10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਲੈਨੇਟ ਈ ਸਕੂਲ ਖੰਨਾ ਵਿਖੇ ਸੀ. ਬੀ. ਐੱਸ. ਈ. ਵਲੋਂ ਗਣਿਤ ਵਿਸ਼ੇ ਦੀ ਟਰੇਨਿੰਗ

ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਪਲੈਨੇਟ ਈ ਸਕੂਲ ਖੰਨਾ ਵਿਖੇ ਸੀ. ਬੀ.

Ad Position 21
No active advertisement
ਅਜੀਤ ਡੈਸਕ 11-08-2026
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਪਲੈਨੇਟ ਈ ਸਕੂਲ ਖੰਨਾ ਵਿਖੇ ਸੀ. ਬੀ. ਐੱਸ. ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਧਿਆਪਕਾਂ ਲਈ ਗਣਿਤ ਵਿਸ਼ੇ ਨਾਲ ਸੰਬੰਧਿਤ ਦੋ ਰੋਜ਼ਾ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।ਇਸ ਟਰੇਨਿੰਗ ਦੌਰਾਨ ਰਿਸੋਰਸ ਪਰਸਨ ਚੰਦਰ ਸ਼ੇਖਰ, ਪ੍ਰਿੰਸੀਪਲ, ਜਤਿੰਦਰਾ ਗ੍ਰੀਨਫੀਲਡ ਸਕੂਲ, ਗੁਰਸਰ ਸੁਧਾਰ, ਜ਼ਿਲ੍ਹਾ ਲੁਧਿਆਣਾ ਅਤੇ ਆਸ਼ੀਸ਼ ਕੁਮਾਰ ਛਾਬੜਾ, ਪੀ. ਜੀ. ਟੀ., ਕੁੰਦਨ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਵਲੋਂ ਅਧਿਆਪਕਾਂ ਨੂੰ ਗਣਿਤ ਦੀ ਪੜ੍ਹਾਈ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਰੁਚਿਕਰ ਬਣਾਉਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵੱਖ-ਵੱਖ ਗਤੀਵਿਧੀਆਂ, ਮੁਲਾਂਕਣ ਦੇ ਢੰਗਾਂ ਅਤੇ ਕਲਾਸਰੂਮ ਵਿਚ ਵਿਦਿਆਰਥੀ-ਕੇਂਦਰਿਤ ਅਧਿਆਪਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਟਰੇਨਿੰਗ ਦੌਰਾਨ ਅਧਿਆਪਕਾਂ ਨੇ ਸਰਗਰਮੀ ਨਾਲ ਭਾਗ ਲੈਂਦਿਆਂ ਵੱਖ-ਵੱਖ ਗਤੀਵਿਧੀਆਂ ਅਤੇ ਵਿਚਾਰ-ਵਟਾਂਦਰੇ ਰਾਹੀਂ ਆਪਣੇ ਗਿਆਨ ਵਿਚ ਵਾਧਾ ਕੀਤਾ। ਇਹ ਸੈਸ਼ਨ ਅਧਿਆਪਕਾਂ ਲਈ ਬਹੁਤ ਹੀ ਗਿਆਨਵਰਧਕ ਅਤੇ ਲਾਭਦਾਇਕ ਰਿਹਾ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਠਾਕੁਰ ਨੇ ਦੋਵੇਂ ਰਿਸੋਰਸ ਪਰਸਨਜ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਟਰੇਨਿੰਗਾਂ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਿੱਖਣ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਸਾਰੇ ਅਧਿਆਪਕਾਂ ਨੂੰ ਟਰੇਨਿੰਗ ਤੋਂ ਪ੍ਰਾਪਤ ਗਿਆਨ ਨੂੰ ਕਲਾਸਰੂਮ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਨੇਤਾ ਅਮਨਿੰਦਰ ਸਿੰਘ ਜਟਾਣਾ ਨੂੰ ਸਦਮਾ- ਵੱਡੇ ਭਰਾ ਦਾ ਦਿਹਾਂਤ ਅਗਲੀ ਖ਼ਬਰ ਸਾਡੀ ਵੀ ਸੁਣੋ ਬਿਜਲੀ ਮੰਤਰੀ ਜੀ! ਤਰਸ ਦੇ ਆਧਾਰ ’ਤੇ ਨੌਕਰੀ ਲੈਣ ਵਾਲੇ ਆਸ਼੍ਰਿਤਾਂ ਵਲੋਂ 21 ਜੁਲਾਈ ਤੋਂ ਟਾਵਰ ਉੱਪਰ ਚੜ੍...
Ad Position 24