11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

15 ਅਗਸਤ ਨੂੰ ਅਨਾਜ ਮੰਡੀ ਖੰਨਾ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰੀ ਆਜ਼ਾਦੀ ਦਿਵਸ ਸਮਾਗਮ : ਸਵਾਤੀ ਟਿਵਾਣਾ

ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-15 ਅਗਸਤ ਦਾ ਦਿਨ ਸਮੂਹ ਭਾਰਤੀਆਂ ਲਈ ਮਾਣ ਅਤੇ ਗੌਰਵ ਦਾ ਪ੍ਰਤੀਕ ਹੈ, ਕਿਉਂਕਿ ਇਸ ਦਿਨ ਭਾਰਤ ਨੇ ਆਜ਼ਾਦੀ ਪ੍ਰਾਪਤ ਕੀਤੀ ਸੀ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਜ਼ਾਦੀ ਦਿਹਾੜਾ ਸਮਾਗਮ ਖੰਨਾ ਦੀ ਅਨਾਜ ਮੰਡੀ ਵਿਖੇ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ।

Ad Position 21
No active advertisement
ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਨ ਸਮੇਂ ਐਸ. ਡੀ. ਐਮ.। ਤਸਵੀਰ : ਸੋਨੀ ਗਿੱਲ 11-08-2026

ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-15 ਅਗਸਤ ਦਾ ਦਿਨ ਸਮੂਹ ਭਾਰਤੀਆਂ ਲਈ ਮਾਣ ਅਤੇ ਗੌਰਵ ਦਾ ਪ੍ਰਤੀਕ ਹੈ, ਕਿਉਂਕਿ ਇਸ ਦਿਨ ਭਾਰਤ ਨੇ ਆਜ਼ਾਦੀ ਪ੍ਰਾਪਤ ਕੀਤੀ ਸੀ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਜ਼ਾਦੀ ਦਿਹਾੜਾ ਸਮਾਗਮ ਖੰਨਾ ਦੀ ਅਨਾਜ ਮੰਡੀ ਵਿਖੇ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ (ਐਸ. ਡੀ. ਐਮ.) ਖੰਨਾ ਸਵਾਤੀ ਟਿਵਾਣਾ ਨੇ ਅੱਜ ਤਹਿਸੀਲ ਦਫ਼ਤਰ ਖੰਨਾ ਦੇ ਮੀਟਿੰਗ ਹਾਲ ਵਿਖੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਐਸ. ਡੀ. ਐਮ. ਖੰਨਾ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਜ਼ਾਦੀ ਦੇ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਅਨਾਜ ਮੰਡੀ ਖੰਨਾ ਵਿਖੇ ਹੋਵੇਗੀ।ਸਵਾਤੀ ਟਿਵਾਣਾ ਨੇ ਕਿਹਾ ਕਿ ਸਮਾਗਮ ਸਥਾਨ ’ਤੇ ਆਜ਼ਾਦੀ ਘੁਲਾਟੀਆਂ, ਮੀਡੀਆ ਮੈਂਬਰਾਂ, ਅਧਿਕਾਰੀਆਂ ਅਤੇ ਕੌਂਸਲਰਾਂ ਅਤੇ ਹੋਰਾਂ ਲਈ ਵੱਖ-ਵੱਖ ਬੈਠਣ ਵਾਲੇ ਬਲਾਕ ਬਣਾਏ ਜਾਣਗੇ। ਨਗਰ ਕੌਂਸਲ ਖੰਨਾ ਵਲੋਂ ਸਮਾਗਮ ਸਥਾਨ ਦੀ ਸਫ਼ਾਈ, ਪਾਣੀ ਦਾ ਛਿੜਕਾਅ ਅਤੇ ਆਲੇ-ਦੁਆਲੇ ਦੀ ਸਫ਼ਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਦਾਣਾ ਮੰਡੀ ਦੇ ਗੇਟ ’ਤੇ ਸਵਾਗਤੀ ਗੇਟ, ਸਮਾਗਮ ਨੂੰ ਜਾਣ ਵਾਲੇ ਰਸਤਿਆਂ ਦੀ ਸਜਾਵਟ ਅਤੇ ਸਮਰਾਲਾ ਰੋਡ, ਮਾਲੇਰਕੋਟਲਾ ਰੋਡ ਤੇ ਅਮਲੋਹ ਰੋਡ ’ਤੇ ਵੀ ਸਵਾਗਤੀ ਗੇਟ ਲਗਾਏ ਜਾਣਗੇ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਨਾਲ ਸਬੰਧਤ ਸਾਰੇ ਪ੍ਰਬੰਧ ਆਪਸੀ ਤਾਲਮੇਲ ਨਾਲ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਸਮਾਗਮ ਨੂੰ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਰਾਜੇਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਹਿਲਵਾਨ ਦੀ ਸੜਕ ਹਾਦਸੇ ’ਚ ਨੌਜਵਾਨ ਮੌਤ
Ad Position 24