11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅੱਖਾਂ ਦੇ ਜਾਂਚ ਕੈਂਪ ਦੌਰਾਨ 125 ਮਰੀਜ਼ਾਂ ਦੀ ਜਾਂਚ-16 ਲੋੜਵੰਦ ਮਰੀਜ਼ ਲੈੱਨਜ਼ ਪਾਉਣ ਲਈ ਚੁਣੇ

ਰਾਏਕੋਟ, 10 ਅਗਸਤ (ਸੁਸ਼ੀਲ) ਡਾਕਟਰ ਰਮੇਸ਼ ਸੁਪਰਸਪੈਸ਼ਲਿਟੀ ਆਈ ਐਂਡ ਲੇਜ਼ਰ ਸੈਂਟਰ, ਬ੍ਰਾਂਚ ਰਾਏਕੋਟ ਵਲੋਂ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ।

Ad Position 21
No active advertisement
ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਹੋਏ ਡਾ. ਜਸਵਿੰਦਰ ਵਸ਼ਿਸ਼ਟ। ਤਸਵੀਰ: ਸੁਸ਼ੀਲ 11-08-2026
ਰਾਏਕੋਟ, 10 ਅਗਸਤ (ਸੁਸ਼ੀਲ) ਡਾਕਟਰ ਰਮੇਸ਼ ਸੁਪਰਸਪੈਸ਼ਲਿਟੀ ਆਈ ਐਂਡ ਲੇਜ਼ਰ ਸੈਂਟਰ, ਬ੍ਰਾਂਚ ਰਾਏਕੋਟ ਵਲੋਂ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਇਸ ਮੌਕੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਨੂੰ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਲੋੜ ਅਨੁਸਾਰ ਇਲਾਜ ਸਬੰਧੀ ਸਲਾਹ ਵੀ ਦਿੱਤੀ ਗਈ। ਕੈਂਪ ਦੌਰਾਨ ਡਾ. ਜਸਵਿੰਦਰ ਸਿੰਘ ਵਸਿਸ਼ਟ ਵਲੋਂ ਕਰੀਬ 125 ਮਰੀਜ਼ਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਨੇ ਮਰੀਜ਼ਾਂ ਨੂੰ ਅੱਖਾਂ ਦੀ ਸੰਭਾਲ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ੂਗਰ ਦੀ ਬਿਮਾਰੀ ਦਾ ਅੱਖਾਂ ’ਤੇ ਵੀ ਗੰਭੀਰ ਪ੍ਰਭਾਵ ਪੈ ਸਕਦਾ ਹੈ। ਲੰਬੇ ਸਮੇਂ ਤੱਕ ਸ਼ੂਗਰ ਦਾ ਪੱਧਰ ਵਧਿਆ ਰਹਿਣ ਕਾਰਨ ਅੱਖਾਂ ਦੇ ਪਰਦੇ (ਰੈਟੀਨਾ) ’ਤੇ ਮਾੜਾ ਅਸਰ ਪੈਣ ਦੀ ਸੰਭਾਵਨਾ ਰਹਿੰਦੀ ਹੈ, ਜਿਸ ਕਾਰਨ ਸਮੇਂ ਸਿਰ ਅੱਖਾਂ ਦੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਡਾ. ਜਸਵਿੰਦਰ ਸਿੰਘ ਵਸਿਸ਼ਟ ਨੇ ਦੱਸਿਆ ਕਿ ਹਰ ਮੰਗਲਵਾਰ ਅਤੇ ਵੀਰਵਾਰ ਨੂੰ ਡਾ. ਆਕਰਸ਼ਣ ਮਹਿਤਾ ਵਲੋਂ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਕਾਰਨ ਅੱਖਾਂ ਦੇ ਪਰਦੇ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਵਿਸ਼ੇਸ਼ ਜਾਂਚ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਤੋਂ ਪੀੜਤ ਮਰੀਜ਼ ਆਪਣੀਆਂ ਅੱਖਾਂ ਦੀ ਨਿਯਮਤ ਜਾਂਚ ਕਰਵਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਅਣਦੇਖਾ ਨਾ ਕਰਨ। ਕੈਂਪ ਦੌਰਾਨ ਮਰੀਜ਼ਾਂ ਨੂੰ ਲੋੜ ਅਨੁਸਾਰ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਜਾਂਚ ਉਪਰੰਤ 16 ਲੋੜਵੰਦ ਮਰੀਜ਼ਾਂ ਨੂੰ ਲੈੱਨਜ਼ ਪਾਉਣ ਲਈ ਚੁਣਿਆ ਗਿਆ, ਜਿਨ੍ਹਾਂ ਦੇ ਅੱਖਾਂ ਦੇ ਆਪ੍ਰੇਸ਼ਨ ਲੁਧਿਆਣਾ ਸਥਿਤ ਹਸਪਤਾਲ ਵਿੱਚ ਕੀਤੇ ਜਾਣਗੇ। ਇਸ ਮੌਕੇ ਮੈਨੇਜਰ ਰਮੇਸ਼ ਜੀ, ਕੁਲਦੀਪ ਸਿੰਘ, ਜਸਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਠੇਕੇਦਾਰ ਵਲੋਂ ਅਕਾਲਗੜ੍ਹ ’ਚ ਤੀਆਂ ਦੇ ਤਿਉਹਾਰ ਦਾ ਉਦਘਾਟਨ ਪਿੰਡ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ... ਅਗਲੀ ਖ਼ਬਰ ਬਾਬਾ ਦਿਲਵਰ ਨਾਥ ਦੇ 50ਵੇਂ ਬਰਸੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ * 3 ਰੋਜ਼ਾ ਧਾਰਮਿਕ ਸਮਾਗਮ 26 ਅਗਸਤ...
Ad Position 24