂ ਚੋਣਾਂ ਵੇਲੇ ਕੀਤਾ ਵਾਅਦਾ ਯਾਦ ਕਰਵਾਉਂਦਿਆਂ ਆਮ ਆਦਮੀ ਪਾਰਟੀ ਦਾ ਚੋਣ ਮਨੋਰਥ ਪੱਤਰ ਫੂਕ ਕੇ ਪ੍ਰਦਰਸ਼ਨ ਕਰਨਗੇ।ਇਸ ਪ੍ਰਦਰਸ਼ਨ ਵਿੱਚ ਹੋਰ ਵੀ ਕਈ ਭਰਾਤਰੀ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ। ਐਸੋਸੀਏਸ਼ਨ ਦੇ ਆਗੂਆਂ ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਗੁਰਵਿੰਦਰ ਸਿੰਘ, ਜਤਿੰਦਰ ਸਿੰਘ ਸੋਢੀ, ਮਨੀਸ਼ ਮੁੱਦਕੀ, ਮਿੰਟੂ ਥੌਮਸ, ਵਿਕਾਸ ਛਾਬੜਾ, ਮੋਹਨ ਲਾਲ, ਗੁਰਬਖਸ਼ ਸਿੰਘ, ਰਮਿਤ ਨਾਰੰਗ, ਬਲਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਗੌਰਵ, ਗੁਰਦੀਪ ਸਿੰਘ, ਮਨਦੀਪ ਕੌਰ, ਆਸ਼ਾ, ਸਾਰੀਕਾ, ਗੀਤੂ ਬਾਲਾ, ਮੋਨਿਕਾ , ਯੋਗਿਤਾ, ਲੱਕੀ ਕਥੂਰੀਆ, ਕੁਲਵਿੰਦਰ ਕੌਰ, ਸੋਨੀਆ ਸੇਠੀ, ਕੰਚਨ, ਹਰਦੀਪ ਕੌਰ, ਜੋਤੀ, ਸੁਖਜਿੰਦਰ ਪਾਲ ਕੌਰ ਅਤੇ ਵਿਸ਼ਾਲ ਚਲਾਣਾ ਨੇ ਦੱਸਿਆ ਕਿ ਉਨ੍ਹਾਂ ਦੀ ਭਰਤੀ 21 ਸਾਲ ਪਹਿਲਾਂ ਹੋਈ ਸੀ ਅਤੇ 2011 ਵਿੱਚ ਉਨ੍ਹਾਂ ਨੂੰ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੀਤਾ ਗਿਆ ਸੀ ਪਰ ਮੌਜੂਦਾ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਅਤੇ ਲਾਭਾਂ ’ਤੇ ਵੱਡਾ ਡਾਕਾ ਮਾਰਿਆ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਨਾਲ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹੋਈਆਂ ਦਰਜਨਾਂ ਮੀਟਿੰਗਾਂ ਦਾ ਨਤੀਜਾ ‘ਸਿਫਰ’ ਹੀ ਰਿਹਾ ਹੈ।