10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਤੀਰਥ ਯਾਤਰਾ ਯੋਜਨਾ ਅਧੀਨ ਧੌਲ ਖੁਰਦ ਵਿਖੇ ਸੰਗਤਾਂ ਦੀ ਰਜਿਸਟਰੇਸ਼ਨ

ਮਲੌਦ, 10 ਅਗਸਤ (ਪ. ਪ.)

Ad Position 21
No active advertisement
ਅਜੀਤ ਡੈਸਕ 11-08-2026
ਮਲੌਦ, 10 ਅਗਸਤ (ਪ. ਪ.)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਚਲਾਈ ਗਈ ਤੀਰਥ ਯਾਤਰਾ ਯੋਜਨਾ ਅਧੀਨ ਪਿੰਡ ਧੌਲ ਖੁਰਦ ਵਿਖੇ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਦੀ ਰਜਿਸਟਰੇਸ਼ਨ ਕੀਤੀ ਗਈ। ਇਸ ਸਮੇਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਬਹੁਤ ਵੱਡੀ ਗਿਣਤੀ ਵਿਚ ਸੰਗਤਾਂ ਲਾਭ ਉਠਾ ਰਹੀਆਂ ਹਨ। ਇਸ ਮੌਕੇ ਪਰਮਜੀਤ ਸਿੰਘ ਫੌਜੀ, ਮਾਸਟਰ ਜਤਿੰਦਰ ਸਿੰਘ ਕਿੰਦਾ, ਮਾਸਟਰ ਗੁਰਦੀਪ ਸਿੰਘ ਬੀ. ਐਲ. ਓ, ਬਲਜੀਤ ਸਿੰਘ ਮੈਂਬਰ ਗੁਰਦੁਆਰਾ ਕਮੇਟੀ, ਧਰਮਜੀਤ ਸਿੰਘ ਬੱਬੂ ਸਾਬਕਾ ਪੰਚ ਅਤੇ ਮੇਜਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਜ਼ਾਮਪੁਰ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸੜੂ ਵਿਖੇ ਮਨਾਇਆ ਤੀਆਂ ਦਾ ਤਿਉਹਾਰ
Ad Position 24