10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਨਿਜ਼ਾਮਪੁਰ ’ਚ ਤੀਆਂ ਦਾ ਤਿਉਹਾਰ ਮਨਾਇਆ

ਮਲੌਦ , 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਨਿਜ਼ਾਮਪੁਰ ਵਿਖੇ ਪੰਜਾਬੀ ਸੱਭਿਆਚਾਰ ਦਾ ਅਹਿਮ ਅੰਗ ਮੰਨੀਆਂ ਜਾਂਦੀਆਂ ਤੀਆਂ ਦਾ ਤਿਉਹਾਰ ਹਾਕਮ ਸਿੰਘ ਹਾਕੀ ਤੇ ਸੋਮਾ ਸਿੰਘ ਕੈਂਥ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਸਦਕਾ ਧੂਮ-ਧਾਮ ਨਾਲ ਮਨਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਨਿਜ਼ਾਮਪੁਰ ਦੇ ਪਿੱਪਲ ਤੇ ਬੋਹੜ ਥੱਲੇ ਲੱਗੀਆਂ ਤੀਆਂ ਵਿਚ ਪਿੰਡ ਦੀਆਂ ਔਰਤਾਂ ਨੇ ਪੰਜਾਬੀ ਪਹਿਰਾਵੇ ਵਿਚ ਸੱਜ ਧਜ ਕੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 11-08-2026
ਮਲੌਦ , 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਨਿਜ਼ਾਮਪੁਰ ਵਿਖੇ ਪੰਜਾਬੀ ਸੱਭਿਆਚਾਰ ਦਾ ਅਹਿਮ ਅੰਗ ਮੰਨੀਆਂ ਜਾਂਦੀਆਂ ਤੀਆਂ ਦਾ ਤਿਉਹਾਰ ਹਾਕਮ ਸਿੰਘ ਹਾਕੀ ਤੇ ਸੋਮਾ ਸਿੰਘ ਕੈਂਥ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਸਦਕਾ ਧੂਮ-ਧਾਮ ਨਾਲ ਮਨਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਨਿਜ਼ਾਮਪੁਰ ਦੇ ਪਿੱਪਲ ਤੇ ਬੋਹੜ ਥੱਲੇ ਲੱਗੀਆਂ ਤੀਆਂ ਵਿਚ ਪਿੰਡ ਦੀਆਂ ਔਰਤਾਂ ਨੇ ਪੰਜਾਬੀ ਪਹਿਰਾਵੇ ਵਿਚ ਸੱਜ ਧਜ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਵਡੇਰੀ ਉਮਰ ਦੀਆਂ ਔਰਤਾਂ ਤੇ ਮੁਟਿਆਰਾਂ ਨੇ ਲੋਕ-ਬੋਲੀਆਂ, ਪੀਂਘ ਝੂਟਣ ਦੇ ਨਾਲ-ਨਾਲ ਮੁਟਿਆਰਾਂ ਨੇ ਗਿੱਧਾ ਪਾ ਕੇ ਪੰਜਾਬੀ ਸੱਭਿਆਚਾਰ ਦਾ ਰੰਗ ਬੰਨ੍ਹ ਦਿੱਤਾ। ਇਸ ਮੌਕੇ ਇਕੱਤਰ ਹੋਈਆਂ ਔਰਤਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਤੀਆਂ ਸਾਡੇ ਪੰਜਾਬੀ ਸਭਿਆਚਾਰ ਦਾ ਅਟੁੱਟ ਹਿੱਸਾ ਹਨ, ਜਿਸ ਵਿਚ ਸਾਉਣ ਮਹੀਨੇ ਲੜਕੀਆਂ ਸਹੁਰੇ ਪਿੰਡਾਂ ਤੋਂ ਪੇਕੇ ਪਿੰਡ ਨੂੰ ਵਹੀਰਾਂ ਘੱਤ ਕੇ ਆਪਸੀ ਪਿਆਰ ਦੀ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਦੀਆਂ ਹਨ ਜੋ ਮੇਲ ਤੇ ਮਿਲਾਪ ਦੀ ਮਿਸਾਲ ਅਖਵਾਉਣ ਵਾਲਾ ਤਿਉਹਾਰ ਹੈ। ਇਸ ਮੌਕੇ ਗੁਰਪਿੰਦਰ ਸਿੰਘ ਬੱਬੂ, ਬਲਵਿੰਦਰ ਸਿੰਘ, ਬੂਟਾ ਸਿੰਘ (ਤਿੰਨੋਂ ਪੰਚ), ਸੁਖਦੀਪ ਸਿੰਘ, ਸਮਸ਼ੇਰ ਸਿੰਘ, ਅਮਨਦੀਪ ਕੌਰ, ਸਰਬਜੀਤ ਕੌਰ, ਨਵਦੀਪ ਕੌਰ, ਹਰਦੀਪ ਕੌਰ, ਚਰਨਜੀਤ ਕੌਰ, ਰਾਜਵਿੰਦਰ ਕੌਰ, ਕਮਲਜੀਤ ਕੌਰ, ਗੁਰਮੀਤ ਕੌਰ, ਹਰਪ੍ਰੀਤ ਕੌਰ ਤੇ ਸੰਦੀਪ ਕੌਰ ਤੋਂ ਇਲਾਵਾ ਵੱਡ ਗਿਣਤੀ ਵਿਚ ਪਿੰਡ ਦੀਆਂ ਬੱਚੀਆਂ ਤੇ ਔਰਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਡੀ ਵੀ ਸੁਣੋ ਬਿਜਲੀ ਮੰਤਰੀ ਜੀ! ਤਰਸ ਦੇ ਆਧਾਰ ’ਤੇ ਨੌਕਰੀ ਲੈਣ ਵਾਲੇ ਆਸ਼੍ਰਿਤਾਂ ਵਲੋਂ 21 ਜੁਲਾਈ ਤੋਂ ਟਾਵਰ ਉੱਪਰ ਚੜ੍... ਅਗਲੀ ਖ਼ਬਰ ਤੀਰਥ ਯਾਤਰਾ ਯੋਜਨਾ ਅਧੀਨ ਧੌਲ ਖੁਰਦ ਵਿਖੇ ਸੰਗਤਾਂ ਦੀ ਰਜਿਸਟਰੇਸ਼ਨ
Ad Position 24