ਬੀ.ਕੇ . ਯੂ. ਕਾਦੀਆਂ ਦੀ ਮੀਟਿੰਗ ਦੌਰਾਨ ਚੰਡੀਗੜ੍ਹ ਰੋਸ ਧਰਨੇ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ
ਰਾਏਕੋਟ, 10 ਅਗਸਤ (ਸੁਸ਼ੀਲ) ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਲੁਧਿਆਣਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮਿੀਟਿੰਗ ’ਚ ਪੁੱਜੇ ਜ਼ਿਲ੍ਹੇ ਦੇ ਕਿਸਾਨ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਚੰਡੀਗੜ੍ਹ ਵਿਖੇ 1 ਸਤੰਬਰ 2026 ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੇ ਮੱਦੇਨਜ਼ਰ ਜ਼ਿਲ੍ਹਾ ਲੁਧਿਆਣਾ ਦਿਹਾਤੀ ਇਕਾਈ ਵਲੋਂਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
ਰਾਏਕੋਟ, 10 ਅਗਸਤ (ਸੁਸ਼ੀਲ) ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਲੁਧਿਆਣਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮਿੀਟਿੰਗ ’ਚ ਪੁੱਜੇ ਜ਼ਿਲ੍ਹੇ ਦੇ ਕਿਸਾਨ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਚੰਡੀਗੜ੍ਹ ਵਿਖੇ 1 ਸਤੰਬਰ 2026 ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੇ ਮੱਦੇਨਜ਼ਰ ਜ਼ਿਲ੍ਹਾ ਲੁਧਿਆਣਾ ਦਿਹਾਤੀ ਇਕਾਈ ਵਲੋਂਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਮੰਗਾਂ ਵਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਧਾਰਾ 78, 79 ਤੇ 80 ਨੂੰ ਰੱਦ ਕਰਨ ਵਾਰੇ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਹਨਾਂ ਧਾਰਾਵਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੇਂ 2 ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖਤਮ ਕੀਤਾ ਜਾਵੇ। ਡਾ. ਸੁਆਮੀਨਾਥਨ ਵੱਲੋਂ ਕੀਤੀ ਗਈ ਸਿਫਾਰਸ਼ ਤਹਿਤ ਕਿਸਾਨੀ ਜਿਣਸਾਂ ਦੀ ਖਰੀਦ ਐਮ.ਐਸ.ਪੀ ਅਨੁਸਾਰ ਯਕੀਨੀ ਬਣਾਈ ਜਾਵੇ ਅਤੇ ਕੇਂਦਰ ਸਰਕਾਰ ਵਲੋਂ ਭਾਰਤ-ਅਮਰੀਕਾ ਮੁਫਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਇਸ ਸਮੇਂ ਮੀਟਿੰਗ ਵਿਚ ਸੂਬਾ ਕਮੇਟੀ ਮੈਂਬਰ ਅਮਰ ਸਿੰਘ ਤਲਵੰਡੀ, ਇਕਾਈ ਪ੍ਰਧਾਨ ਸਵਰਨਜੀਤ ਸਿੰਘ ਭੰਗੂ, ਇਕਾਈ ਪ੍ਰਧਾਨ ਸੁਖਵਿੰਦਰ ਸਿੰਘ, ਇਕਾਈ ਪ੍ਰਧਾਨ ਚਮਕੌਰ ਸਿੰਘ, ਇਕਾਈ ਪ੍ਰਧਾਨ ਜੱਗਾ ਕਾਲਸਾਂ, ਗਿੱਲ ਕਾਲਸਾਂ, ਇਕਾਈ ਪ੍ਰਧਾਨ ਦਵਿੰਦਰ ਸਿੰਘ ਮੱਲ੍ਹਾ, ਮੈਂਬਰ ਕੀਪਾ ਮੱਲ੍ਹਾ, ਇਕਾਈ ਪ੍ਰਧਾਨ ਲਵਲੀ ਤੂਰ, ਬਲਾਕ ਪ੍ਰਧਾਨ ਅਮਨਦੀਪ ਸਿੰਘ ਦਿਉਲ, ਬਲਵਿੰਦਰ ਸਿੰਘ ਦਿਉਲ ਆਦਿ ਮੈਂਬਰ ਸ਼ਾਮਿਲ ਸਨ।