10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੰਜਾਬੀ ਬਾਗ ਦੀਆਂ ਮੁਟਿਆਰਾਂ ਤੇ ਔਰਤਾਂ ਨੇ ਮਨਾਇਆ ਤੀਆਂ ਦਾ ਤਿਉਹਾਰ

ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬੀ ਬਾਗ, ਸਮਰਾਲਾ ਰੋਡ ਖੰਨਾ ਵਿਖੇ ਮੁਟਿਆਰਾਂ ਅਤੇ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁਟਿਆਰਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਜੀਵੰਤ ਕਰਦਿਆਂ ਤੀਆਂ ਨਾਲ ਸਬੰਧਤ ਗੀਤ, ਗਿੱਧਾ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 11-08-2026
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬੀ ਬਾਗ, ਸਮਰਾਲਾ ਰੋਡ ਖੰਨਾ ਵਿਖੇ ਮੁਟਿਆਰਾਂ ਅਤੇ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁਟਿਆਰਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਜੀਵੰਤ ਕਰਦਿਆਂ ਤੀਆਂ ਨਾਲ ਸਬੰਧਤ ਗੀਤ, ਗਿੱਧਾ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਕੀਤੀਆਂ ਗਈਆਂ।ਇਸ ਦੌਰਾਨ ਮੁਟਿਆਰਾਂ ਅਤੇ ਔਰਤਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜ-ਧਜ ਕੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਬੋਲਦਿਆਂ ਪ੍ਰੀਆ ਨੇ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਇਸ ਮੌਕੇ ਸੰਗੀਤਾ, ਪੁਸ਼ਪਾ, ਸਰਪ੍ਰਸਤ ਪ੍ਰੀਆ, ਬਖ਼ਸ਼ਦੀਪ, ਜਸਪ੍ਰੀਤ, ਭਾਵਨਾ, ਪ੍ਰਗਿਆ, ਆਂਚਲ, ਰਜਿੰਦਰ, ਇੰਦਰਪ੍ਰੀਤ, ਅਮਨਦੀਪ, ਹਰਭਜਨ ਸਿੰਘ ਖਾਲਸਾ ਸਮੇਤ ਹੋਰ ਪਤਵੰਤੇ ਅਤੇ ਔਰਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਲਾਕਾ ਮਲੌਦ ਦੀਆਂ ਜਨਤਕ ਤੇ ਜਮਹੂਰੀ ਜਥੇਬੰਦੀਆਂ ਨੇ ਕੀਤੀ ਸਾਂਝੀ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਜੋੜ ਮੇਲੇ ਮੌਕੇ ਵੱਖ-ਵੱਖ ਨਗਰਾਂ ਤੋਂ ਪ੍ਰਭਾਤ ਫੇਰੀਆਂ ਕੱਲ੍ਹ ਤੋਂ ਸੰਗਤਾਂ ਵਿੱਚ ਭਾ...
Ad Position 24