ਗੁਰਜੀਤ ਸਿੰਘ ਪੰਧੇਰ ਖੇੜੀ ਨੂੰ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਆਗੂਆਂ ਅਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ
ਮਲੌਦ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਚੇਅਰਮੈਨ ਜਥੇ: ਗੁਰਜੀਤ ਸਿੰਘ ਪੰਧੇਰ ਖੇੜੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਥੇ: ਪੰਧੇਰ ਖੇੜੀ ਨੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿੰਨ੍ਹਾ ਮੇਰੇ ਉੱਪਰ ਭਰੋਸਾ ਪ੍ਰਗਟ ਕੀਤਾ ਅਤੇ ਉਨ੍ਹਾਂ ਵਿਸਵਾਸ ਦੀ ਦਿਵਾਇਆ ਕਿ ਭਵਿੱਖ ਵਿਚ ਮਿਲੀ ਜਿੰਮੇਵਾਰੀ ਨੂੰ ਹਮੇਸ਼ਾ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ।
ਜ
ਜਥੇ: ਗੁਰਜੀਤ ਸਿੰਘ ਪੰਧੇਰ ਖੇੜੀ
11-08-2026
ਮਲੌਦ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਚੇਅਰਮੈਨ ਜਥੇ: ਗੁਰਜੀਤ ਸਿੰਘ ਪੰਧੇਰ ਖੇੜੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਥੇ: ਪੰਧੇਰ ਖੇੜੀ ਨੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿੰਨ੍ਹਾ ਮੇਰੇ ਉੱਪਰ ਭਰੋਸਾ ਪ੍ਰਗਟ ਕੀਤਾ ਅਤੇ ਉਨ੍ਹਾਂ ਵਿਸਵਾਸ ਦੀ ਦਿਵਾਇਆ ਕਿ ਭਵਿੱਖ ਵਿਚ ਮਿਲੀ ਜਿੰਮੇਵਾਰੀ ਨੂੰ ਹਮੇਸ਼ਾ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਕੌਮੀ ਮੀਤ ਪ੍ਰਧਾਨ ਇੰਜ: ਜਗਦੇਵ ਸਿੰਘ ਬੋਪਾਰਾਏ, ਜਥੇ: ਰਘਵੀਰ ਸਿੰਘ ਸਹਾਰਨ ਮਾਜਰਾ ਤੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਕਿਹਾ ਕਿ ਜਥੇਦਾਰ ਪੰਧੇਰ ਖੇੜੀ ਉੱਪਰ ਹਮੇਸ਼ਾ ਪਾਰਟੀ ਨੂੰ ਮਾਣ ਰਿਹਾ ਹੈ ਜਿਨਾਂ ਨੇ ਹਮੇਸ਼ਾ ਪਾਰਟੀ ਦੀ ਚੜਦੀ ਕਲਾ ਲਈ ਕੰਮ ਕੀਤਾ ਹੈ । ਉਨ੍ਹਾਂ ਕਿਹਾ ਕਿ ਜਥੇਦਾਰ ਪੰਧੇਰ ਖੇੜੀ ਵਰਗੇ ਆਗੂਆਂ ਦੀ ਪਾਰਟੀ ਨੂੰ ਅੱਜ ਵੱਡੀ ਲੋੜ ਹੈ ਜਿਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਵਿਚ ਜਥੇ: ਪੰਧੇਰ ਖੇੜੀ ਦੇ ਤਜਰਬੇ ਸਦਕਾ ਬੁਲੰਦੀਆਂ ਵੱਲ ਜਾਵੇਗਾ। ਇਸ ਮੌਕੇ ਸਵਾਗਤ ਕਰਨ ਵਾਲੇ ਆਗੂਆਂ ਵਿੱਚ ਸਾਬਕਾ ਪ੍ਰਧਾਨ ਸੰਜੀਵ ਪੁਰੀ ਮਲੌਦ, ਜਥੇ: ਜਗਜੀਤ ਸਿੰਘ ਦੌਲਤਪੁਰ, ਜਥੇ: ਪਿਰਤਪਾਲ ਸਿੰਘ ਝਮਟ, ਅਵਤਾਰ ਸਿੰਘ ਮਿੰਟੂ ਧਮੋਟ, ਗੁਰਜੀਤ ਸਿੰਘ ਨੋਨੂੰ ਕੂਹਲੀ, ਸਾਬਕਾ ਸਰਪੰਚ ਅਮਰ ਸਿੰਘ ਰੌਸੀਆਣਾ, ਹਰਪ੍ਰੀਤ ਸਿੰਘ ਬੇਰ ਆਦਿ ਆਗੂਆਂ ਦੇ ਨਾਂਅ ਸ਼ਾਮਿਲ ਹਨ।